Fact Check: ਕੀ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ?
Published : Sep 20, 2021, 8:27 pm IST
Updated : Sep 20, 2021, 8:27 pm IST
SHARE ARTICLE
Fact Check Old image of Captain Amarinder Singh meeting Amit Shah viral with fake claim
Fact Check Old image of Captain Amarinder Singh meeting Amit Shah viral with fake claim

ਵਾਇਰਲ ਤਸਵੀਰ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣੀ ਹੈ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਵਰਗੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਦੀ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਹ ਜਲਦੀ ਹੀ ਭਾਜਪਾ ਨਾਲ ਜੁੜਨ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣੀ ਹੈ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਵਰਗੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ Lav Gupta ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "#BreakingNews #AmrinderSingh meets with amit sah. he will join bjp soon. #AmarinderSingh"

ਵਾਇਰਲ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਇਹ ਵਾਇਰਲ ਤਸਵੀਰ 2019 ਦੀ ਹੈ

ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਇਰਲ ਤਸਵੀਰ ਨੂੰ 27 ਜੂਨ 2019 ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ, "Called on Home Minister @AmitShah ji to take up with @pid_gov the issue of constructing an overbridge on Ravi for #KartarpurCorridor. My demand for a National Drugs Policy has highlighted the issue & @HMOIndia is working on a detailed & coordinated strategy for Punjab & J&K." 

ਕੈਪਸ਼ਨ ਅਨੁਸਾਰ ਕਰਤਾਰਪੁਰ ਲਾਂਘੇ ਨੂੰ ਲੈ ਕੇ ਇਹ ਮੁਲਾਕਾਤ ਹੋਈ ਸੀ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੁਣ ਤਕ ਦੀ ਪੜਤਾਲ ਤੋਂ ਸਾਫ ਹੋਇਆ ਕਿ ਵਾਇਰਲ ਤਸਵੀਰ ਪੁਰਾਣੀ ਹੈ। ਅੱਗੇ ਵਧਦੇ ਹੋਏ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਮੁੱਖ ਮੰਤਰੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਜਪਾ ਵਿਚ ਜੁੜਨ ਸਬੰਧੀ ਕੋਈ ਮੁਲਾਕਾਤ ਕੀਤੀ ਹੈ ਜਾਂ ਨਹੀਂ। 

ਜੇ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣ ਤੋਂ ਬਾਅਦ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਤਾਂ ਉਸਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ ਅਤੇ ਹੁਣ ਤਕ ਸਾਰੇ ਮੀਡੀਆ ਅਦਾਰਿਆਂ ਨੇ ਇਸ ਮਾਮਲੇ ਨੂੰ ਕਵਰ ਕਰਨਾ ਸੀ ਪਰ ਸਾਨੂੰ ਇਸ ਮਾਮਲੇ ਦੀ ਪੁਸ਼ਟੀ ਕਰਦੀ ਕੋਈ ਵੀ ਖਬਰ ਨਹੀਂ ਮਿਲੀ।

ਮਤਲਬ ਸਾਫ ਸੀ ਕਿ ਵਾਇਰਲ ਦਾਅਵਾ ਫਰਜ਼ੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣੀ ਹੈ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਵਰਗੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।

Claim- Captain Amarinder Singh met Amit Shah to Join BJP
Claimed By- Twitter User Lav Gupta
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement