Fact Check: ਨਵਜੋਤ ਸਿੱਧੂ ਨੇ ਇੰਦਰਾ ਗਾਂਧੀ ਦੀ ਨਹੀਂ ਬਲਕਿ ਭਗਤ ਸਿੰਘ ਦੀ ਤਸਵੀਰ ਨੂੰ ਫੜ੍ਹਿਆ ਸੀ
Published : Jul 22, 2021, 1:56 pm IST
Updated : Jul 22, 2021, 5:18 pm IST
SHARE ARTICLE
Fact Check: No, Najvot Singh Sidhu did not hold Indira Gandhi picture while going to Amritsar
Fact Check: No, Najvot Singh Sidhu did not hold Indira Gandhi picture while going to Amritsar

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਨਵਜੋਤ ਸਿੰਘ ਸਿੱਧੂ ਨੇ ਦਰਬਾਰ ਸਾਹਿਬ ਜਾਂਦੇ ਸਮੇਂ ਭਗਤ ਸਿੰਘ ਦੀ ਤਸਵੀਰ ਨੂੰ ਫੜ੍ਹਿਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਨਵਜੋਤ ਸਿੰਘ ਸਿੱਧੂ ਨੂੰ ਹੱਥ 'ਚ ਇੰਦਰਾ ਗਾਂਧੀ ਦੀ ਤਸਵੀਰ ਫੜ੍ਹੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦਰਬਾਰ ਸਾਹਿਬ ਜਾਂਦੇ ਸਮੇਂ ਨਵਜੋਤ ਸਿੰਘ ਸਿੱਧੂ ਨੇ ਇੰਦਰਾ ਗਾਂਧੀ ਦੀ ਤਸਵੀਰ ਫੜ੍ਹੀ ਸੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦਰਬਾਰ ਸਾਹਿਬ ਜਾਂਦੇ ਸਮੇਂ ਭਗਤ ਸਿੰਘ ਦੀ ਤਸਵੀਰ ਨੂੰ ਫੜ੍ਹਿਆ ਸੀ। ਹੁਣ ਓਸੇ ਸਮੇਂ ਦੀ ਤਸਵੀਰ ਨੂੰ ਐਡਿਟ ਕਰਕੇ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਦੇ ਲੀਡਰਾਂ ਨੇ ਫੈਲਾਇਆ ਝੂਠ

ਅਕਾਲੀ ਆਗੂ Jaspreet Singh Mann ਨੇ ਵਾਇਰਲ ਤਸਵੀਰ ਅਪਲੋਡ ਕਰਦਿਆਂ ਲਿਖਿਆ, "ਸਿੱਧੂ ਸਾਬ ਸ਼੍ਰੀ ਦਰਬਾਰ ਸਾਹਿਬ ਕਿਹੜੇ ਮਾਣ ਨਾਲ ਅੱਜ ਸ਼੍ਰੀ ਦਰਬਾਰ ਸਾਹਿਬ ਢਾਹੁਣ ਵਾਲੀ ਪਾਪੀ ਇੰਦਰਾ ਦੀ ਤਸਵੀਰ ਉਸੇ ਦਰਬਾਰ ਸਾਹਿਬ ਮੱਥਾ ਟੇਕਣ ਜਾਂਦੇ ਲਹਿਰਾ ਕੇ ਕੀ ਸਾਬਿਤ ਕਰ ਰਹੇ ਹੋ? ਸਿਰਫ ਕਾਂਗਰਸ ਪ੍ਰਧਾਂਨ ਹੀ ਬਣੇ ਹੋ ਕਿੰਨਾਂ ਹਾਲਾਤਾ ਚ ਕਿੰਨੇ ਤਰਲੇ ਮਿੰਨਤਾਂ ਨਾਲ ਬਣੇ ਇਹ ਸਾਰਾ ਜੱਗ ਜਾਣਦਾ ਹੈ ਪਰ ਤੁਹਾਡੀ ਆਕਾਂਵਾਂ ਨੂੰ ਖੁਸ਼ ਕਰਨ ਆਦਤ ਨਾਲ ਇਸ ਕਦਰ ਗਿਰ ਜਾਂਦੇਂ ਹੋ ਹਰ ਵਾਰ। ਲੱਖ ਲਾਹਨਤ ਹੈ ਬੇਸ਼ਰਮੀ ਦੇ।"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਇਸ ਫਰਜ਼ੀ ਤਸਵੀਰ ਨੂੰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਵੀ ਆਪਣੇ ਪੇਜ ਤੋਂ ਸ਼ੇਅਰ ਕੀਤਾ। ਹਾਲਾਂਕਿ, ਬਾਅਦ ਵਿਚ ਉਨ੍ਹਾਂ ਨੇ ਆਪਣਾ ਪੋਸਟ ਡਿਲੀਟ ਕਰ ਦਿੱਤਾ ਸੀ।

Charanjit Brar Post

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਨਵਜੋਤ ਸਿੰਘ ਦੇ ਫੇਸਬੁੱਕ ਪੇਜ ਵੱਲ ਰੁੱਖ ਕੀਤਾ। ਸਾਨੂੰ ਉਨ੍ਹਾਂ ਦੇ ਪੇਜ 'ਤੇ ਅੰਮ੍ਰਿਤਸਰ ਸਾਹਿਬ ਜਾਂਦੇ ਸਮੇਂ ਦਾ ਫੇਸਬੁੱਕ ਲਾਈਵ ਮਿਲਿਆ। ਇਸ ਲਾਈਵ ਨੂੰ ਅਸੀਂ ਧਿਆਨ ਨਾਲ ਵੇਖਿਆ ਅਤੇ ਪਾਇਆ ਕਿ ਨਵਜੋਤ ਸਿੰਘ ਸਿੱਧੂ ਨੇ ਇੰਦਰਾ ਗਾਂਧੀ ਦੀ ਨਹੀਂ ਸਗੋਂ ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਹੱਥ 'ਚ ਫੜ੍ਹਿਆ ਸੀ। ਇਸ ਲਾਈਵ ਵਿਚ 16 ਮਿੰਟ 24 ਸੈਕੰਡ ਤੋਂ ਬਾਅਦ ਦੇ ਭਾਗ ਵਿਚ ਨਵਜੋਤ ਸਿੰਘ ਸਿੱਧੂ ਨੂੰ ਭਗਤ ਸਿੰਘ ਦੀ ਤਸਵੀਰ ਫੜ੍ਹਦਿਆਂ ਵੇਖਿਆ ਜਾ ਸਕਦਾ ਹੈ।

ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

Collage

ਰੋਜ਼ਾਨਾ ਸਪੋਕਸਮੈਨ ਦੇ ਇਸ ਵਾਇਰਲ ਦਾਅਵੇ ਨੂੰ ਲੈ ਕੇ ਬਣਾਇਆ Fact Check ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦਰਬਾਰ ਸਾਹਿਬ ਜਾਂਦੇ ਸਮੇਂ ਭਗਤ ਸਿੰਘ ਦੀ ਤਸਵੀਰ ਨੂੰ ਫੜ੍ਹਿਆ ਸੀ। ਹੁਣ ਓਸੇ ਸਮੇਂ ਦੀ ਤਸਵੀਰ ਨੂੰ ਐਡਿਟ ਕਰਕੇ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Navjot Singh Sidhu holds Indira Gandhi's picture while going to Amritsar
Claimed By- Akali Dal Leaders
Fact Check- Fake

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM
Advertisement