Fast Fact Check: ਪੇਂਟਰ ਨੂੰ ਸ਼ਰੇਆਮ ਗੋਲੀ ਮਾਰਨ ਦਾ ਇਹ ਮਾਮਲਾ ਪੰਜਾਬ ਦਾ ਨਹੀਂ ਹੈ
Published : Jul 21, 2024, 7:43 pm IST
Updated : Jul 21, 2024, 7:43 pm IST
SHARE ARTICLE
Fast Fact Check Video From Brazil Viral In the Name Of Punjabs Mandi Gobindgarh
Fast Fact Check Video From Brazil Viral In the Name Of Punjabs Mandi Gobindgarh

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦਾ ਨਹੀਂ ਹੈ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਬੇਹਰਿਹਮੀ ਨਾਲ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਜਾਂਦਾ ਹੈ। ਇਸ ਵੀਡੀਓ ਨੂੰ ਹੁਣ ਲੋਕ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦਾ ਦੱਸਕੇ ਵਾਇਰਲ ਕਰ ਰਹੇ ਹਨ। 

ਫੇਸਬੁੱਕ ਯੂਜ਼ਰ "Sona Brar" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਮੰਡੀ ਗੋਬਿੰਦਗੜ੍ਹ ਵਿਖੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕੀਤਾ ਕਤਲ, 16-7-2024"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦਾ ਨਹੀਂ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਬ੍ਰਾਜ਼ੀਲ ਦਾ ਹੈ

ਸਾਨੂੰ ਇਹ ਵੀਡੀਓ X 'ਤੇ ਜੂਨ 2024 ਦਾ ਅਪਲੋਡ ਮਿਲਿਆ। Faca na Caveira oficial ਨਾਂ ਦੇ ਅਕਾਊਂਟ ਨੇ ਵੀਡੀਓ ਸਾਂਝਾ ਕਰਦਿਆਂ ਪੁਰਤਗੀ ਭਾਸ਼ਾ ਵਿਚ ਕੈਪਸ਼ਨ ਲਿਖਿਆ, "? MACABRO: Criminoso grava vídeo assassinando um homem conhecido como "Olhão" no bairro Novo Aleixo, em Manaus."

ਹੁਣ ਅਸੀਂ ਇਸ ਕੈਪਸ਼ਨ ਦੇ ਕੁਝ ਅੱਖਰਾਂ ਨੂੰ ਗੂਗਲ ਸਰਚ ਕੀਤਾ ਤਾਂ ਸਾਨੂੰ ਮੌਕੇ 'ਤੇ ਮੌਜੂਦ ਪੁਲਿਸ ਤੇ ਪੱਤਰਕਾਰਾਂ ਦੀਆਂ ਕਈ ਵੀਡੀਓ ਰਿਪੋਰਟਾਂ ਮਿਲੀਆਂ। ਬ੍ਰਾਜ਼ੀਲ ਦੇ ਮੀਡੀਆ ਅਦਾਰੇ Portal do Holanda ਨੇ 29 ਜੂਨ 2024 ਨੂੰ ਇਸ ਮਾਮਲੇ 'ਤੇ ਮੌਕੇ 'ਤੇ ਪਹੁੰਚ Live Stream ਕਰ ਜਾਣਕਾਰੀ ਸਾਂਝੀ ਕੀਤੀ।

ਦੱਸ ਦਈਏ ਇਸ ਜਾਣਕਾਰੀ ਨੂੰ ਅਧਾਰ ਬਣਾਕੇ ਜਦੋਂ ਅਸੀਂ ਨਿਊਜ਼ ਸਰਚ ਕੀਤਾ ਤਾਂ ਸਾਨੂੰ ਕਈ ਸਥਾਨਕ ਮੀਡੀਆ ਰਿਪੋਰਟਾਂ ਮਿਲੀਆਂ। ਰਿਪੋਰਟਾਂ ਮੁਤਾਬਕ, "ਵਾਇਰਲ ਵੀਡੀਓ ਵਿਚ ਪੀੜਤ ਦੀ ਪਛਾਣ ਲੁਕਾਸ ਪਰੇਰਾ ਵਜੋਂ ਹੋਈ ਹੈ। ਪਰੇਰਾ ਦਾ ਕਤਲ ਬ੍ਰਾਜ਼ੀਲ ਦੇ ਮਾਨੌਸ ਸ਼ਹਿਰ ਵਿਖੇ ਇੱਕ ਉਸਾਰੀ ਵਾਲੀ ਥਾਂ 'ਤੇ ਕੰਮ ਕਰਦੇ ਸਮੇਂ ਅਣਪਛਾਤੇ  ਬੰਦੂਕਧਾਰੀਆਂ ਵੱਲੋਂ ਕੀਤੀ ਗਈ। ਖਬਰਾਂ ਮੁਤਾਬਕ ਅਪ੍ਰੈਲ 2024 ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਮੁਕੱਦਮਾ ਚਲਾਉਣ ਤੋਂ ਬਾਅਦ ਅਦਾਲਤ ਦੁਆਰਾ ਪਰੇਰਾ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।"

ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਭਾਰਤ ਦਾ ਨਹੀਂ ਹੈ।

"ਬੀਤੇ ਦਿਨਾਂ ਵੀਡੀਓ ਯੂਪੀ ਦੇ ਨਾਂਅ ਤੋਂ ਹੋਇਆ ਵਾਇਰਲ ਤੇ ਪੁਲਿਸ ਨੇ ਕੀਤਾ ਖੰਡਨ"

ਦੱਸ ਦਈਏ ਕਿ ਬੀਤੇ ਦਿਨਾਂ ਇਸ ਵੀਡੀਓ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਦੱਸਕੇ ਵਾਇਰਲ ਕੀਤਾ ਗਿਆ ਸੀ ਜਿਸਦੇ ਬਾਅਦ ਯੂਪੀ ਪੁਲਿਸ ਨੇ ਵਾਇਰਲ ਦਾਅਵੇ ਨੂੰ ਲੈ ਕੇ ਇੱਕ ਬਿਆਨ ਜਾਰੀ ਕਰਕੇ ਸਪਸ਼ਟੀਕਰਨ ਵੀ ਸਾਂਝਾ ਕੀਤਾ ਸੀ। ਪੁਲਿਸ ਨੇ ਸਾਫ ਕਿਹਾ ਸੀ ਕਿ ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਨਹੀਂ ਹੈ। ਇਸ ਬਿਆਨ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

"ਰੋਜ਼ਾਨਾ ਸਪੋਕਸਮੈਨ ਨੇ ਬੀਤੇ ਦਿਨਾਂ ਇਸ ਵੀਡੀਓ ਦੇ ਯੂਪੀ ਦੇ ਨਾ ਹੋਣ ਦੀ ਪੜਤਾਲ ਕੀਤੀ ਸੀ ਜਿਸਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।"

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦਾ ਨਹੀਂ ਹੈ।

Result: Misleading

Our Sources:

Tweet Of Faca na Caveira oficial Published On 30 June 2024

Youtube News Report Of Portal do Holanda 29 June 2024

News Report Of diariomanauara Published On 28 June 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM
Advertisement