Fact Check: ਅਫ਼ਗ਼ਾਨਿਸਤਾਨ 'ਤੇ ਕਬਜ਼ੇ ਮਗਰੋਂ ਭਾਰਤ ਨੂੰ ਧਮਕੀ ਦੇਣ ਲਗ ਪਏ ਤਾਲਿਬਾਨੀ? ਜਾਣੋ ਸੱਚ
Published : Aug 20, 2021, 7:55 pm IST
Updated : Aug 20, 2021, 8:00 pm IST
SHARE ARTICLE
Fact Check Old video of mujahidin going viral with fake claim
Fact Check Old video of mujahidin going viral with fake claim

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿੱਛੇ 2 ਸਾਲਾਂ ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਨੂੰ ਪਾਕਿਸਤਾਨ ਦੀ ਤਰੀਫ ਕਰਦੇ ਅਤੇ ਭਾਰਤ ਨੂੰ ਧਮਕੀ ਦਿੰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨੀ ਭਾਰਤ ਨੂੰ ਧਮਕੀਆਂ ਦੇ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ 2 ਸਾਲਾਂ ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਉੱਤਰ ਪ੍ਰਦੇਸ਼ ਭਾਜਪਾ ਦੀ ਸੋਸ਼ਲ ਮੀਡੀਆ ਹੈਡ "Dr. Richa Rajpoot" ਨੇ ਵੀਡੀਓ ਟਵੀਟ ਕਰਦਿਆਂ ਕੈਪਸ਼ਨ ਲਿਖਿਆ, "लो भाई धमकी भी आ गई तालिबान से"

ਇਸ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸੁਣਿਆ। ਇਸ ਵੀਡੀਓ ਵਿਚ ਵਿਅਕਤੀ ਭਾਰਤ ਨੂੰ ਧਮਕੀ ਦੇ ਰਿਹਾ ਹੈ ਅਤੇ ਪਾਕਿਸਤਾਨ ਸਣੇ ਕਸ਼ਮੀਰ ਤੋਂ ਦੂਰੀ ਬਣਾਉਣ ਦੀ ਗੱਲ ਭਾਰਤ ਨੂੰ ਆਖ ਰਿਹਾ ਹੈ। ਇਸ ਵੀਡੀਓ ਵਿਅਕਤੀ ਖੁਦ ਨੂੰ ਮੁਜਾਹਿਦੀਨ ਸਮੂਹ ਤੋਂ ਦੱਸ ਰਿਹਾ ਹੈ।

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਇਹ ਵੀਡੀਓ ਕਈ ਪੁਰਾਣੇ ਸੋਸ਼ਲ ਮੀਡੀਆ ਪੋਸਟਾਂ 'ਤੇ ਅਪਲੋਡ ਮਿਲਿਆ। ਸਭ ਤੋਂ ਪੁਰਾਣਾ ਪੋਸਟ ਸਾਨੂੰ 21 ਫਰਵਰੀ 2019 ਦਾ ਮਿਲਿਆ। ਫੇਸਬੁੱਕ ਪੇਜ General Qamar Javed Bajwa Fans ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਉਰਦੂ ਵਿਚ ਸਿਰਲੇਖ ਲਿਖਿਆ। ਕੈਪਸ਼ਨ ਦਾ ਪੰਜਾਬ ਅਨੁਵਾਦ, "ਅੱਜ ਦੀ ਵੱਡੀ ਖ਼ਬਰ ਅਫਗਾਨਿਸਤਾਨ ਮੁਜਾਹਿਦੀਨ ਨੇ ਭਾਰਤ ਨੂੰ ਧਮਕੀ ਦਿੱਤੀ ਹੈ ਕਿ ਜੇ ਤੁਸੀਂ ਪਾਕਿਸਤਾਨ ਵੱਲ ਅੱਖਾਂ ਬੰਦ ਕਰ ਲਈਆਂ।" 

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੁਣ ਤਕ ਦੀ ਪੜਤਾਲ ਤੋਂ ਇਹ ਤਾਂ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਹੈ।

ਅੱਗੇ ਵਧਦੇ ਹੋਏ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਤਾਲਿਬਾਨੀਆਂ ਨੇ ਅਫ਼ਗ਼ਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਭਾਰਤ ਨੂੰ ਕੋਈ ਧਮਕੀ ਦਿੱਤੀ ਹੈ ਜਾਂ ਨਹੀਂ। ਸਾਨੂੰ ਆਪਣੀ ਸਰਚ ਦੌਰਾਨ ਅਜੇਹੀ ਕੋਈ ਖਬਰ ਨਹੀਂ ਮਿਲੀ ਜਿੰਨੇ ਵਾਇਰਲ ਦਾਅਵੇ ਦੀ ਪੁਸ਼ਟੀ ਕੀਤੀ ਪਰ ਅਜਿਹੀਆਂ ਖਬਰਾਂ ਜਰੂਰ ਮਿਲੀਆਂ ਜਿਨ੍ਹਾਂ ਨੇ ਦਾਅਵਾ ਕੀਤਾ ਕਿ ਤਾਲਿਬਾਨੀਆਂ ਨੇ ਪ੍ਰੈਸ ਕਾਨਫਰੇਂਸ ਕਰਦਿਆਂ ਇਹ ਕਹੀ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚ ਮਾਮਲੇ 'ਚ ਦਖਲ ਨਹੀਂ ਦੇਣਗੇ।

ਮਤਲਬ ਸਾਫ ਸੀ ਕਿ ਵਾਇਰਲ ਦਾਅਵਾ ਵੀ ਗਲਤ ਹੈ। ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਇਸਦਾ ਹਾਲੀਆ ਅਫ਼ਗ਼ਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਨਾਲ ਕੋਈ ਸਬੰਧ ਨਹੀਂ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ 2 ਸਾਲਾਂ ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Taliban threating India after capturing Afghanistan
Claimed By- Twitter Account Richa Rajpoot
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM
Advertisement