Fact Check: ਸਮ੍ਰਿਤੀ ਇਰਾਨੀ ਦੇ ਵਿਰੋਧ ਦਾ ਪੁਰਾਣਾ ਵੀਡੀਓ ਹਾਲੀਆ ਦੱਸ ਹੋ ਰਿਹਾ ਵਾਇਰਲ
Published : Oct 20, 2021, 9:11 pm IST
Updated : Oct 20, 2021, 9:11 pm IST
SHARE ARTICLE
Fact Check Old Video Of BJP Leader Smriti Irani Faced Protest In Varansi Shared As Recent
Fact Check Old Video Of BJP Leader Smriti Irani Faced Protest In Varansi Shared As Recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 1 ਸਾਲ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਭਾਜਪਾ ਦੀ ਕੈਬਿਨੇਟ ਮੰਤਰੀ ਸਮ੍ਰਿਤੀ ਇਰਾਨੀ ਦਾ ਕੁਝ ਲੋਕਾਂ ਵੱਲੋਂ ਵਿਰੋਧ ਹੁੰਦਾ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਰਾਣਸੀ ਵਿਚ ਸਮ੍ਰਿਤੀ ਇਰਾਨੀ ਦਾ ਹਾਲੀਆ ਵਿਰੋਧ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "Indiatv Channel" ਨੇ 17 ਅਕਤੂਬਰ ਨੂੰ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "स्मृति ईरानी का वाराणसी में जबरदस्त विरोध हाथरस गुड़िया कांड बनारस वाले मिश्रा जी ने चूड़ियां दे दी"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਸਭਤੋਂ ਪਹਿਲਾਂ ਧਿਆਨ ਨਾਲ ਵੇਖਿਆ ਅਤੇ ਗੂਗਲ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ 1 ਸਾਲ ਪੁਰਾਣਾ ਹੈ

ਸਾਨੂੰ ਇਹ ਵੀਡੀਓ ਨਵਭਾਰਤ ਟਾਇਮਸ ਦੀ ਇੱਕ ਖਬਰ ਵਿਚ ਅਪਲੋਡ ਮਿਲਿਆ। ਇਹ ਖਬਰ ਪਿਛਲੇ ਸਾਲ ਅਕਤੂਬਰ ਵਿਚ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ  ਸਿਰਲੇਖ ਦਿੱਤਾ ਗਿਆ, "वाराणसी में कांग्रेसियों ने रोका काफिला, स्मृति इरानी बोलीं- पहले मास्क पहनो"

NBT NewsNBT News

ਖਬਰ ਅਨੁਸਾਰ ਹਾਥਰਸ ਰੇਪ ਕਰਕੇ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਗਿਆ ਸੀ ਅਤੇ "ਸਮ੍ਰਿਤੀ ਗੋ ਬੈਕ" ਦੇ ਨਾਅਰੇ ਵਾਰਾਣਸੀ ਵਿਚ ਲਾਏ ਗਏ ਸਨ।

ਇਸ ਮਾਮਲੇ ਨੂੰ ਲੈ ਕੇ ਦੈਨਿਕ ਜਾਗਰਣ ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- People in Varanasi protest against BJP Leader Smriti Irani
Claimed By- FB Page Indiatv Channel
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement