
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਇਹ ਵੀਡੀਓ The Kashmir Files ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਦਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਔਰਤ ਨੂੰ ਇੱਕ ਮੁਸਲਿਮ ਵਿਅਕਤੀ ਨਾਲ ਕੁੱਟਮਾਰ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਾਇਰਲ ਵੀਡੀਓ ਕਸ਼ਮੀਰੀ ਪੰਡਿਤਾਂ 'ਤੇ ਬਣੀ ਫ਼ਿਲਮ The Kashmir Files ਦੇ ਰਿਲੀਜ਼ ਹੋਣ ਤੋਂ ਬਾਅਦ ਦਾ ਹੈ। ਵੀਡੀਓ ਪੋਸਟ ਰਾਹੀਂ ਇੱਕ ਸਮੁਦਾਏ ਵਿਸ਼ੇਸ਼ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਇਹ ਵੀਡੀਓ The Kashmir Files ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਦਾ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ "CP Verma" ਨੇ ਇਹ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "The Kashmir Files के रुझान आने चालू हो गए"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਵਾਇਰਲ ਵੀਡੀਓ ਪੁਰਾਣਾ ਹੈ
ਸਾਨੂੰ ਇਸ ਮਾਮਲੇ ਨੂੰ ਲੈ ਕੇ The Wire ਦੀ ਰਿਪੋਰਟ ਮਿਲੀ। ਇਹ ਰਿਪੋਰਟ 19 ਅਕਤੂਬਰ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸ ਖਬਰ ਵਿਚ ਵਾਇਰਲ ਵੀਡੀਓ ਦੇ ਪੂਰੇ ਮਾਮਲੇ ਬਾਰੇ ਦੱਸਿਆ ਗਿਆ ਸੀ। ਇਸ ਖਬਰ ਦਾ ਸਿਰਲੇਖ ਦਿੱਤਾ ਗਿਆ ਸੀ, "Hate Watch: Hindutva Leader, Linked to BJP and Narsinghanand, Assaults Muslim Man in Train"
The Wire
ਖਬਰ ਅਨੁਸਾਰ, "ਹਿੰਦੂਤਵ ਆਗੂ ਮਧੂ ਸ਼ਰਮਾ, ਜਿਸ ਨੂੰ ਮਾਂ ਮਧੁਰਾ ਵਜੋਂ ਵੀ ਜਾਣਿਆ ਜਾਂਦਾ ਹੈ। ਉਸਨੂੰ ਰੇਲ ਕੋਚ ਗੈਲਰੀ ਵਿਚੋਂ ਲੰਘਣ ਵੇਲੇ ਇੱਕ ਮੁਸਲਿਮ ਵਿਅਕਤੀ 'ਤੇ ਹਮਲਾ ਕਰਦੇ ਹੋਏ ਦੇਖਿਆ ਗਿਆ। ਵੀਡੀਓ ਵਿਚ ਮਧੂ ਸ਼ਰਮਾ ਮੁਸਲਿਮ ਵਿਅਕਤੀ ਨੂੰ ਵਾਲਾਂ ਤੋਂ ਖਿੱਚ ਕੇ ਉਸ ਨੂੰ ਥੱਪੜ ਮਾਰਦੇ ਹੋਏ ਦਿਖਾਈ ਦੇ ਰਹੀ ਹੈ। ਉਸ ਨੇ ਵਿਅਕਤੀ ਨੂੰ ਪੈਰ ਛੂਹਣ ਲਈ ਕਿਹਾ ਅਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਉਸਨੇ ਕਿਹਾ, "ਮੈਂ ਤੁਹਾਨੂੰ ਮਾਰ ਦਿਆਂਗੀ. ਮੇਰੇ ਪੈਰ ਛੂਹ।"
ਇਸ ਖਬਰ ਤੋਂ ਸਾਫ ਹੋਇਆ ਕਿ ਮਾਮਲਾ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਕਸ਼ਮੀਰੀ ਪੰਡਿਤਾਂ ਨੂੰ ਲੈ ਕੇ ਬਣੀ ਫ਼ਿਲਮ The Kashmir Files ਨਾਲ ਕੋਈ ਵੀ ਸਬੰਧ ਨਹੀਂ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਇਹ ਵੀਡੀਓ The Kashmir Files ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਦਾ ਹੈ।
Claim- Results of The Kashmir Files
Claimed By - FB User CP Verma
Fact Check- Misleading