
ਇਸ ਹਫਤੇ ਦਾ Weekly Fact Wrap
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦਾ "Weekly Fact Wrap"।
1. PM ਮੋਦੀ ਖਿਲਾਫ ਨਾਅਰੇ ਲਾਉਣ ਵਾਲੀ ਇਹ ਮਹਿਲਾ ਕੁਲਵਿੰਦਰ ਕੌਰ ਦੀ ਮਾਤਾ ਨਹੀਂ ਹਨ, Fact Check ਰਿਪੋਰਟ
Women raising slogans against PM Modi is not Kulwinder Kaur Mother
ਸੋਸ਼ਲ ਮੀਡੀਆ 'ਤੇ ਪਿਛਲੇ ਦਿਨਾਂ ਇੱਕ ਵੀਡੀਓ ਵਾਇਰਲ ਹੋਇਆ ਜਿਸਦੇ ਵਿਚ ਇੱਕ ਔਰਤ ਨੂੰ ਦੇਸ਼ ਦੇ ਪ੍ਰਧਾਨਮੰਤਰੀ ਖਿਲਾਫ ਮੰਦੀ ਸ਼ਬਦਾਵਲੀ ਬੋਲਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਵੀਡੀਓ ਵਿਚ ਦਿੱਸ ਰਹੀ ਮਹਿਲਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਮਾਂ ਹੈ। ਇਸ ਵੀਡੀਓ ਨੂੰ ਸਾਂਝਾ ਕਰ ਦਾਅਵਾ ਕੀਤਾ ਗਿਆ ਕਿ ਕੁਲਵਿੰਦਰ ਦੀ ਮਾਤਾ ਨੇ ਕਿਸਾਨ ਅੰਦੋਲਨ ਦੌਰਾਨ PM ਮੋਦੀ ਖਿਲਾਫ ਮੰਦੀ ਸ਼ਬਦਾਵਲੀ ਵਰਤੀ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਹੇ ਵੀਡੀਓ ਵਿਚ ਕੁਲਵਿੰਦਰ ਕੌਰ ਦੀ ਮਾਤਾ ਨਹੀਂ ਸਗੋਂ ਰਾਜਸਥਾਨ ਤੋਂ ਮਹਿਲਾ ਕਿਸਾਨ ਆਗੂ ਊਸ਼ਾ ਰਾਣੀ ਸਨ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
2. ਗਾਇਕ ਸ਼ੁਭ ਦੀ WWE Entry ਦਾ ਨਹੀਂ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
Edited video of Singer Shubh entry linked with WWE
ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਸ਼ੁਭ ਦਾ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਉਨ੍ਹਾਂ ਨੂੰ ਭੀੜ੍ਹ ਵਿਚ ਧਮਾਕੇਦਾਰ ਐਂਟਰੀ ਕਰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਗਾਇਕ ਨੇ ਕੁਸ਼ਤੀ ਪਲੇਟਫਾਰਮ WWE ਵਿਖੇ ਆਪਣੀ ਐਂਟਰੀ ਕੀਤੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਸੀ। ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ ਅਤੇ ਇਸਨੂੰ 2 ਵੱਖ-ਵੱਖ ਵੀਡੀਓਜ਼ ਨੂੰ ਜੋੜਕੇ ਬਣਾਇਆ ਗਿਆ ਸੀ। ਸ਼ੁਭ ਦੀ ਇਹ ਐਂਟਰੀ WWE ਵਿਖੇ ਦੀ ਨਹੀਂ ਹੈ ਬਲਕਿ ਮੈਲਬੌਰਨ ਵਿਖੇ ਹੋਏ ਉਸਦੇ ਸ਼ੋ ਦੀ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
3. ਉਸਾਰੀ ਅਧੀਨ ਢਹਿ-ਢੇਰੀ ਹੋਏ ਪੁਲ ਦਾ ਇਹ ਵੀਡੀਓ ਹਾਲੀਆ ਨਹੀਂ 2023 ਦਾ ਹੈ, Fact Check ਰਿਪੋਰਟ
fact Check old video of bridge collapse in Bihar viral linked with recent same incident at Bihar Araria
ਸੋਸ਼ਲ ਮੀਡੀਆ 'ਤੇ ਇੱਕ ਪੁਲ ਦੇ ਢਹਿ-ਢੇਰੀ ਹੋਣ ਦਾ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਜਿਥੇ ਉਦਘਾਟਨ ਤੋਂ ਪਹਿਲਾਂ ਇੱਕ ਉਸਾਰੀ ਅਧੀਨ ੧੨੦੦ ਕਰੋੜ ਦੀ ਲਾਗਤ ਵਾਲਾ ਪੁਲ ਡਿੱਗ ਪਿਆ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਾਕੀ ਇੱਕ ਸਾਲ ਪੁਰਾਣਾ ਸੀ। ਪੁਰਾਣੇ ਵੀਡੀਓ ਨੂੰ ਇੱਕ ਨਵੇਂ ਮਾਮਲੇ ਨਾਲ ਜੋੜਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
4. ਕੁੜੀ ਦੀ ਹੱਤਿਆ ਦਾ ਇਹ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਨਹੀਂ ਹੈ, Fact Check ਰਿਪੋਰਟ
Old video of girl murder in Myanmar viral in the name of Manipur Violence Fact Check Report
ਸੋਸ਼ਲ ਮੀਡੀਆ 'ਤੇ ਮੁੜ ਇੱਕ ਰੂਹ ਕੰਬਾਉ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਕੁਝ ਸੈਨਾ ਦੇ ਜਵਾਨਾਂ ਨੂੰ ਸ਼ਰੇਆਮ ਇੱਕ ਕੁੜੀ ਨੂੰ ਮਾਰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਸੀ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਸਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਨਹੀਂ ਸੀ। ਇਹ ਵੀਡੀਓ ਮਿਆਂਮਾਰ ਦਾ ਪੁਰਾਣਾ ਵੀਡੀਓ ਸੀ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
5. ਹਰਸਿਮਰਤ ਕੌਰ ਬਾਦਲ ਨੇ ਨਹੀਂ ਲਿਖੀ PM ਮੋਦੀ ਨੂੰ ਇਹ ਚਿੱਠੀ, Fact Check ਰਿਪੋਰਟ
Fake Letter To PM Modi Viral In The Name Of Harsimrat Kaur Badal
ਸੋਸ਼ਲ ਮੀਡੀਆ 'ਤੇ ਬਠਿੰਡਾ ਤੋਂ ਲੋਕ ਸਭਾ MP ਹਰਸਿਮਰਤ ਕੌਰ ਬਾਦਲ ਦੇ ਨਾਂਅ ਤੋਂ ਇੱਕ ਚਿੱਠੀ ਵਾਇਰਲ ਹੋਈ। ਦਾਅਵਾ ਕੀਤਾ ਗਿਆ ਕਿ ਆਗੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ (ਹਰਸਿਮਰਤ ਕੌਰ ਬਾਦਲ) ਦਾ ਨਾਂ ਕੇਂਦਰ ਮੰਤਰੀ ਪਦ ਦੀ ਪੇਸ਼ਕਸ਼ ਲਿਸਟ ਵਿਚੋਂ ਕੱਢਿਆ ਜਾਵੇ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਇਰਲ ਚਿੱਠੀ ਨੂੰ ਫਰਜ਼ੀ ਦੱਸਦਿਆਂ ਸਪਸ਼ਟੀਕਰਨ ਜਾਰੀ ਕਰ ਦਿੱਤਾ ਗਿਆ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਿਹਾ ਸਾਡਾ ਇਸ ਹਫਤੇ ਦਾ Spokesman Fact Wrap... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ