ਵਿਸ਼ਵ ਕੱਪ 2023 'ਚ ਪਾਕਿਸਤਾਨ ਨੂੰ ਮਾਤ ਦੇਣ ਮਗਰੋਂ ਆਸਟ੍ਰੇਲੀਆਈ ਸਮਰਥਕ ਨੇ ਲਾਏ ਭਾਰਤ ਮਾਤਾ ਦੇ ਨਾਅਰੇ?
Published : Oct 23, 2023, 7:38 pm IST
Updated : Oct 23, 2023, 7:38 pm IST
SHARE ARTICLE
Fact Check Old video of Australian fan chanting bharat mata ki jai shared linked with Cricket world cup 2023
Fact Check Old video of Australian fan chanting bharat mata ki jai shared linked with Cricket world cup 2023

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਚਲ ਰਹੇ ਕ੍ਰਿਕੇਟ ਵਿਸ਼ਵ ਕੱਪ 2023 ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਕ੍ਰਿਕੇਟ ਵਿਸ਼ਵ ਕੱਪ 2023 ਜ਼ੋਰਾਂ-ਸ਼ੋਰਾਂ ਨਾਲ ਚਲ ਰਿਹਾ ਹੈ ਤੇ ਪਿਛਲੇ ਦਿਨਾਂ ਆਸਟ੍ਰੇਲੀਆ ਨੇ ਪਾਕਿਸਤਾਨ ਦੀ ਟੀਮ ਨੂੰ ਜ਼ਬਰਦਸਤ ਮਾਤ ਦਿੱਤੀ। ਹੁਣ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਆਸਟ੍ਰੇਲੀਆ ਟੀਮ ਦੀ ਵਰਦੀ ਪਾਏ ਇੱਕ ਸਮਰਥਕ ਨੂੰ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਵਿਸ਼ਵ ਕੱਪ 2023 ਪਾਕਿਸਤਾਨ-ਆਸਟ੍ਰੇਲੀਆ ਮੈਚ ਤੋਂ ਬਾਅਦ ਆਸਟ੍ਰੇਲੀਆ ਟੀਮ ਦੇ ਸਮਰਥਕ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ। 

ਟਵਿੱਟਰ ਅਕਾਊਂਟ Amitabh Chaudhary 20 ਅਕਤੂਬਰ 2023 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "“Bharat Mata Ki Jai” “Vande Mataram” This is the most loved and viral video on social media today ❤️ Thank you Australia ???????? #AUSvsPAK #Bengaluru #WorldCup2023 #BharatMataKiJai #VandeMataram"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਚਲ ਰਹੇ ਕ੍ਰਿਕੇਟ ਵਿਸ਼ਵ ਕੱਪ 2023 ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵੀਡੀਓ ਜਨਵਰੀ 2021 ਦਾ ਹੈ

Old VideoOld Video

ਸਾਨੂੰ ਇਸ ਵੀਡੀਓ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਇਹ ਖਬਰਾਂ ਜਨਵਰੀ 2021 ਦੀਆਂ ਸਨ। 

ਕੀ ਸੀ ਮਾਮਲਾ?

ਇਹ ਵੀਡੀਓ ਜਨਵਰੀ 2021 ਦਾ ਹੈ ਜਦੋਂ ਭਾਰਤ ਦੀ ਕ੍ਰਿਕੇਟ ਟੀਮ ਆਸਟ੍ਰੇਲੀਆ ਦੌਰੇ 'ਤੇ ਸੀ ਅਤੇ ਗਾਬਾ ਵਿਚ ਹੋਏ ਟੈਸਟ ਮੈਚ ਵਿਚ ਭਾਰਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਇਸ ਜਿੱਤ ਤੋਂ ਬਾਅਦ ਇੱਕ ਆਸਟ੍ਰੇਲੀਆ ਟੀਮ ਦੇ ਫ਼ੈਨ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ ਸਨ।

ZEE NewsZEE News

ਇਸ ਮਾਮਲੇ ਨੂੰ ਲੈ ਇਕ ZEE News ਦੀ ਵੀਡੀਓ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ crictracker.com ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। ਇਸ ਖਬਰ ਵਿਚ ਇੱਕ ਪੁਰਾਣਾ ਟਵੀਟ ਵੀ ਹੈ ਜਿਸਦੇ ਵਿਚ ਇਸ ਵੀਡੀਓ ਨੂੰ ਵੇਖਿਆ ਜਾ ਸਕਦਾ ਹੈ।

ਮਤਲਬ ਸਾਫ ਸੀ ਕਿ ਭਾਰਤ-ਆਸਟ੍ਰੇਲੀਆ ਮੈਚ ਦੌਰਾਨ ਲੱਗੇ ਨਾਅਰਿਆਂ ਦਾ ਵੀਡੀਓ ਹਾਲੀਆ ਕ੍ਰਿਕੇਟ ਵਿਸ਼ਵ ਕੱਪ 2023 ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਚਲ ਰਹੇ ਕ੍ਰਿਕੇਟ ਵਿਸ਼ਵ ਕੱਪ 2023 ਨਾਲ ਕੋਈ ਸਬੰਧ ਨਹੀਂ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement