
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਆਨੰਦ ਕਾਰਜ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਵਿਖਾਈ ਦੇ ਰਿਹਾ ਹੈ ਕਿ ਰਾਗੀ ਸਿੰਘ ਕੀਰਤਨ ਕਰਦੇ ਹਨ ਪਰ ਜੋੜੀ ਇਸ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਲਾਵਾਂ ਲੈਣ ਤੋਂ ਬਾਅਦ ਜ਼ਮੀਨ 'ਤੇ ਬੈਠਣ ਦੀ ਬਜਾਏ ਜਾਂ ਖੜੇ ਹੋ ਕੇ ਅਗਲੀ ਲਾਵਾਂ ਦਾ ਪਾਠ ਸੁਣਨ ਦੀ ਥਾਂ ਕੁਰਸੀ 'ਤੇ ਬੈਠ ਜਾਂਦੇ ਹਨ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਇਸ ਵਿਆਹੁਤਾ ਜੋੜੇ ਅਤੇ ਪਾਠੀ ਸਿੰਘਾਂ 'ਤੇ ਸਵਾਲ ਚੁੱਕਿਆ ਜਾ ਰਿਹਾ ਹੈ।
"ਇਸ ਵੀਡੀਓ ਨੂੰ ਕਈ ਪੰਜਾਬੀ ਮੀਡੀਆ ਅਦਾਰਿਆਂ ਨੇ ਵੀ ਹਾਲੀਆ ਸਾਂਝਾ ਕੀਤਾ ਅਤੇ ਲੋਕਾਂ ਤੋਂ ਇਸ ਬਾਰੇ ਉਨ੍ਹਾਂ ਦੇ ਵਿਚਾਰ ਪੁੱਛੇ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਇਸ ਵੀਡੀਓ Whatsapp ਤੇ ਫੇਸਬੁੱਕ 'ਤੇ ਜ਼ੋਰਾਂ ਸ਼ੋਰਾਂ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਕਈ ਨਾਮਵਰ ਪੰਜਾਬੀ ਮੀਡੀਆ ਅਦਾਰਿਆਂ ਵੱਲੋਂ ਵੀ ਸ਼ੇਅਰ ਕੀਤਾ ਗਿਆ ਹੈ ਜਿਨ੍ਹਾਂ ਨੂੰ ਇਥੇ, ਇਥੇ, ਇਥੇ ਅਤੇ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ
ਸਾਨੂੰ ਇਸ ਮਾਮਲੇ ਨੂੰ ਲੈ ਕੇ ਮੀਡੀਆ ਅਦਾਰੇ Babushahi ਦੀ ਇਸ ਮਾਮਲੇ ਨੂੰ ਲੈ ਕੇ ਖਬਰ ਮਿਲੀ। ਇਹ ਖਬਰ 6 ਜੁਲਾਈ 2019 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖਬਰ ਵਿਚ ਵੀਡੀਓ ਦਾ ਸਕ੍ਰੀਨਸ਼ੋਟ ਸਾਂਝਾ ਕੀਤਾ ਗਿਆ ਸੀ। ਖਬਰ ਦਾ ਸਿਰਲੇਖ ਸੀ, "ਕੈਨੇਡਾ ਦੇ ਗੁਰਦੁਆਰੇ 'ਚ ਹੋਏ ਵਿਆਹ ਦੇ ਤਰੀਕੇ ਦੀ ਹੋਈ ਨਿੰਦਾ -ਗੁਰਦਵਾਰਾ ਕਮੇਟੀ ਨੇ ਮੰਗੀ ਮਾਫ਼ੀ"
ਖਬਰ ਅਨੁਸਾਰ, "ਕੈਨੇਡਾ ਦੇ ਓਨਟਾਰੀਓ ਸੂਬੇ ਦੇ ਹਾਲਟਨ , ਓਕਵਿਲੇ ਗੁਰਦੁਆਰੇ ਵਿਚ 4 ਜੁਲਾਈ ਨੂੰ ਹੋਏ ਇੱਕ ਵਿਆਹ ਦੇ ਤਰੀਕੇ ਦੀ ਹੋਈ ਨੁਕਤਾਚੀਨੀ ਅਤੇ ਨਿੰਦਾ ਤੋਂ ਬਾਅਦ ਗੁਰਦਵਾਰਾ ਮੈਨੇਜਮੈਂਟ ਨੇ ਸਿੱਖ ਜਗਤ ਤੋਂ ਮਾਫ਼ੀ ਮੰਗੀ ਹੈ। ਹਾਲਟਨ ਸਿੱਖ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਦਿਓਲ ਨੇ ਜਾਰੀ ਇੱਕ ਬਿਆਨ ਵਿਚ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਤੋਂ ਇਸ ਉਕਾਈ ਲਈ ਮਾਫ਼ੀ ਮੰਗੀ ਹੈ ਇਸ ਵਿਆਹ ਮੌਕੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਗਈ। ਅੱਗੇ ਨੂੰ ਵਧੇਰੇ ਚੌਕਸ ਰਹਿਣ ਅਤੇ ਸਿੱਖੀ ਰਵਾਇਤਾਂ ਤੇ ਪੂਰਾ ਪਹਿਰਾ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ।"
ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਸੇ ਤਰ੍ਹਾਂ ਸਰਚ ਦੌਰਾਨ ਸਾਨੂੰ ਕਈ ਪੁਰਾਣੇ ਫੇਸਬੁੱਕ ਪੋਸਟ ਮਿਲੇ ਜਿਨ੍ਹਾਂ ਵਿਚ ਵਾਇਰਲ ਵੀਡੀਓ ਸਾਂਝਾ ਕੀਤਾ ਗਿਆ ਸੀ।
ਸਰਚ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਵਾਰੰਟ ਵੀ ਮਿਲਿਆ ਜਿਸਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
Akal Takhat Warrant
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਮੁੜ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵਾਇਰਲ ਕੀਤਾ ਜਾ ਰਿਹਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Claim- Recent video of couple disrespecting Sikh Marriage rituals
Claimed By- SM Users and Punjabi Media Houses
Fact Check- Misleading