Fact Check: CM ਚਰਨਜੀਤ ਚੰਨੀ ਸਣੇ ਕੈਪਟਨ ਤੇ ਅੰਬਿਕਾ ਸੋਨੀ ਦੀ ਰਾਹੁਲ ਗਾਂਧੀ ਨਾਲ ਹਾਲੀਆ ਮੁਲਾਕਾਤ?
Published : Sep 22, 2021, 5:20 pm IST
Updated : Sep 22, 2021, 5:28 pm IST
SHARE ARTICLE
Fact Check Old image of charanjit channi meeting rahul gandhi viral with fake claim
Fact Check Old image of charanjit channi meeting rahul gandhi viral with fake claim

ਇਹ ਤਸਵੀਰ ਹਾਲੀਆ ਨਹੀਂ ਬਲਕਿ 5 ਸਾਲ ਪੁਰਾਣੀ ਹੈ। ਹੁਣ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਪੰਜਾਬ ਦੇ ਹਾਲੀਆ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦੇ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦੇ ਹੋਏ ਅੰਧਰੂਨੀ ਗਠਜੋੜ ਅਤੇ ਕੇਂਦਰ ਸਰਕਾਰ 'ਤੇ ਤੰਜ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ 5 ਸਾਲ ਪੁਰਾਣੀ ਹੈ। ਹੁਣ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ Jahangir Khan ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "Some burnol moments for #GodiMedia"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਤਸਵੀਰ ਨੂੰ ਲੈ ਕੇ ਸਰਚ ਕਰਨਾ ਸ਼ੁਰੂ ਕੀਤਾ।

ਇਹ ਤਸਵੀਰ 2016 ਦੀ ਹੈ

ਸਾਨੂੰ ਇਹ ਤਸਵੀਰ ਚਰਨਜੀਤ ਚੰਨੀ ਦੇ ਫੇਸਬੁੱਕ ਅਕਾਊਂਟ ਤੋਂ 10 ਅਪ੍ਰੈਲ 2016 ਨੂੰ ਸ਼ੇਅਰ ਕੀਤੀ ਮਿਲੀ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, "Punjab Congress team with Sh. Rahul Gandhi ji"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਇਸ ਮੁਲਾਕਾਤ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਇਹ ਮੁਲਾਕਾਤ 2016 ਦੀ ਹੈ ਜਦੋਂ ਰਾਹੁਲ ਗਾਂਧੀ ਚੰਡੀਗੜ੍ਹ ਦੌਰੇ 'ਤੇ ਆਏ ਸੀ ਅਤੇ ਪੰਜਾਬ ਕਾਂਗਰੇਸ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰੇ ਦੀਆਂ ਤਸਵੀਰਾਂ ਹੇਠਾਂ ਕਲਿਕ ਕਰ ਵੇਖੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ 5 ਸਾਲ ਪੁਰਾਣੀ ਹੈ। ਹੁਣ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Recent image of Punjab CM Charanjit Channi meeting Rahul Gandhi with Captain Amarinder Singh and Ambika Soni
Claimed By- FB User Jahangir Khan
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement