
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਔਰਤ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਸ਼ਰੇਆਮ ਥੱਪੜ ਮਾਰ ਦਿੱਤਾ। ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ "Daily khabar" 22 ਨਵੰਬਰ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਫਰਾਂਸ ਦੇ ਰਾਸ਼ਟਰਪਤੀ ਨੂੰ ਔਰਤ ਨੇ ਮਾਰਿਆ ਥੱਪੜ , ਦੇਖੇ ਵੀਡੀਓ"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ।
ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ
ਅਸੀਂ ਮਾਮਲੇ ਨੂੰ ਲੈ ਕੇ "ਫਰਾਂਸ ਰਾਸ਼ਟਰਪਤੀ ਥੱਪੜ" ਕੀਵਰਡ ਨਾਲ ਸਰਚ ਸ਼ੁਰੂ ਕੀਤੀ। ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ ਨਿਊਜ਼ ਰਿਪੋਰਟਾਂ ਵਿਚ ਅਪਲੋਡ ਮਿਲਿਆ।
"ਵੀਡੀਓ ਵਿਚ ਕੋਈ ਔਰਤ ਨਹੀਂ ਬਲਕਿ ਇੱਕ ਮੁੰਡਾ ਸੀ"
BBC ਨੇ ਵਾਇਰਲ ਮਾਮਲੇ ਨੂੰ ਲੈ ਕੇ 8 ਜੂਨ 2021 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "France President Emmanuel Macron slapped in the face"
BBC Report
ਖਬਰ ਅਨੁਸਾਰ, "ਮਾਮਲਾ ਇੱਕ ਈਵੈਂਟ ਦੌਰਾਨ ਦਾ ਹੈ ਜਦੋਂ ਰਾਸ਼ਟਰਪਤੀ ਮੇਕਰੋਨ ਦੇ ਇੱਕ ਹਰੇ ਰੰਗੀ ਟੀਸ਼ਰਟ ਪਾਇਆ ਵਿਅਕਤੀ ਥੱਪੜ ਮਾਰ ਦਿੰਦਾ ਹੈ। ਰਿਪੋਰਟ ਅਨੁਸਾਰ ਇਸ ਮਾਮਲੇ ਨੂੰ ਲੈ ਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ।"
ਇਸ ਮਾਮਲੇ ਨੂੰ ਲੈ ਕੇ NBC ਦੀ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Claim- Recent video of woman slaps French President
Claimed By- FB Page Daily Khabar
Fact Check- Misleading