Fact Check: ਤਰਨ ਤਾਰਨ ਦੇ ਪਿੰਡ ਸਿਧਵਾਂ ਵਿਖੇ ਹੋਈ ਪਾਵਨ ਸਰੂਪਾਂ ਦੀ ਬੇਅਦਬੀ ਨੂੰ ਲੈ ਕੇ ਵਾਇਰਲ ਇਹ ਤਸਵੀਰ ਪੁਰਾਣੀ ਹੈ
Published : Oct 20, 2022, 5:46 pm IST
Updated : Oct 20, 2022, 5:53 pm IST
SHARE ARTICLE
Fact Check Old image of Shri Guru Granth Sahib sacrilege linked with recent incident of Tarn Taran
Fact Check Old image of Shri Guru Granth Sahib sacrilege linked with recent incident of Tarn Taran

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਹੈ ਜਦੋਂ ਰੂਪਨਗਰ ਦੇ ਪਿੰਡ ਡੰਗੋਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। 

RSFC (Team Mohali)- 19 ਅਕਤੂਬਰ 2022 ਨੂੰ ਪੰਜਾਬ ਦੇ ਤਰਨ ਤਾਰਨ ਤੋਂ ਪਾਵਨ ਸਰੂਪਾਂ ਦੀ ਬੇਅਦਬੀ ਦੀ ਖਬਰ ਸਾਹਮਣੇ ਅਉਂਦੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸਮੁਦਾਏ ਵਿਚ ਰੋਸ਼ ਦਾ ਮਾਹੌਲ ਹੈ। 

ਹੁਣ ਇਸੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਪਾਵਨ ਸਰੂਪ ਦੀ ਬੇਅਦਬੀ ਕੀਤੀ ਦੇਖੀ ਜਾ ਸਕਦੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਤਰਨਤਾਰਨ ਦੇ ਪਿੰਡ ਸਿਧਵਾਂ ਦੀ ਹੈ ਜਿੱਥੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਹੈ ਜਦੋਂ ਰੂਪਨਗਰ ਦੇ ਪਿੰਡ ਡੰਗੋਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। 

ਵਾਇਰਲ ਪੋਸਟ

ਫੇਸਬੁੱਕ ਯੂਜ਼ਰ ਸਿੰਘ ਬਰਾੜ ਨੇ 19 ਅਕਤੂਬਰ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਤਰਨਤਾਰਨ: ਪਿੰਡ #ਸਿਧਵਾਂ 'ਚ #ਗੁਰੂ ਸਾਹਿਬ ਦੀ ਹੋਈ #ਬੇਅਦਬੀ,ਅੰਗ ਪਾੜੇ ਗਏ..."

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਇਸ ਮਾਮਲੇ ਨੂੰ ਲੈ ਕੇ ਰਿਵਰਸ ਇਮੇਜ ਸਰਚ ਕਰ ਜਾਣਕਾਰੀ ਲੱਭਣੀ ਸ਼ੁਰੂ ਕੀਤੀ। 

ਸਾਨੂੰ ਆਪਣੀ ਸਰਚ ਦੌਰਾਨ ਦੈਨਿਕ ਜਾਗਰਣ ਦੀ ਇੱਕ ਪੁਰਾਣੀ ਖਬਰ ਵਿਚ ਵਾਇਰਲ ਤਸਵੀਰ ਸ਼ੇਅਰ ਕੀਤੀ ਮਿਲੀ। 9 ਜੂਨ 2018 ਨੂੰ ਇਹ ਖਬਰ ਪ੍ਰਕਾਸ਼ਿਤ ਕਰਦਿਆਂ ਦੈਨਿਕ ਜਾਗਰਣ ਨੇ ਲਿਖਿਆ ਸੀ, "श्री गुरु ग्रंथ साहिब के स्वरूप फाड़े"

ਖਬਰ ਅਨੁਸਾਰ ਘਨੌਲੀ ਦੇ ਪਿੰਡ ਡੰਗੋਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਨੀਵਾਰ ਨੂੰ ਸ਼ਰਾਰਤੀ ਅਨਸਰਾਂ ਦੁਆਰਾ ਦਿਨ ਦਿਹਾੜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਫਾੜ ਦੇਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਸੇ ਤਰ੍ਹਾਂ ਸਰਚ ਦੌਰਾਨ ਸਾਨੂੰ News18 Punjab/Haryana/Himachal ਦੀ Youtube ਰਿਪੋਰਟ ਵਿਚ ਮਾਮਲੇ ਦਾ ਵੀਡੀਓ ਵੀ ਮਿਲਿਆ। ਇਸ ਰਿਪੋਰਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ ਦੇ ਅੰਤਿਮ ਚਰਣ ਵਿਚ ਅਸੀਂ ਮਾਮਲੇ ਨੂੰ ਲੈ ਕੇ ਸਾਡੇ ਤਰਨ ਤਾਰਨ ਜ਼ਿਲ੍ਹਾ ਇੰਚਾਰਜ ਰਿਪੋਰਟਰ ਰਵੀ ਖਹਿਰਾ ਨਾਲ ਗੱਲ ਕੀਤੀ। ਰਵੀ ਨੇ ਦੱਸਿਆ, "ਵਾਇਰਲ ਹੋ ਰਹੀ ਤਸਵੀਰ ਗੁੰਮਰਾਹਕੁਨ ਹੈ। ਤਰਨ ਤਾਰਨ ਦੇ ਪਿੰਡ ਸਿਧਵਾਂ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕੇ ਦੀ ਬੇਅਦਬੀ ਕੀਤੀ ਗਈ ਸੀ।"

ਤਰਨ ਤਾਰਨ ਦੇ ਪਿੰਡ ਸਿੱਧਵਾਂ ਵਿਖੇ ਬੇਅਦਬੀ ਦੇ ਹਾਲੀਆ ਮਾਮਲੇ ਨੂੰ ਲੈ ਕੇ ਖਬਰਾਂ ਕਲਿਕ ਕਰ ਦੇਖੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਹੈ ਜਦੋਂ ਰੂਪਨਗਰ ਦੇ ਪਿੰਡ ਡੰਗੋਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ।

Claim- Recent image of sacrilege happened in Tarn Taran Punjab
Claimed By- FB User ਸਿੰਘ ਬਰਾੜ
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement