Fact Check: ਇਹ ਵੀਡੀਓ ਯੂਕਰੇਨ 'ਤੇ ਰੂਸ ਵੱਲੋਂ ਕੀਤੇ ਹਮਲੇ ਦਾ ਨਹੀਂ ਹੈ; ਇਹ ਚੀਨ ਦੇ ਇੱਕ ਪੋਰਟ 'ਚ ਹੋਏ ਧਮਾਕੇ ਦਾ ਪੁਰਾਣਾ ਵੀਡੀਓ ਹੈ
Published : Feb 24, 2022, 2:19 pm IST
Updated : Feb 24, 2022, 2:20 pm IST
SHARE ARTICLE
Fact Check Old video of Blast at China's Tianjin Port shared in the name of russia attack on Ukraine
Fact Check Old video of Blast at China's Tianjin Port shared in the name of russia attack on Ukraine

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2015 ਚੀਨ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਧਮਾਕੇ ਨੂੰ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ 'ਤੇ ਕੀਤੇ ਹਮਲੇ ਦਾ ਇਹ ਵੀਡੀਓ ਹੈ। ਇਸ ਵੀਡੀਓ ਹਜ਼ਾਰਾਂ ਲੋਕਾਂ ਵੱਲੋਂ ਰਿਟਵੀਟ ਅਤੇ ਸ਼ੇਅਰ ਕੀਤਾ ਜਾ ਚੁੱਕਿਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2015 ਚੀਨ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ "Chaudhary Parvez" ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, "Ukraine explosion fires started by Russian airstrike set off chain reaction at Luhansk power plant. #RussiaUkraineConflict #Russia #Ukraine #Airstrike #Luhansk #powerplant #WWIII #WorldWar3 #VladimirPutin"

ਇਸ ਟਵੀਟ ਦਾ ਆਰਕਾਇਵਡ ਵਰਜ਼ਨ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਦੇ ਲਿੰਕ ਨੂੰ InVID ਟੂਲ ਵਿਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ Yandex ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਹੋ ਰਿਹਾ ਵੀਡੀਓ 2015 ਦਾ ਹੈ

ਸਾਨੂੰ ਇਹ ਵੀਡੀਓ ਸਰਚ ਦੇ ਨਤੀਜਿਆਂ ਤੋਂ ਕਈ ਪੁਰਾਣੇ ਪੋਸਟਾਂ 'ਤੇ ਵੱਖ-ਵੱਖ ਦਾਅਵਿਆਂ ਨਾਲ ਅਪਲੋਡ ਮਿਲਿਆ।

ਇਸ ਵੀਡੀਓ ਨੂੰ BBC News ਨੇ ਵੀ ਕੀਤਾ ਸੀ ਸ਼ੇਅਰ

BBC NewsBBC News

ਸਾਨੂੰ ਇਹ ਵੀਡੀਓ BBC News ਦੇ ਅਧਿਕਾਰਿਕ Youtube ਅਕਾਊਂਟ ਤੋਂ ਸ਼ੇਅਰ ਕੀਤਾ ਮਿਲਿਆ। BBC ਨੇ ਇਸ ਵੀਡੀਓ ਨੂੰ 14 ਅਗਸਤ 2015 ਨੂੰ ਸ਼ੇਅਰ ਕੀਤਾ ਸੀ ਅਤੇ ਇਸ ਵੀਡੀਓ ਨਾਲ ਸਿਰਲੇਖ ਦਿੱਤਾ ਸੀ, "Tianjin explosion video captures fear of eyewitnesses - BBC News"

ਖਬਰ ਅਨੁਸਾਰ ਮਾਮਲਾ ਚੀਨ ਦਾ ਹੈ ਜਿਥੇ ਤਿਆਜਿਨ ਸ਼ਹਿਰ ਵਿਖੇ ਇੱਕ ਪੋਰਟ ਵਿਚ ਧਮਾਕਾ ਹੋਇਆ ਸੀ। 

The GuardianThe Guardian

The Guardian ਦੀ ਇਸ ਮਾਮਲੇ ਨੂੰ ਲੈ ਕੇ ਪ੍ਰਕਾਸ਼ਿਤ ਖਬਰ ਅਨੁਸਾਰ ਇਸ ਧਮਾਕੇ ਵਿਚ 55 ਲੋਕਾਂ ਦੀ ਮੌਤ ਦਰਜ ਕੀਤੀ ਗਈ ਸੀ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2015 ਚੀਨ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Video of Russia attacks on Ukraine
Claimed By- Twitter User Chaudhary Parvez
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement