Fact Check: ਕੰਗਨਾ ਰਣੌਤ ਦੀ ਤਸਵੀਰਾਂ 'ਤੇ ਕਾਲੀ ਸਿਆਹੀ ਲਾਉਣ ਦਾ ਇਹ ਵੀਡੀਓ ਪੁਰਾਣਾ ਹੈ
Published : Nov 22, 2021, 3:20 pm IST
Updated : Nov 22, 2021, 3:25 pm IST
SHARE ARTICLE
Fact Check Old video of protest against Kangna Ranaut shared as recent
Fact Check Old video of protest against Kangna Ranaut shared as recent

ਇਹ ਵੀਡੀਓ ਸਾਲ 2020 ਦਾ ਹੈ ਜਦੋਂ ਸ਼ਿਵ ਸੈਨਾ ਪਾਰਟੀ ਦੀਆਂ ਮਹਿਲਾ ਵਰਕਰਾਂ ਦੁਆਰਾ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ। 

RSFC (Team Mohali)- "ਕੰਗਨਾ ਰਣੌਤ ਅਤੇ ਵਿਵਾਦ ਇਨ੍ਹਾਂ ਦੋਵਾਂ ਦਾ ਸਾਥ ਕਾਫੀ ਪੁਰਾਣਾ ਰਿਹਾ ਹੈ। ਕਦੇ ਕਿਸਾਨਾਂ ਨੂੰ ਅੱਤਵਾਦੀ ਕਹਿਣਾ, ਕਦੇ ਦੇਸ਼ ਨੂੰ ਲੈ ਕੇ ਵਿਵਾਦਿਤ ਟਿੱਪਣੀ ਆਦਿ ਕੰਗਨਾ ਵੱਲੋਂ ਵੇਖੀ ਜਾਂਦੀ ਰਹੀ ਹੈ। ਬੀਤੇ ਦਿਨਾਂ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਸਨਮਾਨ ਦਿੱਤਾ ਗਿਆ ਜਿਸਦੇ ਮਿਲਣ ਤੋਂ ਬਾਅਦ ਇਕ ਟੀਵੀ ਚੈਨਲ 'ਤੇ ਉਨ੍ਹਾਂ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਕਿ ਦੇਸ਼ ਨੂੰ ਸਾਲ 1947 ਵਿੱਚ ਆਜ਼ਾਦੀ ਕਥਿਤ ਤੌਰ ਤੇ ਭੀਖ ਵਿੱਚ ਮਿਲੀ ਸੀ। ਅਸਲ ਆਜ਼ਾਦੀ ਸਾਲ 2014 ਵਿਚ ਮਿਲੀ ਸੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਈ ਸੀ।"

ਕੰਗਨਾ ਰਨੌਤ ਦੇ ਇਸ ਬਿਆਨ ਖ਼ਿਲਾਫ਼ ਦੇਸ਼ ਵਿਚ ਵੱਖ ਵੱਖ ਥਾਂਵਾਂ 'ਤੇ ਕੰਗਨਾ ਰਨੌਤ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਹੁਣ ਇਨ੍ਹਾਂ ਪ੍ਰਦਰਸ਼ਨਾਂ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਮਹਿਲਾ ਪ੍ਰਦਰਸ਼ਨਕਾਰੀਆਂ ਵੱਲੋਂ ਕੰਗਨਾ ਰਨੌਤ ਦੇ ਪੋਸਟਰ 'ਤੇ ਕਾਲਖ ਮਲ਼ਦੀਆਂ ਅਤੇ ਚੱਪਲਾਂ ਮਾਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਸਾਲ 2020 ਦਾ ਹੈ ਜਦੋਂ ਸ਼ਿਵ ਸੈਨਾ ਪਾਰਟੀ ਦੀਆਂ ਮਹਿਲਾ ਵਰਕਰਾਂ ਦੁਆਰਾ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ। 

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Shaik Saddam" ਨੇ 14 ਨਵੰਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Kangana ranaut ke khilaf desh ki janta mein bhari akrosh"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਇਹ ਵੀਡੀਓ ਹਾਲੀਆ ਨਹੀਂ 2020 ਦਾ ਹੈ

News 18

ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਦੇ ਕੁਝ ਅੰਸ਼ ਨਿਊਜ਼ 18 ਦੁਆਰਾ 4 ਸਿਤੰਬਰ 2020 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਵਿਚ ਮਿਲੇ। ਰਿਪੋਰਟ ਮੁਤਾਬਕ, "ਸ਼ਿਵ ਸੈਨਾ ਦੀਆਂ ਮਹਿਲਾ ਵਰਕਰਾਂ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਕੰਗਨਾ ਰਨੌਤ ਦੁਆਰਾ ਦਿੱਤੇ ਗਏ ਬਿਆਨ ਦੇ ਖਿਲਾਫ ਕੀਤਾ ਗਿਆ ਸੀ ਜਿਸਦੇ ਵਿਚ ਕੰਗਨਾ ਨੇ ਮੁੰਬਈ ਦੀ ਤੁਲਨਾ ਪਾਕਿਸਤਾਨ ਅਧਿਕਾਰਿਤ ਕਸ਼ਮੀਰ ਨਾਲ ਕੀਤੀ ਸੀ ਅਤੇ ਮੁੰਬਈ ਪੁਲਿਸ ਅਤੇ ਸਿਆਸਤਦਾਨਾਂ ਖ਼ਿਲਾਫ਼ ਅਪਸ਼ਬਦ ਵਰਤੇ ਸਨ।"

ਹੋਰ ਸਰਚ ਦੌਰਾਨ ਸਾਨੂੰ ਵਾਇਰਲ ਹੋ ਰਿਹਾ ਵੀਡੀਓ ਮੀਡੀਆ ਸੰਸਥਾਨ ਈਟੀਵੀ ਭਾਰਤ ਦੁਆਰਾ ਸਤੰਬਰ 4, 2020 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਵਿਚ ਮਿਲਿਆ। ਇਸ ਆਰਟੀਕਲ ਮੁਤਾਬਕ ਵੀ ਸ਼ਿਵ ਸੈਨਾ ਦੀਆਂ ਮਹਿਲਾ ਵਰਕਰਾਂ ਨੇ ਕੰਗਨਾ ਰਨੌਤ ਦੁਆਰਾ ਦਿੱਤੇ ਗਏ ਬਿਆਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ।"

ਮਤਲਬ ਸਾਫ ਸੀ ਕਿ ਕੰਗਨਾ ਖਿਲਾਫ ਹੋਏ ਪੁਰਾਣੇ ਪ੍ਰਦਰਸ਼ਨ ਦੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਸਾਲ 2020 ਦਾ ਹੈ ਜਦੋਂ ਸ਼ਿਵ ਸੈਨਾ ਪਾਰਟੀ ਦੀਆਂ ਮਹਿਲਾ ਵਰਕਰਾਂ ਦੁਆਰਾ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ।

Claim- Recent video of protest against Actress Kangna Ranaut
Claimed By- FB User Shaik Saddam
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement