Fact Check: ਬਿਜਲੀ ਸਪਲਾਈ ਨੂੰ ਕੀਤਾ ਸੀ ਬਹਾਲ, 2016 ਦੀ ਤਸਵੀਰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
Published : Oct 22, 2021, 1:13 pm IST
Updated : Oct 22, 2021, 1:13 pm IST
SHARE ARTICLE
Fact Check Old image of Punjab's CM Charanjit Channi viral with misleading claim
Fact Check Old image of Punjab's CM Charanjit Channi viral with misleading claim

ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ ਜਦੋਂ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦੇ ਵਾਟਰ ਵਰਕਸ ਦੀ ਕੱਟੀ ਗਈ ਬਿਜਲੀ ਸਪਲਾਈ ਨੂੰ ਬਹਾਲ ਕੀਤਾ ਸੀ

RSFC (Team Mohali)- ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਬਿਜਲੀ ਦੇ ਖੰਬੇ ਉੱਤੇ ਚੜਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਕੁਰਾਲੀ 'ਚ ਬਿਜਲੀ ਦੇ ਖੰਬੇ 'ਤੇ ਚੜ ਪਾਣੀ ਵਾਲੀ ਟੈਂਕੀ ਦੇ ਟਿਊਬਵੈਲ ਦਾ ਕੁਨੈਕਸ਼ਨ ਜੋੜਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ ਜਦੋਂ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਅਧੀਨ ਪੈਂਦੇ ਸੀਹੋਂ ਮਾਜਰਾ ਪਿੰਡ ਦੇ ਵਾਟਰ ਵਰਕਸ ਦੀ ਕੱਟੀ ਗਈ ਬਿਜਲੀ ਸਪਲਾਈ ਨੂੰ ਮੁੜ ਬਹਾਲ ਕੀਤਾ ਸੀ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਇਹ ਦਾਅਵਾ ਫੇਸਬੁੱਕ ਅਤੇ ਟਵਿੱਟਰ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਟਵਿੱਟਰ ਯੂਜ਼ਰ "Anshuman Sail" ਨੇ ਇਸ ਤਸਵੀਰ ਨੂੰ ਟਵੀਟ ਕਰਦਿਆਂ ਲਿਖਿਆ, "Punjab CM Sh. Charanjit Channi got complaints from people of Kurali. Sh. Channi came to know that electricity in the area was cut after non payment of electricity bill by poor people. Sh. Channi went to the place and himself climbed the poll and restored electricity."

ਇਸੇ ਤਰ੍ਹਾਂ ਫੇਸਬੁੱਕ ਪੇਜ "Punjab ate Punjabiyat ਪੰਜਾਬ ਅਤੇ ਪੰਜਾਬੀਅਤ" ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, "ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਰਾਲੀ 'ਚ ਬਿਜਲੀ ਖੰਬੇ ਤੇ ਚੜ ਪਾਣੀ ਵਾਲੀ ਟੈਂਕੀ ਦੇ ਟਿਊਬਵੈਲ ਦਾ ਕੁਨੈਕਸ਼ਨ ਜੋੜਦੇ ਹੋਏ। #CMOPunjab #CharanjitSinghChanni"

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਇਹ ਤਸਵੀਰ 2016 ਦੀ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਜੁਲਾਈ 2016 ਵਿਚ ਪ੍ਰਕਾਸ਼ਿਤ The Tribune ਦੀ ਇੱਕ ਖਬਰ ਮਿਲੀ ਜਿਸਦੇ ਵਿਚ ਇਸ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਖਬਰ ਨੂੰ ਅਪਲੋਡ ਕਰਦਿਆਂ ਸਿਰਲੇਖ ਦਿੱਤਾ ਗਿਆ, "Channi ‘rises’ to occasion"

The TribuneThe Tribune

ਖਬਰ ਅਨੁਸਾਰ, "CLP ਲੀਡਰ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਅਧੀਨ ਪੈਂਦੇ ਸੀਹੋਂ ਮਾਜਰਾ ਪਿੰਡ ਦੇ ਵਾਟਰ ਵਰਕਸ ਦੀ ਕੱਟੀ ਗਈ ਬਿਜਲੀ ਸਪਲਾਈ ਨੂੰ ਮੁੜ ਬਹਾਲ ਕੀਤਾ। ਪੀਐੱਸਪੀਸੀਐਲ ਅਧਿਕਾਰੀਆਂ ਨੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਸੀ ਕਿਉਂਕਿ ਸਥਾਨਕ ਵਸਨੀਕ ਲੋਕਾਂ ਦਾ 9.80 ਲੱਖ ਰੁਪਏ ਦਾ ਬਿੱਲ ਬਕਾਇਆ ਸੀ। ਹਾਲਾਂਕਿ, ਇਸ ਮਾਮਲੇ ਵਿਚ ਅਧਿਕਾਰੀਆਂ ਨੇ ਇਨਕਾਰ ਕੀਤਾ ਕਿ ਉਨ੍ਹਾਂ ਨੇ ਬਿਜਲੀ ਸਪਲਾਈ ਬੰਦ ਕੀਤੀ ਸੀ।"

ਮਤਲਬ ਸਾਫ ਸੀ ਕਿ ਪੁਰਾਣੀ ਖਬਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ ਜਦੋਂ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਅਧੀਨ ਪੈਂਦੇ ਸੀਹੋਂ ਮਾਜਰਾ ਪਿੰਡ ਦੇ ਵਾਟਰ ਵਰਕਸ ਦੀ ਕੱਟੀ ਗਈ ਬਿਜਲੀ ਸਪਲਾਈ ਨੂੰ ਮੁੜ ਬਹਾਲ ਕੀਤਾ ਸੀ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- CM Channi climbed the poll and restored electricity at kurali
Claimed By- SM Users
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement