Fact Check: 2011 'ਚ ਹੋਈ ਸੀ ਸਿੱਖ ਪ੍ਰਦਰਸ਼ਨਕਾਰੀ ਦੀ ਪੱਗ ਨਾਲ ਬੇਅਦਬੀ, ਹਾਲੀਆ ਸਰਕਾਰ ਨਾਲ ਇਸਦਾ ਕੋਈ ਸਬੰਧ ਨਹੀਂ
Published : Jun 21, 2023, 7:06 pm IST
Updated : Jun 21, 2023, 7:06 pm IST
SHARE ARTICLE
Fact Check Old video from 2011 viral as recent to target AAP Government in Punjab
Fact Check Old video from 2011 viral as recent to target AAP Government in Punjab

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਇਸ ਵੀਡੀਓ ਦਾ ਮਾਨ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਸਿੱਖ ਵਿਅਕਤੀ ਦੀ ਦਸਤਾਰ ਉਤਾਰਦੇ ਬੇਅਦਬੀ ਕਰਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। 

ਫੇਸਬੁੱਕ ਅਕਾਊਂਟ Gulzar Singh ਨੇ Sikh news Punjab ਦੀ ਇਹ ਇਸ ਰੀਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, "Galt gal hai sardar ji hath tu khule c ak do da ta Kam kar sakta c bad  ki bad  dakhi jandi"

Sikh news Punjab ਨੇ ਇਸ ਵੀਡੀਓ ਨੂੰ ਸਾਂਝਾ ਕਰ ਲਿਖਿਆ ਸੀ, "ਹੋਰ ਬਦਲਾਅ ਚਾਹੀਦਾ ਪੰਜਾਬੀਓ ਇੰਨੀ ਹਿੰਮਤ ਵੱਧ ਗਈ ਬਾਇਆ ਦੀ"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਇਸ ਵੀਡੀਓ ਦਾ ਮਾਨ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ 2011 ਦਾ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ Sikhnet.com ‘ਤੇ ਇੱਕ ਖਬਰ ਮਿਲੀ ਜਿਸਦੇ ਵਿਚ ਵਾਇਰਲ ਵੀਡੀਓ ਦਾ ਸਕ੍ਰੀਨਸ਼ੋਟ ਇਸਤੇਮਾਲ ਕੀਤਾ ਗਿਆ ਸੀ। ਇਹ ਖਬਰ 28 ਮਾਰਚ 2011 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸਦਾ ਸਿਰਲੇਖ ਦਿੱਤਾ ਗਿਆ ਸੀ, "United Sikhs Files Criminal Complaint Against Punjab Police For Removal of Sikh's Turban"

United SikhsUnited Sikhs

ਖਬਰ ਅਨੁਸਾਰ, "ਮੋਹਾਲੀ ਦੇ PCA ਸਟੇਡਿਅਮ ਦੇ ਨੇੜੇ ਰੂਰਲ ਵੈਟਰਨਰੀ ਫਾਰਮਾਸਿਸਟ ਨਾਲ ਜੁੜੇ ਲੋਕ ਸ਼ਾਂਤੀ ਨਾਲ ਧਰਨਾ ਦੇ ਰਹੇ ਸਨ। ਓਦੋਂ ਕੁੱਝ ਪੁਲਿਸ ਮੁਲਾਜ਼ਮ ਨੇ ਇੱਕ ਸਿੱਖ ਵਿਅਕਤੀ ਨਾਲ ਬਦਤਮੀਜ਼ੀ ਕੀਤੀ। ਇਸੇ ਮਾਮਲੇ ਨੂੰ ਲੈ ਕੇ United Sikhs ਵੱਲੋਂ ਪਰਚਾ ਦਰਜ਼ ਕਰਵਾਇਆ ਗਿਆ।"

ਮਾਮਲੇ ਨੂੰ ਲੈ ਕੇ Times Of India ਦੀ ਖਬਰ ਅਨੁਸਾਰ, "ਮੋਹਾਲੀ ਦੇ PCA ਸਟੇਡਿਅਮ ਨੇੜੇ ਰੂਰਲ ਵੈਟਰਨਰੀ ਫਾਰਮਾਸਿਸਟ ਦੇ ਧਰਨੇ ਸਮੇਂ ਇੱਕ ਸਿੱਖ ਵਿਅਕਤੀ ਨਾਲ ਬਦਤਮੀਜ਼ੀ ਦੇ ਆਰੋਪ ਵਿਚ ਐਸਪੀ ਪ੍ਰੀਤਮ ਸਿੰਘ ਅਤੇ ਫੇਸ 8 ਪੁਲਿਸ ਸਟੇਸ਼ਨ ਦੇ ਐਸਐਚਓ ਕੁਲਭੂਸ਼ਣ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਜਦੋਂ ਇਸ ਦਾਅਵੇ ਦੀ ਪੜਤਾਲ ਕੀਤੀ ਤਾਂ ਪਾਇਆ ਕਿ ਇਹ ਮਾਮਲਾ 28 ਮਾਰਚ 2011 ਵਿਚ ਪੰਜਾਬ ਦੇ ਮੋਹਾਲੀ ਵਿਚ ਹੋਏ ਫਾਰਮਾਸਿਸਟ ਅੰਦੋਲਨ ਦਾ ਸੀ ਜਦੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਇੱਕ ਸਿੱਖ ਦੀ ਦਸਤਾਰ ਦੀ ਬੇਅਦਬੀ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement