
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਇਸਦਾ ਹਾਲੀਆ ਲੋਕ ਸਭਾ ਚੌਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
Claim
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪਾਰਟੀ ਨੂੰ ਵੋਟ ਨਾ ਕਰਨ ਦੀ ਅਪੀਲ ਲੋਕਾਂ ਦੁਆਰਾ ਕੀਤੀ ਜਾ ਰਹੀ ਹੈ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਟਿੰਕਾ ਜਰਗੜੀ ਨੇ ਵਾਇਰਲ ਵੀਡੀਓ ਸਾਂਝਾ ਕੀਤਾ ਹੈ ਜਿਸਨੂੰ ਇੱਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਇਸਦਾ ਹਾਲੀਆ ਲੋਕ ਸਭਾ ਚੌਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਵੀਡੀਓ ਦੇ ਇੱਕ ਪਾਸੇ ਸਕੂਲ ਅਤੇ ਸਿੱਖਿਆ ਬਚਾਓ ਧਰਨਾ ਪ੍ਰਦਰਸ਼ਨ ਗ੍ਰਾਮ ਵਾਸੀ ਖੈਰਮਪੁਰ ਲਿਖਿਆ ਹੋਇਆ ਹੈ।
ਵਾਇਰਲ ਵੀਡੀਓ 2022 ਦਾ ਹੈ
ਅਸੀਂ ਇਸ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ ਤਾਂ ਸਾਨੂੰ ਮਾਮਲੇ ਨੂੰ ਲੈ ਕੇ ਕਈ ਪੁਰਾਣੀ ਰਿਪੋਰਟਾਂ ਪ੍ਰਕਾਸ਼ਿਤ ਮਿਲੀਆਂ। ਅਮਰ ਉਜਾਲਾ ਨੇ ਮਾਮਲੇ ਨੂੰ ਲੈ ਕੇ 10 ਨਵੰਬਰ 2022 ਨੂੰ ਆਪਣਾ ਆਰਟੀਕਲ ਪ੍ਰਕਾਸ਼ਿਤ ਕੀਤਾ ਅਤੇ ਜਾਣਕਾਰੀ ਦਿੱਤੀ ਕਿ ਆਦਮਪੁਰ ਉਪ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਜੈ ਪ੍ਰਕਾਸ਼, ਆਦਮਪੁਰ ਦੇ ਪਿੰਡ ਖੈਰਮਪੁਰ ਵਿਖੇ ਸਕੂਲ ਦੇ ਬਾਹਰ ਚੱਲ ਰਹੇ ਧਰਨੇ ਤੇ ਪਹੁੰਚੇ। ਆਰਟੀਕਲ ਵਿਚ ਪ੍ਰਕਾਸ਼ਿਤ ਤਸਵੀਰ ‘ਚ ਵਾਇਰਲ ਵੀਡੀਓ ਵਿਚ ਦਿਖਾਈ ਦੇ ਰਿਹਾ ਪੋਸਟਰ ਸਾਫ ਵੇਖਿਆ ਜਾ ਸਕਦਾ ਹੈ।
ਇਸੇ ਸਰਚ ਵਿਚ ਸਾਨੂੰ IBN 24 News Network ਦੀ 1 ਨਵੰਬਰ 2022 ਦੀ ਵੀਡੀਓ ਰਿਪੋਰਟ ਮਿਲੀ। ਦੱਸ ਦਈਏ ਕਿ ਇਸ ਵੀਡੀਓ ਵਿਚ ਵਾਇਰਲ ਵੀਡੀਓ ‘ਚ ਮੌਜੂਦ ਲੋਕਾਂ ਨੂੰ ਵੀ ਦੇਖਿਆ ਜਾ ਸਕਦਾ ਹੈ।
ਮਤਲਬ ਸਾਫ ਸੀ ਕਿ ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਇਸਦਾ ਹਾਲੀਆ ਲੋਕ ਸਭਾ ਚੌਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
Result: Missing Context
Our Sources
News Report Of Amar Ujala Published On 10 November 2022
Video Report Of IBN 24 News Network Shared On 1 November 2022
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ