
ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ ਅਤੇ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਜਿੱਤ ਲਈ ਵਧਾਈ ਦੇਣ ਗਏ ਸਨ।
RSFC (Team Mohali)- ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ। ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਹਾਰ ਦੇਖਣੀ ਪਈ। ਕਾਂਗਰਸ ਦੇ CM ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਦੋਵੇਂ ਸੀਟਾਂ ਤੋਂ ਹਾਰ ਝੱਲਣੀ ਪਈ। ਇਸ ਹਾਰ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ ਅਤੇ ਲੰਮੇ ਸਮੇਂ ਤਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਮੁੜ ਵਾਪਿਸ ਪਰਤ ਆਏ ਹਨ। ਹੁਣ ਸੋਸ਼ਲ ਮੀਡਿਆ 'ਤੇ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਚੰਨੀ ਭਗਵੰਤ ਮਾਨ ਨੂੰ ਗੁਲਦਸਤਾ ਭੇਂਟ ਕਰਦੇ ਨਜ਼ਰ ਆ ਰਹੇ ਹਨ। ਤਸਵੀਰ ਨੂੰ ਹਾਲੀਆ ਦੱਸਦਿਆਂ ਚਰਨਜੀਤ ਚੰਨੀ ਤੇ ਤੰਜ ਕੱਸਿਆ ਜਾ ਰਿਹਾ ਹੈ।
"ਗੌਰਤਲਬ ਹੈ ਕਿ ਰੇਤ ਮਾਈਨਿੰਗ ਮਾਮਲੇ 'ਚ ਚਰਨਜੀਤ ਚੰਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਕਰੀਬ 6 ਘੰਟੇ ਤੱਕ ਪੁੱਛਗਿੱਛ ਵੀ ਕੀਤੀ ਗਈ ਸੀ ਅਤੇ ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਨੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨਾਲ ਤਾਲਮੇਲ ਬਿਠਾਕੇ ਵਾਪਿਸ ਪੰਜਾਬ ਪਰਤੇ ਹਨ।"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ ਅਤੇ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਜਿੱਤ ਲਈ ਵਧਾਈ ਦੇਣ ਗਏ ਸਨ।
"ਇਸ ਖਬਰ ਨੂੰ ਅੰਗਰੇਜ਼ੀ 'ਚ ਇਥੇ ਕਲਿਕ ਕਰ ਪੜ੍ਹੋ"
ਵਾਇਰਲ ਪੋਸਟ
ਫੇਸਬੁੱਕ ਪੇਜ 'Aaap party pap party' ਨੇ 20 ਦਿਸੰਬਰ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਲੈ … ਕਿਆ ਗੱਲ ਕਰਦਾਂ ਯਾਰ ਮੈੰ ਸਾਰੀ ਸੈਟਿੰਗ ਕਰਕੇ ਮੁੜਿਆ????।"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਲੈਂਸ ਜਰੀਏ ਸਰਚ ਕੀਤਾ।
ਵਾਇਰਲ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ
ਸਾਨੂੰ ਇਹ ਤਸਵੀਰ ਮੀਡੀਆ ਏਜੰਸੀ ANI ਦੁਆਰਾ 21 ਮਾਰਚ 2022 ਨੂੰ ਟਵੀਟ ਕੀਤੀ ਮਿਲੀ। ਟਵੀਟ ਦਾ ਡਿਸਕ੍ਰਿਪਸ਼ਨ ਲਿਖਿਆ ਹੋਇਆ ਸੀ, "Punjab's former CM Charanjit Singh Channi met and congratulated the state's new CM Bhagwant Mann in Chandigarh earlier today."
Punjab's former CM Charanjit Singh Channi met and congratulated the state's new CM Bhagwant Mann in Chandigarh earlier today. pic.twitter.com/08jZlb4t85
— ANI (@ANI) March 21, 2022
ਡਿਸਕ੍ਰਿਪਸ਼ਨ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ।
ਇਸ ਮੁਲਾਕਾਤ ਨੂੰ ਲੈ ਕੇ The Print ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਦੱਸ ਦਈਏ ਕਿ ਚਰਨਜੀਤ ਚੰਨੀ ਨੇ ਚੋਣਾਂ ਹਾਰਨ ਤੋਂ ਬਾਅਦ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਸੀ ਜਿਸਦੇ ਟਵੀਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
I humbly accept the verdict of the people of Punjab and Congratulate @AamAadmiParty and their elected CM @BhagwantMann Ji for the victory. I hope they will deliver on the expections of people.
— Charanjit S Channi (@CHARANJITCHANNI) March 10, 2022
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ ਅਤੇ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਜਿੱਤ ਲਈ ਵਧਾਈ ਦੇਣ ਗਏ ਸਨ।
Claim- Recent Image of Ex CM Charanjit Channi meeting Bhagwant Mann
Claimed By- FB Page Aaap party pap party
Fact Check- Fake