ਬੰਗਾਲ ਵਿਚ ਮੁਸਲਮਾਨ ਹਿੰਦੂ ਔਰਤਾਂ 'ਤੇ ਕਰ ਰਹੇ ਅੱਤਿਆਚਾਰ? ਨਹੀਂ, ਵਾਇਰਲ ਇਹ ਦਾਅਵਾ ਫਰਜ਼ੀ ਹੈ
Published : May 20, 2023, 5:39 pm IST
Updated : May 20, 2023, 5:39 pm IST
SHARE ARTICLE
Fact Check Old Video of UP 14 Male molesting 2 women shared in the name of West Bengal
Fact Check Old Video of UP 14 Male molesting 2 women shared in the name of West Bengal

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੱਛਮ ਬੰਗਾਲ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਹੈ

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਰੂਹ ਕੰਬਾਊ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਮੁੰਡਿਆਂ ਦੇ ਗਰੁੱਪ ਨੂੰ 2 ਕੁੜੀਆਂ ਨਾਲ ਬੇਹਰਿਹਮੀ ਨਾਲ ਛੇੜਛਾੜ ਕਰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਬੰਗਾਲ ਦਾ ਹੈ ਜਿਥੇ ਵਿਸ਼ੇਸ਼ ਸਮੁਦਾਏ ਦੇ ਲੋਕਾਂ ਵੱਲੋਂ ਹਿੰਦੂ ਔਰਤਾਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਹੈ।

ਟਵਿੱਟਰ ਯੂਜ਼ਰ Manoj Srivastava ਨੇ 12 ਮਈ 2023 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "*पश्चिम बंगाल* *दिल दहला देने वाला दृश्य* *मुस्लिम युवकों द्वारा* *दलित हिन्दू बच्चियों के साथ* *ये प्रतिदिन हो रहा है* *कल ये आपके शहर, राज्य या गली मोहल्लो भी हो सकता है* *ये रुक भी सकता है* *अगर सत्ता, योगीजी, हेमंत बिस्वा* *जैसे मज़बूत नेताओं के हाथों में हो*"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੱਛਮ ਬੰਗਾਲ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਹੈ ਜਦੋਂ 14 ਨੌਜਵਾਨਾਂ ਵੱਲੋਂ 2 ਕੁੜੀਆਂ ਨਾਲ ਬੇਹਰਿਹਮੀ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਸਦਾ ਵੀਡੀਓ ਬਣਾ ਕੇ ਵਾਇਰਲ ਕੀਤਾ ਗਿਆ ਸੀ। 

ਪੜ੍ਹੋ ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕਈ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦਾ ਹੈ

ਸਾਨੂੰ ਮਾਮਲੇ ਨੂੰ ਲੈ ਕੇ ਪ੍ਰਕਾਸ਼ਿਤ ਕਈ ਰਿਪੋਰਟਾਂ ਮਿਲੀਆਂ। ਨਾਮਵਰ ਮੀਡੀਆ ਅਦਾਰੇ Deccan Herald ਨੇ ਮਾਮਲੇ ਨੂੰ ਲੈ ਕੇ 29 ਮਈ 2017 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "Girls molested, videos uploaded on internet"

Deccan HeraldDeccan Herald

ਇਸ ਖਬਰ ਵਿਚ ਵਾਇਰਲ ਵੀਡੀਓ ਦਾ ਸਕ੍ਰੀਨਸ਼ੋਟ ਸੀ ਅਤੇ ਪੂਰੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਖਬਰ ਅਨੁਸਾਰ ਮਾਮਲੇ ਉੱਤਰ ਪ੍ਰਦੇਸ਼ ਰਾਮਪੁਰ ਜ਼ਿਲ੍ਹੇ ਅਧੀਨ ਪੈਂਦੇ ਟਾਂਡਾ ਦਾ ਹੈ ਜਿਥੇ 14 ਨੌਜਵਾਨਾਂ ਵੱਲੋਂ 2 ਕੁੜੀਆਂ ਨਾਲ ਬੇਹਰਿਹਮੀ ਨਾਲ ਛੇੜਛਾੜ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ ਜਾਂਦੀ ਹੈ।

ਹੋਰ ਸਰਚ ਕਰਨ 'ਤੇ ਸਾਨੂੰ ABP ਦੀ ਇਸ ਮਾਮਲੇ ਦੀ ਅੱਪਡੇਟ ਰੱਖਦੀ ਖਬਰ ਮਿਲੀ ਜਿਸਦੇ ਵਿਚ ਦੱਸਿਆ ਗਿਆ ਕਿ ਇਸ ਮਾਮਲੇ ਦਾ ਮੁੱਖ ਦੋਸ਼ੀ ਸ਼ਾਹਨਵਾਜ ਸਣੇ 11 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਲਿਆ ਹੈ ਅਤੇ 1 ਦੋਸ਼ੀ ਨੇ ਸਰੈਂਡਰ ਕੀਤਾ ਹੈ।

ABP NewsABP News

ਕਿਓਂਕਿ ਇਹ ਵੀਡੀਓ ਪਹਿਲੀ ਵਾਰ ਸਮਾਨ ਦਾਅਵੇ ਨਾਲ ਵਾਇਰਲ ਨਹੀਂ ਹੋਇਆ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਵਾਇਰਲ ਹੁੰਦਾ ਆ ਰਿਹਾ ਹੈ ਤਾਂ ਸਾਨੂੰ ਆਪਣੀ ਸਰਚ ਦੌਰਾਨ Rampur Police ਦਾ ਫਰਵਰੀ 2022 ਦਾ ਟਵੀਟ ਮਿਲਿਆ ਜਿਸਦੇ ਵਿਚ ਦੱਸਿਆ ਗਿਆ ਕਿ ਸਾਰੇ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ 'ਤੇ NSA ਲਗਾ ਦਿੱਤੀ ਗਈ ਸੀ।

ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦਾ ਹੈ ਪੱਛਮ ਬੰਗਾਲ ਦਾ ਨਹੀਂ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੱਛਮ ਬੰਗਾਲ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਹੈ ਜਦੋਂ 14 ਨੌਜਵਾਨਾਂ ਵੱਲੋਂ 2 ਕੁੜੀਆਂ ਨਾਲ ਬੇਹਰਿਹਮੀ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਸਦਾ ਵੀਡੀਓ ਬਣਾ ਕੇ ਵਾਇਰਲ ਕੀਤਾ ਗਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement