Fact Check: ਹਾਲੀਆ ਕੋਲ ਸੰਕਟ ਨਾਲ ਜੋੜ ਭਾਜਪਾ ਲੀਡਰਾਂ ਨੇ ਵਾਇਰਲ ਕੀਤਾ ਪੁਰਾਣਾ ਵੀਡੀਓ
Published : Oct 22, 2021, 3:46 pm IST
Updated : Oct 22, 2021, 3:48 pm IST
SHARE ARTICLE
Fact Check Old video of Goods Train loaded with Coal shared as recent
Fact Check Old video of Goods Train loaded with Coal shared as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ। ਹੁਣ ਇਸ ਪੁਰਾਣੇ ਵੀਡੀਓ ਨੂੰ ਹਾਲੀਆ ਕੋਲ ਸੰਕਟ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਲੰਬੀ ਮਾਲਗੱਡੀ ਦੀ ਟਰੇਨ ਨੂੰ ਕੋਲਾ ਲੈ ਕੇ ਜਾਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਕੋਲ ਸੰਕਟ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਕੋਲੇ ਦਾ ਤਤਕਾਲ ਪ੍ਰਬੰਧ ਕੀਤਾ ਅਤੇ ਵੀਡੀਓ ਵਿਚ ਦਿੱਸ ਰਹੀ 4 ਕਿਲੋਮੀਟਰ ਲੰਬੀ ਕੋਲਾ ਲੈ ਕੇ ਜਾਂਦੀ ਟਰੇਨ ਇਸਦਾ ਸਬੂਤ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਭਾਜਪਾ ਸਰਕਾਰ ਦੀ ਤਰੀਫ ਕੀਤੀ ਜਾ ਰਹੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ। ਹੁਣ ਇਸ ਪੁਰਾਣੇ ਵੀਡੀਓ ਨੂੰ ਹਾਲੀਆ ਕੋਲ ਸੰਕਟ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

ਭਾਜਪਾ ਆਗੂ ਕਰ ਰਹੇ ਵੀਡੀਓ ਸ਼ੇਅਰ

ਇਸ ਵੀਡੀਓ ਨੂੰ ਭਾਜਪਾ ਦੇ ਸੀਨੀਅਰ ਆਗੂ ਪ੍ਰਕਾਸ਼ ਜਾਵੜੇਕਰ ਸਣੇ ਕਈ ਹੋਰ ਆਗੂ ਵੀ ਸ਼ੇਅਰ ਕੀਤਾ ਹੈ। ਇਨ੍ਹਾਂ ਵੀਡੀਓਜ਼ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

 

 

 

 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ ਦੇ ਉੱਤੇ ਕ੍ਰੈਡਿਟ IRTS Association ਨੂੰ ਦਿੱਤਾ ਗਿਆ ਹੈ।

IRTS

ਅੱਗੇ ਵਧਦੇ ਹੋਏ ਅਸੀਂ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਹ ਵੀਡੀਓ IRTS Association ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੋਂ ਸ਼ੇਅਰ ਕੀਤਾ ਮਿਲਿਆ। ਇਹ ਵੀਡੀਓ 6 ਜਨਵਰੀ ਨੂੰ ਸ਼ੇਅਰ ਕੀਤਾ ਗਿਆ ਸੀ ਅਤੇ ਡਿਸਕ੍ਰਿਪਸ਼ਨ ਲਿਖਿਆ ਗਿਆ ਸੀ, "VASUKI, 4 loaded goods train connected for the first time in Korba, Bilaspur Division.Carrying 16000 tonn of coal equivalent to 500 trucks, it ran from Korba to Bhilai. Commendable job done by the entire Operations team led by Shri Ravish Kumar Singh #IRTS#IRTSMovingIndia"

ਟਵੀਟ ਅਨੁਸਾਰ ਇਹ ਟਰੇਨ 16 ਹਜ਼ਾਰ ਟਨ ਕੋਲਾ ਲੈ ਕੇ ਭਿਲਾਈ ਨੂੰ ਜਾ ਰਹੀ ਸੀ। ਇਹ ਪਹਿਲੀ ਦਫ਼ਾ ਹੋਇਆ ਹੈ ਕਿ 4 ਟਰੇਨ ਦੇ ਡੱਬਿਆਂ ਨੂੰ ਕੱਠੇ ਦੋੜਾਇਆ ਗਿਆ। ਇਹ ਟਰੇਨ ਕੋਰਬਾ ਤੋਂ ਭਿਲਾਈ ਵੱਲ ਰਵਾਨਾ ਹੋਈ ਸੀ।

ਸਾਨੂੰ ਇਹ ਵੀਡੀਓ Ministry Of Railway ਦੁਆਰਾ ਵੀ ਸ਼ੇਅਰ ਕੀਤਾ ਗਿਆ ਮਿਲਿਆ। ਇਸ ਵੀਡੀਓ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

 

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਹਾਲੀਆ ਕੋਲ ਸੰਕਟ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ। ਹੁਣ ਇਸ ਪੁਰਾਣੇ ਵੀਡੀਓ ਨੂੰ ਹਾਲੀਆ ਕੋਲ ਸੰਕਟ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- 4 km long rack train with 4 engines being run on war footing bases to supply coal to power plants 
Claimed By- BJP Leaders
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement