Fact Check: ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਮਨੋਜ ਤਿਵਾਰੀ, ਤਸਵੀਰ ਨੂੰ ਦਿੱਤਾ ਗੁੰਮਰਾਹਕੁਨ ਰੰਗ
Published : Oct 21, 2021, 5:55 pm IST
Updated : Oct 21, 2021, 5:55 pm IST
SHARE ARTICLE
Fact Check Image of injured bjp leader manoj tiwari shared with misleading claim
Fact Check Image of injured bjp leader manoj tiwari shared with misleading claim

ਮਨੋਜ ਤਿਵਾਰੀ ਛਟ ਪੂਜਾ 'ਤੇ ਰੋਕ ਲਾਉਣ ਕਰਕੇ ਦਿੱਲੀ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਸਨ ਜਿਸ ਦੌਰਾਨ ਪੁਲਿਸ ਨਾਲ ਝੜਪ ਕਾਰਨ ਉਹ ਜ਼ਖਮੀ ਹੋ ਗਏ ਸਨ।

RSFC (Team Mohali)- ਸੋਸ਼ਲ ਮੀਡੀਆ 'ਤੇ ਭਾਜਪਾ ਦੇ ਆਗੂ ਮਨੋਜ ਤਿਵਾਰੀ ਦਾ ਹਸਪਤਾਲ ਵਿਚ ਇਲਾਜ ਕਰਵਾਉਂਦੇ ਹੀ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਆਗੂ ਦੀ ਆਮ ਜਨਤਾ ਵੱਲੋਂ ਕੁੱਟਮਾਰ ਕੀਤੀ ਗਈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਵਿਚ ਮਨੋਜ ਤਿਵਾਰੀ ਜਨਤਕ ਥਾਵਾਂ 'ਤੇ ਛਟ ਪੂਜਾ 'ਤੇ ਰੋਕ ਲਾਉਣ ਦੇ ਦਿੱਲੀ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਸਨ ਜਿਸ ਦੌਰਾਨ ਪੁਲਿਸ ਵੱਲੋਂ ਪਾਣੀ ਦੀ ਬੌਛਾਰਾਂ ਮਾਰਨ ਕਾਰਨ ਉਹ ਜ਼ਖਮੀ ਹੋ ਗਏ ਸਨ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Imran Khan ਨੇ ਇਹ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "रिंकिया के पापा आज फिर कूटे गये हैं।"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਸਾਨੂੰ ਇਹ ਤਸਵੀਰ News 18 ਦੀ ਖਬਰ ਵਿਚ ਅਪਲੋਡ ਮਿਲੀ। ਇਹ ਖਬਰ 12 ਅਕਤੂਬਰ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸਦਾ ਸਿਰਲੇਖ ਦਿੱਤਾ ਗਿਆ ਸੀ, "दिल्ली: BJP सांसद मनोज तिवारी हुए घायल, सफदरजंग अस्पताल में कराया गया भर्ती"

News 18 NewsNews 18 News

ਖਬਰ ਅਨੁਸਾਰ ਜਨਤਕ ਥਾਵਾਂ 'ਤੇ ਛਠ ਪੂਜਾ ਦੇ ਸਮਾਗਮਾਂ' ਤੇ ਪਾਬੰਦੀ ਲਾਉਣ ਦੇ 'ਆਪ' ਸਰਕਾਰ ਦੇ ਫੈਸਲੇ ਵਿਰੁੱਧ ਭਾਜਪਾ ਵਰਕਰ ਪ੍ਰਦਰਸ਼ਨ ਕਰ ਰਹੇ ਸਨ। ਇਸ ਪ੍ਰਦਰਸ਼ਨ ਨੂੰ ਲੈ ਕੇ ਵਰਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਵਾਸ ਵੱਲ ਵੱਧ ਰਹੇ ਹਨ ਜਿਸ ਦੌਰਾਨ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਪਾਣੀ ਦੀ ਬੌਛਾਰਾਂ ਪ੍ਰਦਰਸ਼ਨਕਾਰੀਆਂ ਵੱਲ ਮਾਰੀਆਂ ਗਈਆਂ। ਇਸੇ ਦੌਰਾਨ ਮਨੋਜ ਤਿਵਾਰੀ ਵੀ ਜ਼ਖਮੀ ਹੋ ਗਏ ਸਨ ਜਿਸਦੇ ਬਾਅਦ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਭਰਤੀ ਕਰਵਾਇਆ ਗਿਆ ਸੀ।

ਇਸ ਮਾਮਲੇ ਨੂੰ ਲੈ ਕੇ News 18 ਦੀ ਖਬਰ ਅਤੇ ਟਾਇਮਸ ਆਫ ਇੰਡੀਆ ਦੀ ਖਬਰ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਵਿਚ ਮਨੋਜ ਤਿਵਾਰੀ ਜਨਤਕ ਥਾਵਾਂ 'ਤੇ ਛਟ ਪੂਜਾ 'ਤੇ ਰੋਕ ਲਾਉਣ ਦੇ ਦਿੱਲੀ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਸਨ ਜਿਸ ਦੌਰਾਨ ਪੁਲਿਸ ਵੱਲੋਂ ਪਾਣੀ ਦੀ ਬੌਛਾਰਾਂ ਮਾਰਨ ਕਾਰਨ ਉਹ ਜ਼ਖਮੀ ਹੋ ਗਏ ਸਨ।

Claim- Manoj Tiwari beaten by common people
Claimed By- FB User Imran Khan
Fact Check- Misleading

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement