Fact Check: ਭਗਵੰਤ ਮਾਨ ਅਪੋਲੋ ਹਸਪਤਾਲ 'ਚ ਹੋਏ ਸੀ ਐਡਮਿਟ ਇਹ ਸੱਚ ਪਰ ਵਾਇਰਲ ਹੋ ਰਹੀ ਇਹ ਤਸਵੀਰ 4 ਸਾਲ ਪੁਰਾਣੀ
Published : Jul 22, 2022, 6:04 pm IST
Updated : Jul 22, 2022, 6:04 pm IST
SHARE ARTICLE
Fact Check Old image of Bhagwant Mann admitted in hospital shared as recent
Fact Check Old image of Bhagwant Mann admitted in hospital shared as recent

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਹੈ ਜਦੋਂ ਭਗਵੰਤ ਮਾਨ ਦਿੱਲੀ ਦੇ ਹਸਪਤਾਲ ਵਿਚ ਪਥਰੀ ਦੀ ਸ਼ਿਕਾਇਤ ਕਾਰਨ ਭਰਤੀ ਹੋਏ ਸਨ।

RSFC (Team Mohali)- 20 ਜੁਲਾਈ 2022 ਬੁੱਧਵਾਰ ਨੂੰ ਰਾਤ ਹੁੰਦੇ ਖਬਰ ਆਈ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੇ ਚੈਕਅੱਪ ਕਰਵਾਉਣ ਸਬੰਧੀ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਹਨ। ਹੁਣ ਇਸ ਖਬਰ ਦੇ ਬਾਹਰ ਆਉਣ ਤੋਂ ਬਾਅਦ ਇੱਕ ਤਸਵੀਰ ਭਗਵੰਤ ਮਾਨ ਦੀ ਵਾਇਰਲ ਹੋਣੀ ਸ਼ੁਰੂ ਹੋਈ। ਇਸ ਤਸਵੀਰ ਵਿਚ ਭਗਵੰਤ ਮਾਨ ਹਸਪਤਾਲ ਦੇ ਬੈਡ 'ਤੇ ਪਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਡਰਿੱਪ ਵੀ ਲੱਗੀ ਹੋਈ ਹੈ। ਹੁਣ ਇਸ ਤਸਵੀਰ ਨੂੰ ਹਾਲੀਆ ਤਸਵੀਰ ਦੱਸਕੇ ਵਾਇਰਲ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਹੈ ਜਦੋਂ ਭਗਵੰਤ ਮਾਨ ਦਿੱਲੀ ਦੇ ਹਸਪਤਾਲ ਵਿਚ ਪਥਰੀ ਦੀ ਸ਼ਿਕਾਇਤ ਕਾਰਨ ਭਰਤੀ ਹੋਏ ਸਨ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Dr. Gurpreet kaur ਨੇ ਵਾਇਰਲ ਹੋ ਰਹੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "CM ਭਗਵੰਤ ਮਾਨ ਜੀ ਦੀ ਸਿਹਤ ਹੋਈ ਖ਼ਰਾਬ ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਦਾਖ਼ਲ ਪੇਟ 'ਚ ਇਨਫੈਕਸ਼ਨ ਹੋਣ ਦੀ ਖ਼ਬਰ ਆਈ ਸਾਹਮਣੇ ਮਾਨ ਸਾਬ ਲਈ ਸਾਰੇ ਜਣੇ ਅਰਦਾਸ ਜਰੂਰ ਕਰਿਓ ਕਿ ਜਲਦੀ ਤੋਂ ਜਲਦੀ ਠੀਕ ਹੋ ਜਾਣ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ ਕਈ ਪੁਰਾਣੀ ਖਬਰਾਂ ਵਿਚ ਅਪਲੋਡ ਮਿਲੀ।

RI SearchRI Search

ਵਾਇਰਲ ਤਸਵੀਰ 2018 ਦੀ ਹੈ

ਇਹ ਤਸਵੀਰ ਸਾਨੂੰ ਨਾਮਵਰ ਮੀਡੀਆ ਅਦਾਰੇ PTC News ਦੀ ਇੱਕ ਖਬਰ ਵਿਚ ਪ੍ਰਕਾਸ਼ਿਤ ਮਿਲੀ। ਮੀਡੀਆ ਅਦਾਰੇ ਨੇ 1 ਅਗਸਤ 2018 ਨੂੰ ਆਪਣੀ ਖਬਰ ਪ੍ਰਕਾਸ਼ਿਤ ਕਰਦਿਆਂ ਲਿਖਿਆ, "AAP Leader Bhagwant Mann Admitted to Ram Manohar Lohia Hospital"

PTC NewsPTC News

ਖਬਰ ਅਨੁਸਾਰ ਪਥਰੀ ਦੀ ਸ਼ਿਕਾਇਤ ਹੋਣ ਕਾਰਨ ਭਗਵੰਤ ਮਾਨ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਦੱਸ ਦਈਏ ਕਿ ਇਹ ਤਸਵੀਰ ਪਿਛਲੇ ਸਾਲ ਅਕਤੂਬਰ 2021 ਵਿਚ ਇੱਕ ਫਰਜ਼ੀ ਦਾਅਵੇ ਨਾਲ ਵਾਇਰਲ ਹੋਈ ਸੀ ਜਿਸਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਨੇ ਕੀਤੀ ਸੀ। ਰੋਜ਼ਾਨਾ ਸਪੋਕਸਮੈਨ ਦੀ ਪੁਰਾਣੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਹੈ ਜਦੋਂ ਭਗਵੰਤ ਮਾਨ ਦਿੱਲੀ ਦੇ ਹਸਪਤਾਲ ਵਿਚ ਪਥਰੀ ਦੀ ਸ਼ਿਕਾਇਤ ਕਾਰਨ ਭਰਤੀ ਹੋਏ ਸਨ।

Claim- Image Of Bhagwant Mann recently admitted to Apollo Hospital due to bad health
Claimed By- FB User Dr. Gurpreet Kaur
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement