
ਸਪੋਕਸਮੈਨ ਨੇ ਪੜਤਾਲ 'ਚ ਪਾਇਆ ਕਿ ਤਸਵੀਰ ਹਾਲੀਆ ਨਹੀਂ ਪਿਛਲੇ ਸਾਲ ਅਗਸਤ ਦੀ ਹੈ ਤੇ ਇਹ ਆਗਰਾ ਦੇ ਫਤਿਹਪੁਰ ਸੀਕਰੀ ਦੀ ਹੈ।
ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਮ੍ਰਿਤਕ ਦੇਹ ਨੂੰ ਮੋਢਿਆਂ 'ਤੇ ਚੁੱਕਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਉੱਤਰ ਪ੍ਰਦੇਸ਼ ਦੇ ਬੰਦਾਯੂ ਦੀ ਹੈ ਜਿਥੇ ਇੱਕ ਪਰਿਵਾਰ ਨੇ ਆਪਣੇ ਪਰਿਵਾਰਕ ਮੈਂਬਰ ਦੀ ਦੇਹ ਨੂੰ ਸਵੀਕਾਰ ਕਰਨ ਤੋਂ ਮਨਾ ਕਰ ਦਿੱਤਾ ਅਤੇ ਬਾਅਦ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਇਹ ਦੇਹ ਲੈ ਕੇ ਜਾਣੀ ਪਈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਸਿਹਤ ਮਹਿਕਮੇ 'ਤੇ ਤਨਜ ਵੀ ਕੱਸਿਆ ਜਾ ਰਿਹਾ ਹੈ।
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਅਗਸਤ ਦੀ ਹੈ ਅਤੇ ਇਹ ਆਗਰਾ ਦੇ ਫਤਿਹਪੁਰ ਸੀਕਰੀ ਦੀ ਹੈ। ਤਸਵੀਰ ਦਾ ਬੰਦਾਯੁ ਨਾਲ ਵੀ ਕੋਈ ਸਬੰਧ ਨਹੀਂ ਹੈ। ਵਾਇਰਲ ਪੋਸਟ ਗੁੰਮਰਾਹਕੁੰਨ ਹੈ।
UP ਤੋਂ ਕਾਂਗਰਸ MLA ਨੇ ਸ਼ੇਅਰ ਕੀਤੀ ਤਸਵੀਰ
ਕਾਂਗਰੇਸ MLA ਅਰਾਧਨਾ ਮਿਸ਼ਰਾ ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "Family abandons the dead and a Badayun cop taking the body on his shoulders. The policeman should be felicitated. But where are the ambulances and hearse vans that the state govt claims are in abundance. BJP Has Robbed #DignityToTheDead. Sad and Shameful."
ਇਸ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ
ਅਰਾਧਨਾ ਮਿਸ਼ਰਾ ਨੇ ਵਾਇਰਲ ਤਸਵੀਰ ਨੂੰ ਟਵਿੱਟਰ 'ਤੇ ਸ਼ੇਅਰ ਕੀਤਾ ਅਤੇ ਕੁਝ ਸਮੇਂ ਬਾਅਦ ਹੀ ਇਸ ਪੋਸਟ 'ਤੇ ਬੰਦਾਯੁ ਪੁਲਿਸ ਨੇ ਜਵਾਬ ਦਿੰਦੇ ਲਿਖਿਆ, "जनपद बदायूं मे इस प्रकार की कोई घटना प्रकाश मे नही आई है, फोटो मे दर्शाये गये पुलिसकर्मी ने शीतकालीन वर्दी पहनी है, यह फोटो कई माह पुरानी है। अतः इस घटना को वर्तमान समय का बताकर कृपया भ्रामक ट्वीट न करें। इस घटना का जनपद बदायूं से कोई संबंध नही है। @Uppolice @adgzonebareilly"
ਟਵੀਟ ਅਨੁਸਾਰ ਬੰਦਾਯੁ ਪੁਲਿਸ ਨੇ ਸਾਫ਼ ਕੀਤਾ ਕਿ ਤਸਵੀਰ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ ਅਤੇ ਇਹ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ। ਇਹ ਟਵੀਟ ਹੇਠਾਂ ਵੇਖਿਆ ਜਾ ਸਕਦਾ ਹੈ।
जनपद बदायूं मे इस प्रकार की कोई घटना प्रकाश मे नही आई है, फोटो मे दर्शाये गये पुलिसकर्मी ने शीतकालीन वर्दी पहनी है, यह फोटो कई माह पुरानी है।
— Budaun Police (@budaunpolice) May 16, 2021
अतः इस घटना को वर्तमान समय का बताकर कृपया भ्रामक ट्वीट न करें। इस घटना का जनपद बदायूं से कोई संबंध नही है।@Uppolice @adgzonebareilly https://t.co/Bd62HpsSxI pic.twitter.com/JWt71BqYCl
ਹੋਰ ਸਰਚ ਕਰਨ 'ਤੇ ਸਾਨੂੰ ਉੱਤਰ ਪ੍ਰਦੇਸ਼ ਪੁਲਿਸ ਦੇ ਮੁਲਾਜ਼ਮ ਸਚਿਨ ਕੌਸ਼ਿਕ ਦਾ ਤਸਵੀਰ ਨੂੰ ਲੈ ਕੇ ਕੀਤਾ ਟਵੀਟ ਮਿਲਿਆ। ਉਨ੍ਹਾਂ ਨੇ ਤਸਵੀਰ ਬਾਰੇ ਜਾਣਕਾਰੀ ਦਿੰਦੇ ਲਿਖਿਆ, "जिन तस्वीरों को बदायूँ का बताया जा रहा है,वो आगरा के थाना फतेहपुर सीकरी की हैं और पिछले वर्ष सर्दियों की हैं। ये तस्वीरें #COVID19 की भी नहीं बल्कि उससे पूर्व की हैं।SI प्रशांत व का०अमन शव को मोर्चरी ले जाने के लिए गाड़ी तक कंधे पर लाए थे न कि अंतिम संस्कार के लिए।"
ਸਚਿਨ ਨੇ ਟਵੀਟ ਕਰਦਿਆਂ ਲਿਖਿਆ ਕਿ ਇਹ ਤਸਵੀਰ ਪੁਰਾਣੀ ਹੈ ਅਤੇ ਤਸਵੀਰ ਆਗਰਾ ਦੇ ਫਤਿਹਪੁਰ ਸੀਕਰੀ ਦੀ ਹੈ। ਤਸਵੀਰ ਵਿਚ SI ਪ੍ਰਸ਼ਾਂਤ ਕੁਮਾਰ ਨੇ ਸ਼ਵ ਨੂੰ ਚੁੱਕਿਆ ਹੋਇਆ ਹੈ।
ਇਹ ਟਵੀਟ ਹੇਠਾਂ ਵੇਖਿਆ ਜਾ ਸਕਦਾ ਹੈ।
#Fact
— SACHIN KAUSHIK (@upcopsachin) May 16, 2021
जिन तस्वीरों को बदायूँ का बताया जा रहा है,वो आगरा के थाना फतेहपुर सीकरी की हैं और पिछले वर्ष सर्दियों की हैं।
ये तस्वीरें #COVID19 की भी नहीं बल्कि उससे पूर्व की हैं।SI प्रशांत व का०अमन शव को मोर्चरी ले जाने के लिए गाड़ी तक कंधे पर लाए थे न कि अंतिम संस्कार के लिए।#Salute pic.twitter.com/Pe96DHULge
ਇਸ ਟਵੀਟ ਦੇ ਜਵਾਬ ਵਿਚ ਇੱਕ ਯੂਜ਼ਰ ਨੇ ਮਾਮਲੇ ਨੂੰ ਲੈ ਕੇ ਪ੍ਰਕਾਸ਼ਿਤ ਨਿਊਜ਼ ਕਲਿਪ ਵੀ ਸ਼ੇਅਰ ਕੀਤੀ ਜਿਸਦੇ ਵਿਚ ਦੱਸਿਆ ਗਿਆ ਸੀ ਕਿ ਇਹ ਤਸਵੀਰ ਪਿਛਲੇ ਸਾਲ ਜੂਨ ਦੀ ਹੈ। ਇਹ ਟਵੀਟ ਹੇਠਾਂ ਵੇਖਿਆ ਜਾ ਸਕਦਾ ਹੈ।
— Prashant Sharma (@Prashan18970618) May 16, 2021
ਕਈ ਮੀਡੀਆ ਰਿਪੋਰਟ ਅਨੁਸਾਰ ਤਸਵੀਰ ਵਿਚ ਦਿੱਸ ਰਹੇ SI ਪ੍ਰਸ਼ਾਂਤ ਨੇ ਤਸਵੀਰ ਨੂੰ ਲੈ ਕੇ ਸਪਸ਼ਟੀਕਰਨ ਦਿੰਦੇ ਦੱਸਿਆ ਹੈ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ।
"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"
ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਅਗਸਤ ਦੀ ਹੈ ਅਤੇ ਇਹ ਆਗਰਾ ਦੇ ਫਤਿਹਪੁਰ ਸੀਕਰੀ ਦੀ ਹੈ। ਤਸਵੀਰ ਦਾ ਬੰਦਾਯੁ ਨਾਲ ਵੀ ਕੋਈ ਸਬੰਧ ਨਹੀਂ ਹੈ। ਵਾਇਰਲ ਪੋਸਟ ਗੁੰਮਰਾਹਕੁਨ ਹੈ।
Claim: ਤਸਵੀਰ ਉੱਤਰ ਪ੍ਰਦੇਸ਼ ਦੇ ਬੰਦਾਯੂ ਦੀ ਹੈ
Claimed By: ਕਾਂਗਰੇਸ MLA ਅਰਾਧਨਾ ਮਿਸ਼ਰਾ
Fact ChecK: ਗੁੰਮਰਾਹਕੁਨ