
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਅਤੇ ਇਸਦਾ ਹਾਲੀਆ ਇੰਡੋਨੇਸ਼ੀਆ 'ਚ ਆਏ ਭੁਚਾਲ ਨਾਲ ਕੋਈ ਸਬੰਧ ਨਹੀਂ ਹੈ।
23 November, Mohali (Team RSFC)- ਸੋਸ਼ਲ ਮੀਡਿਆ 'ਤੇ ਭੁਚਾਲ ਦੌਰਾਨ ਨਮਾਜ਼ ਪੜ੍ਹ ਰਹੇ ਲੋਕਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਇੰਡੋਨੇਸ਼ੀਆ ‘ਚ ਹਾਲ ਹੀ ਵਿਚ ਆਏ ਭੁਚਾਲ ਦੌਰਾਨ ਦਾ ਹੈ। ਦੱਸ ਦਈਏ ਕਿ ਕੁਝ ਦਿਨਾਂ ਪਹਿਲਾਂ ਇੰਡੋਨੇਸ਼ੀਆ 'ਚ ਭੁਚਾਲ ਨੇ ਕਾਫੀ ਜਾਨ-ਮਾਲ ਦਾ ਨੁਕਸਾਨ ਕੀਤਾ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਅਤੇ ਇਸਦਾ ਹਾਲੀਆ ਇੰਡੋਨੇਸ਼ੀਆ 'ਚ ਆਏ ਭੁਚਾਲ ਨਾਲ ਕੋਈ ਸਬੰਧ ਨਹੀਂ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ "Sangrurian" ਨੇ 21 ਨਵੰਬਰ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਇੰਡੋਨੇਸ਼ੀਆ 'ਚ 5.6 ਤੀਬਰਤਾ ਦਾ ਭੂਚਾਲ, ਭੁਚਾਲ ਦੌਰਾਨ ਸ਼ਰਧਾਲੂ ਨਮਾਜ਼ ਪੜ੍ਹਦੇ ਰਹੇ। ਹੁਣ ਤੱਕ 30 ਦੀ ਮੌਤ, 700 ਜ਼ਖਮੀ,,,,"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ
ਸਾਨੂੰ Guardian News ਦੀ ਅਗਸਤ 2018 ਦੀ Youtube ਰਿਪੋਰਟ ਵਿਚ ਵਾਇਰਲ ਵੀਡੀਓ ਅਪਲੋਡ ਮਿਲਿਆ ਅਤੇ ਮਾਮਲੇ ਦੀ ਪੂਰੀ ਜਾਣਕਾਰੀ ਮਿਲੀ। Guardian News ਨੇ 6 ਅਗਸਤ 2018 ਨੂੰ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Indonesian imam continues prayers in Bali during earthquake"
Guardian News
ਖਬਰ ਅਨੁਸਾਰ ਮਾਮਲਾ ਇੰਡੋਨੇਸ਼ੀਆ ਦੇ ਬਾਲੀ ਦਾ ਹੈ ਜਿਥੇ ਭੁਚਾਲ ਦੌਰਾਨ ਇਮਾਮ ਨਮਾਜ਼ ਪੜ੍ਹਨਾ ਜਾਰੀ ਰੱਖਦਾ ਹੈ।
ਇਸ ਮਾਮਲੇ ਨੂੰ ਲੈ ਕੇ Deccan Herald ਦੀ 6 ਅਗਸਤ 2018 ਦੀ ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਅਤੇ ਇਸਦਾ ਹਾਲੀਆ ਇੰਡੋਨੇਸ਼ੀਆ 'ਚ ਆਏ ਭੁਚਾਲ ਨਾਲ ਕੋਈ ਸਬੰਧ ਨਹੀਂ ਹੈ।
Claim- Recent video Indonesian imam reading namaz during earthquake
Claimed By- FB Page Sangrurian
Fact Check- Misleading