Fact Check: ਗੁਜਰਾਤ ਦੀ ਬਦਹਾਲੀ ਦੇ ਨਾਂਅ ਤੋਂ ਵਾਇਰਲ ਹੋ ਰਹੀ ਭੋਪਾਲ ਦੇ ਸ਼ਮਸ਼ਾਨ ਘਾਟ ਦੀ ਤਸਵੀਰ
Published : Apr 21, 2021, 1:40 pm IST
Updated : Apr 21, 2021, 1:40 pm IST
SHARE ARTICLE
Pic of Cremation Ground In Bhopal Falsely Shared As Gujarat
Pic of Cremation Ground In Bhopal Falsely Shared As Gujarat

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਇਹ ਤਸਵੀਰ ਗੁਜਰਾਤ ਦੀ ਨਹੀਂ ਭੋਪਾਲ ਦੇ ਇਕ ਸ਼ਮਸ਼ਾਨ ਘਾਟ ਦੀ ਹੈ।

ਰੋਜ਼ਾਨਾ ਸਪੋਕਸਮੈਨ (ਟੀਮ ਫੈਕਟ ਚੈੱਕ): ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਘਾਤਕ ਸਾਬਿਤ ਹੋ ਰਹੀ ਹੈ। ਬੀਤੇ ਕਈ ਦਿਨਾਂ ਤੋਂ ਇਕ ਦਿਨ ਵਿਚ ਦੋ ਲੱਖ ਵੱਧ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਦੇਸ਼ ਦੇ ਹਾਲਾਤ ਚਿੰਤਾਜਨਕ ਹਨ ਕਿਉਂਕਿ ਕਈ ਸ਼ਹਿਰਾਂ ਵਿਚ ਸ਼ਮਸ਼ਾਨ ਘਾਟ ਅੰਦਰ ਮ੍ਰਿਤਕਾਂ ਦੇ ਸਸਕਾਰ ਲਈ ਥਾਂ ਨਹੀਂ ਮਿਲ ਰਹੀ। ਇਸ ਤੋਂ ਇਲਾਵਾ ਦੇਸ਼ ਦੇ ਕਈ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਦੇਖਣ ਨੂੰ ਮਿਲ ਰਹੀ ਹੈ।

ਇਸੇ ਸਥਿਤੀ ਨੂੰ ਲੈ ਕੇ ਇਕ ਸ਼ਮਸ਼ਾਨ ਘਾਟ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕਈ ਲਾਸ਼ਾਂ ਦਾ ਸਸਕਾਰ ਹੁੰਦਾ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਗੁਜਰਾਤ ਦੀ ਹੈ। ਇਸ ਪੋਸਟ ਰਾਹੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਦੇ ਗੁਜਰਾਤ ਰਾਜ 'ਤੇ ਤੰਜ਼ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਇਹ ਤਸਵੀਰ ਗੁਜਰਾਤ ਦੀ ਨਹੀਂ ਭੋਪਾਲ ਦੇ ਇਕ ਸ਼ਮਸ਼ਾਨ ਘਾਟ ਦੀ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Unofficial:The Frustrated Indian ਨੇ ਇਸ ਤਸਵੀਰ ਨੂੰ ਅਪਲੋਡ ਕਰਦਿਆਂ ਕੈਪਸ਼ਨ ਲਿਖਿਆ, "Disturbing visuals from Gujarat, where people are looking for open spaces for last rites, because the number deaths has spiked in the fresh covid wave. Modi is not even trying to ease the situation of Gujarat, because Bengal elections are above everything, including governance and griefs of people who put him there."

Photo

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਗੁਜਰਾਤ ਦੀ ਹੈ। ਇਸ ਪੋਸਟ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਗੁਜਰਾਤ ਰਾਜ 'ਤੇ ਤੰਜ਼ ਕੱਸਿਆ ਜਾ ਰਿਹਾ ਹੈ।

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ madhyakesari.com ਨਾਂ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇੱਕ ਖਬਰ ਵਿਚ ਮਿਲੀ। ਇਹ ਖਬਰ 13 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸ ਦਾ ਸਿਰਲੇਖ ਦਿੱਤਾ ਗਿਆ, "कोरोना मचा रहा तबाही, ग्रोथ रेट में देश में सबसे आगे भोपाल, एक दिन में 64 शवों का हुआ अंतिम संस्कार"

Photo

ਇਸ ਖਬਰ ਅਨੁਸਾਰ ਇਹ ਤਸਵੀਰ ਭੋਪਾਲ ਦੇ ਭਦਭਦਾ ਸ਼ਮਸ਼ਾਨ ਘਾਟ ਦੀ ਹੈ ਜਿਥੇ ਇੱਕ ਦਿਨ 'ਚ 41 ਲੋਕਾਂ ਦਾ ਸੰਸਕਾਰ ਕੀਤਾ ਗਿਆ। ਹੋਰ ਸਰਚ ਕਰਨ 'ਤੇ ਸਾਨੂੰ NDTV ਦਾ 14 ਅਪ੍ਰੈਲ 2021 ਨੂੰ ਅਪਲੋਡ ਕੀਤਾ ਗਿਆ ਵੀਡੀਓ ਬੁਲੇਟਿਨ ਮਿਲਿਆ ਜਿਸ ਵਿਚ ਭੋਪਾਲ ਦੇ ਸ਼ਮਸ਼ਾਨ ਘਾਟਾਂ ਵਿਚ ਲੱਕੜ ਦੀ ਕਮੀ ਅਤੇ ਸੰਸਕਾਰ ਦੀ ਗਿਣਤੀ ਨੂੰ ਲੈ ਕੇ ਦੱਸਿਆ ਗਿਆ ਸੀ। ਇਸ ਵੀਡੀਓ ਵਿਚ ਵਾਇਰਲ ਤਸਵੀਰ ਵਿਚ ਦਿਖਾਈ ਦੇ ਰਹੇ ਸ਼ਮਸ਼ਾਨ ਘਾਟ ਦੀ ਝਲਕ ਵੀ ਦੇਖਣ ਨੂੰ ਮਿਲੀ।

ਨਤੀਜਾ: ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਇਹ ਤਸਵੀਰ ਗੁਜਰਾਤ ਦੀ ਨਹੀਂ ਭੋਪਾਲ ਦੇ ਇੱਕ ਸ਼ਮਸ਼ਾਨ ਘਾਟ ਦੀ ਹੈ।

Claim: ਗੁਜਰਾਤ ਦੀ ਬਦਹਾਲੀ ਦੇ ਨਾਂਅ ਤੋਂ ਵਾਇਰਲ ਹੋ ਰਹੀ ਭੋਪਾਲ ਦੀ ਤਸਵੀਰ

Claim By: ਫੇਸਬੁੱਕ ਪੇਜ Unofficial:The Frustrated Indian

Fact Check: ਗੁੰਮਰਾਹਕੁਨ

SHARE ARTICLE

ਏਜੰਸੀ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement