ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ, Fact Check ਰਿਪੋਰਟ
Published : Jan 24, 2024, 1:36 pm IST
Updated : Mar 1, 2024, 12:32 pm IST
SHARE ARTICLE
Fact Check old video of Bhai Manpreet Singh Kanpuri singing Ram Ram Bol kirtan shared as recent
Fact Check old video of Bhai Manpreet Singh Kanpuri singing Ram Ram Bol kirtan shared as recent

ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਮੌਕੇ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਸਿੱਖ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦਾ ਇੱਕ ਕੀਰਤਨ ਕਰਦਿਆਂ ਦਾ ਵੀਡੀਓ ਵਾਇਰਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ 22 ਜਨਵਰੀ 2024 ਨੂੰ ਹੋਏ ਰਾਮ ਮੰਦਿਰ ਪ੍ਰਾਨ ਪ੍ਰਤਿਸ਼ਠਾ ਮੌਕੇ ਸਿੱਖ 'ਤੇ ਹਿੰਦੂ ਭਾਈਚਾਰੇ ਨੇ ਮਿਲਕੇ ਭਗਵਾਨ ਰਾਮ ਨੂੰ ਯਾਦ ਕਰ ਕੀਰਤਨ ਕੀਤਾ। ਇਸ ਵੀਡੀਓ ਵਿਚ ਰਾਮ ਨਾਮ ਸ਼ਬਦ ਸੁਣਿਆ ਜਾ ਸਕਦਾ ਹੈ।

ਟਵਿੱਟਰ ਅਕਾਊਂਟ Ratan Sharda ?? रतन शारदा ਨੇ 21 ਜਨਵਰੀ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "#Ayodhya - Today Sikhs and Hindus together remembered Prabhu Ram and Guru Nanak Dev ji at Ram Ki Pedhi, Paid tribute to Guru Gobind Singh Ji."

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਮੌਕੇ ਨਾਲ ਕੋਈ ਸਬੰਧ ਨਹੀਂ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਕੀਤਾ।

ਵਾਇਰਲ ਵੀਡੀਓ ਪੁਰਾਣਾ ਹੈ

ਦੱਸ ਦਈਏ ਕਿ ਇਸ ਵੀਡੀਓ ਦਾ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਨਾਲ ਕੋਈ ਸਬੰਧ ਨਹੀਂ ਹੈ। ਸਾਨੂੰ ਇਹ ਵੀਡੀਓ Youtube 'ਤੇ 13 ਜਨਵਰੀ 2022 ਦਾ ਸਾਂਝਾ ਮਿਲਿਆ। ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਇਸ ਕੀਰਤਨ ਸ਼ਬਦ ਦਾ ਪੂਰਾ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "Ram Ram Bol I Bhai Manpreet Singh ji Kanpuri I Akj Samagam Mumbai"

ਜਾਣਕਾਰੀ ਅਨੁਸਾਰ ਇਹ ਸਮਾਗਮ ਮੁੰਬਈ ਵਿਖੇ ਫਰਵਰੀ 2019 'ਚ ਕੀਤਾ ਗਿਆ ਸੀ ਜਿਥੇ ਸ਼ਬਦ ਰਾਮ ਰਾਮ ਬੋਲ ਦਾ ਕੀਰਤਨ ਕੀਤਾ ਗਿਆ ਸੀ।

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਮੌਕੇ ਨਾਲ ਕੋਈ ਸਬੰਧ ਨਹੀਂ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Our Sources:

Youtube Video Posted By Bhai Manpreet Singh Kanpuri Account With Full Description Dated 13-Jan-2022

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement