ਫੈਕਟ ਚੈਕ :ਜਾਨ ਤਲੀ ਤੇ ਰੱਖ ਕੇ ਕੰਮ ਕਰਨ ਵਾਲੇ ਕੋਰੋਨਾ ਯੋਧਿਆਂ ਤੇ ਹਮਲਾ
Published : Apr 24, 2020, 10:58 am IST
Updated : May 4, 2020, 2:50 pm IST
SHARE ARTICLE
file photo
file photo

ਮੱਧ ਪ੍ਰਦੇਸ਼ ਦੇ ਦੇਵਾਸ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਸਵੱਛਤਾ ਕਰਮਚਾਰੀਆਂ ਤੇ ਸਥਾਨਕ ਲੋਕਾਂ ਦੀ ਭੀੜ ਨੇ ਹਮਲਾ ਕਰ ਦਿੱਤਾ।

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਦੇਵਾਸ ਸ਼ਹਿਰ ਵਿਚ ਸ਼ੁੱਕਰਵਾਰ ਨੂੰ  ਸਵੱਛਤਾ  ਕਰਮਚਾਰੀਆਂ ਤੇ ਸਥਾਨਕ ਲੋਕਾਂ ਦੀ ਭੀੜ ਨੇ ਹਮਲਾ ਕਰ ਦਿੱਤਾ। ਇਹ ਹਮਲਾ ਉਦੋਂ ਹੋਇਆ ਜਦੋਂ ਸਫਾਈ ਕਰਮਚਾਰੀ ਸੜਕਾਂ ਤੇ ਸਫਾਈ ਕਰ ਰਹੇ ਸਨ। ਉਹਨਾਂ ਦੇ ਹੱਥ ਤੇ ਸੱਟ ਲੱਗਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

Sweeperphoto

ਦੱਸ ਦੇਈਏ ਕਿ ਰਾਜ ਵਿੱਚ ਇਹ ਘਟਨਾ ਲੋਕਾਂ ਦੇ ਸੈਂਪਲ ਲੈਣ ਤੋਂ ਬਾਅਦ ਵਾਪਰੀ ਹੈ।ਇਸ ਘਟਨਾ ਦਾ ਇੱਕ ਵੀ ਵੀਡੀਓ  ਵੀ ਸਾਹਮਣੇ ਆਇਆ ਹੈ। ਉਸ ਵੀਡੀਓ ਵਿੱਚ ਬਹੁਤ ਸਾਰੇ ਲੋਕਾਂ ਦੇ ਹੱਥਾਂ ਵਿੱਚ  ਡੰਡੇ ਵਿਖਾਈ ਦਿੰਦੇ ਹਨ। ਮਹੱਤਵਪੂਰਨ ਗੱਲ ਹੈ ਕਿ ਇਸ ਵੀਡੀਓ ਵਿੱਚ ਸਫਾਈ ਕਰਮਚਾਰੀਆਂ ਤੇ ਹਮਲਾ ਕਰਦੇ ਹੋਏ ਵੇਖਿਆ ਗਿਆ।

file photo photo

ਕੋਰੋਨਾ ਵਾਇਰਸ ਕਰਕੇ ਵਿਸ਼ਵ ਦੇ ਇਕ ਤਿਹਾਈ ਹਿੱਸੇ ਵਿਚ ਲਾਕਡਾਊਨ ਚਲ ਰਿਹਾ ਹੈ ਉਥੇ ਹੀ ਸੰਕਰਮਿਤ  ਲੋਕਾਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ। 
ਮਹੱਤਵਪੂਰਣ ਗੱਲ ਇਹ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲਿਆਂ ਵਿਚ ਕਮੀ ਆ ਰਹੀ ਹੈ।

file photo photo

ਜੋ ਇਸ ਸੰਕਟ ਦੀ ਘੜੀ ਵਿਚ ਰਾਹਤ ਨਾਲੋਂ ਘਟ ਨਹੀਂ ਹੈ। ਪਿਛਲੇ 12 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੇ 543 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਸ਼ੁੱਕਰਵਾਰ (628 ਕੇਸਾਂ) ਨਾਲੋਂ ਘੱਟ ਹਨ।

file photo photo

ਦੂਜੇ ਪਾਸੇ, ਪਿਛਲੇ 12 ਘੰਟਿਆਂ ਵਿੱਚ ਇੱਥੇ 28 ਮੌਤਾਂ ਹੋ ਚੁੱਕੀਆਂ ਹਨ, ਪਰ ਇਹ ਅੰਕੜਾ ਕੱਲ੍ਹ (17 ਮੌਤਾਂ) ਤੋਂ ਥੋੜਾ ਜਿਹਾ ਵੱਧ ਹੈ। ਹਾਲਾਂਕਿ, ਕੋਰੋਨਾ ਵਾਇਰਸ ਦੇ ਫੈਲਣ ਵਿੱਚ ਗਿਰਾਵਟ ਦੇ ਰੁਝਾਨ ਵੇਖਣ ਨੂੰ ਮਿਲ ਰਹੇ ਹਨ।

Corona cases covid 19 spreads to 80 new districts in 4 days photo

ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 14378 ਹੋ ਗਈ ਹੈ। ਇਸ ਦੇ ਨਾਲ ਹੀ ਇਸ ਖਤਰਨਾਕ ਕੋਵਿਡ -19 ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 480 ਤੱਕ ਪਹੁੰਚ ਗਈ ਹੈ।

ਕੋਰੋਨਾ ਵਾਇਰਸ ਦੇ ਕੁਲ 14378 ਮਾਮਲਿਆਂ ਵਿਚੋਂ 11906 ਐਕਟਿਵ ਕੇਸ ਹਨ। ਇਸ ਤੋਂ ਇਲਾਵਾ,1991 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ  ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Madhya Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement