
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਪੋਸਟ ਗੁੰਮਰਾਹਕੁਨ ਹੈ। ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਮਈ 2020 ਵਿਚ ਹੋਇਆ ਸੀ।
RSFC (Team Mohali)- ਸੋਸ਼ਲ ਮੀਡੀਆ 'ਤੇ ਮੁੜ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਹੋ ਗਿਆ ਹੈ। ਇਸ ਪੋਸਟ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ "24 ਮਈ 2022" ਨੂੰ ਸ਼ੇਅਰ ਕੀਤਾ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਪੋਸਟ ਗੁੰਮਰਾਹਕੁਨ ਹੈ। ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਮਈ 2020 ਵਿਚ ਹੋਇਆ ਸੀ।
ਵਾਇਰਲ ਪੋਸਟ
ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ "24 ਮਈ 2022" ਨੂੰ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਬਹੁਤ ਦੁੱਖ ਦੀ ਗੱਲ ਹੈ,ਭਾਰਤ ਨੂੰ 3 ਓਲੰਪਿਕ ਸੋਨ ਤਗ਼ਮੇ ਜਿਤਾਉਣ ਅਤੇ ਹੇਲਸਿੰਕੀ ਓਲੰਪਿਕ ਫਾਈਨਲ 'ਚ 5 ਗੋਲਾਂ ਦਾ ਨਾ ਟੁੱਟਣ ਵਾਲਾ ਰਿਕਾਰਡ ਬਣਾਉਣ ਵਾਲੇ ਦੇਸ਼ ਦੇ ਮਹਾਨ ਹਾਕੀ ਖਿਡਾਰੀ ਸ਼੍ਰੀ ਬਲਬੀਰ ਸਿੰਘ ਸੀਨੀਅਰ ਜੀ ਅੱਜ ਸਾਨੂੰ ਅਲਵਿਦਾ ਕਰ ਇਸ ਦੁਨੀਆਂ ਤੋਂ ਚਲੇ ਗਏ। ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।"
ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਉਨ੍ਹਾਂ ਦੇ ਦੇਹਾਂਤ ਨੂੰ ਲੈ ਕੇ ਕਈ ਖਬਰਾਂ ਮਿਲੀਆਂ। BBC ਨੇ ਮਾਮਲੇ ਨੂੰ ਲੈ ਕੇ 25 ਮਈ 2020 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "ਬਲਬੀਰ ਸਿੰਘ ਸੀਨੀਅਰ: 3 ਵਾਰ ਓਲੰਪਿਕ ਗੋਲਡ ਮੈਡਲ ਜਿੱਤ ਕੇ ਹਾਕੀ ਵਿੱਚ ਸਦਾ ਲਈ ਮਹਾਨਤਾ ਖੱਟਣ ਵਾਲੇ ਖਿਡਾਰੀ"
ਇਸ ਖ਼ਬਰ ਵਿਚ BBC ਦੇ ਪੱਤਰਕਾਰ ਨਾਲ ਬਲਬੀਰ ਸਿੰਘ ਦੀ ਗੱਲਬਾਤ ਦੇ ਵੀਡੀਓ ਨੂੰ ਵੀ ਵੇਖਿਆ ਜਾ ਸਕਦਾ ਹੈ। ਇਸ ਖਬਰ ਨੂੰ ਇੱਥੇ ਕਲਿੱਕ ਕਰ ਪੜ੍ਹਿਆ ਜਾ ਸਕਦਾ ਹੈ।
ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ਨੂੰ ਲੈ ਕੇ ETV ਭਾਰਤ ਅਤੇ ABPLive ਦੀ ਖ਼ਬਰਾਂ ਇੱਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।
"ਦੱਸ ਦਈਏ ਕਿ ਇਹ ਸਮਾਨ ਦਾਅਵਾ ਪਿਛਲੇ ਸਾਲ ਵੀ ਵਾਇਰਲ ਹੋਇਆ ਸੀ ਅਤੇ ਰੋਜ਼ਾਨਾ ਸਪੋਕਸਮੈਨ ਨੇ ਵਾਇਰਲ ਦਾਅਵੇ ਦੀ ਪੜਤਾਲ ਵੀ ਕੀਤੀ ਸੀ।"
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਪੋਸਟ ਗੁੰਮਰਾਹਕੁਨ ਹੈ। ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਮਈ 2020 ਵਿਚ ਹੋਇਆ ਸੀ।
Claim- Recent News Of Demise Of Indian Hockey Player Balbir Singh Senior
Claimed By- BJP Punjab State President Ashwani Sharma
Fact Check- Misleading