ਤੱਥ ਜਾਂਚ: ਪੁਰਾਣਾ ਵੀਡੀਓ ਸ਼ੇਅਰ ਕਰ ਮਨਮੋਹਨ ਸਿੰਘ ਦੀ ਛਵੀ ਨੂੰ ਖਰਾਬ ਕਰਦਾ ਇਹ ਦਾਅਵਾ ਗੁੰਮਰਾਹਕੁਨ
Published : May 25, 2021, 5:48 pm IST
Updated : May 25, 2021, 5:48 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਪਾਇਆ ਕਿ ਵੀਡੀਓ 2017 ਦਾ ਹੈ ਜਦੋਂ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਨੇ ਸੋਨੀਆ ਗਾਂਧੀ, ਮਨਮੋਹਨ ਸਿੰਘ ਤੇ ਕਾਂਗਰਸ ਲੀਡਰਾਂ ਨਾਲ ਮੁਲਾਕਾਤ ਕੀਤੀ ਸੀ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਲੀਡਰ ਨਾਲ ਮੁਲਾਕਾਤ ਕਰਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਵਿਚ ਭਾਰਤੀ ਤਿਰੰਗੇ ਨਾਲ ਸ੍ਰੀ ਲੰਕਾ ਦਾ ਝੰਡਾ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਮਨਮੋਹਨ ਸਿੰਘ ਦੇਸ਼ ਦੇ ਪ੍ਰਧਾਨ ਮੰਤਰੀ ਸਨ। ਪੋਸਟ ਜਰੀਏ ਮਨਮੋਹਨ ਸਿੰਘ 'ਤੇ ਤਨਜ ਕੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਮਨਮੋਹਨ ਸਿੰਘ ਦੇ ਰਾਜ ਵਿਚ ਸਿਰਫ ਸੋਨੀਆ ਗਾਂਧੀ ਦਾ ਕਿਹਾ ਮੰਨਿਆ ਜਾਂਦਾ ਸੀ ਅਤੇ ਮਨਮੋਹਨ ਸਿੰਘ ਨੂੰ ਕਠਪੁਤਲੀ ਵਾਂਗ ਨਜ਼ਰਅੰਦਾਜ ਕੀਤਾ ਜਾਂਦਾ ਸੀ।

ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਵੀਡੀਓ 2017 ਦਾ ਹੈ ਜਦੋਂ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਨੇ ਸੋਨੀਆ ਗਾਂਧੀ, ਮਨਮੋਹਨ ਸਿੰਘ ਸਣੇ ਕਈ ਕਾਂਗਰੇਸ ਲੀਡਰਾਂ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਸੀ। ਵੀਡੀਓ ਦਾ ਮਨਮੋਹਨ ਸਿੰਘ ਦੇ ਕਾਰਜਕਲ ਨਾਲ ਕੋਈ ਸਬੰਧ ਨਹੀਂ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Amit Bhatt" ਨੇ 22 ਮਈ ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "कांग्रेस शासन में 10 सालों तक आखिर कौन था प्रधानमंत्री ..??? क्या यह चाल "लार्जेस्ट डेमोक्रेटिक रिपब्लिकन" को धता बताते शासन करने की बैकडोर एंट्री नही थी ...???????"

ਟਵਿੱਟਰ 'ਤੇ  Dr Jitendra Nagar ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Very disappointing video clip..See how she sidelined the then PM MMS!  #Embarrassing"

Dr Jitendra Nagar ਦਾ ਇਹ ਟਵੀਟ ਹੁਣ ਹਟਾ ਦਿੱਤਾ ਗਿਆ ਹੈ।

ਪੜਤਾਲ 

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਪਤਾ ਚੱਲਿਆ ਕਿ ਇਹ ਵੀਡੀਓ 2017 ਦਾ ਹੈ ਜਦੋਂ ਸ਼੍ਰੀ ਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਸਿੰਘੇ ਨੇ ਭਾਰਤ ਦਾ ਦੌਰਾ ਕੀਤਾ ਸੀ ਅਤੇ ਸੋਨੀਆ ਗਾਂਧੀ, ਮਨਮੋਹਨ ਸਿੰਘ ਸਣੇ ਕਈ ਕਾਂਗਰਸ ਲੀਡਰਾਂ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਸੀ।

ਸਾਨੂੰ ਇਸ ਮਾਮਲੇ ਦਾ ਵੱਖਰੇ ਐਂਗਲ ਦਾ ਵੀਡੀਓ NNIS - News ਦੇ Yotube ਚੈੱਨਲ 'ਤੇ ਅਪਲੋਡ ਮਿਲਿਆ। 26 ਅਪ੍ਰੈਲ 2017 ਨੂੰ ਵੀਡੀਓ ਅਪਲੋਡ ਕਰਦਿਆਂ ਉਨ੍ਹਾਂ ਨੇ ਲਿਖਿਆ, "Sri Lanka PM Holds Talks With Sonia Gandhi And Manmohan Singh"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਸਾਨੂੰ ਇਸ ਮੁਲਾਕਾਤ ਦੀਆਂ ਤਸਵੀਰਾਂ ANI ਦੇ ਟਵੀਟ ਵਿਚ ਵੀ ਪ੍ਰਕਾਸ਼ਿਤ ਮਿਲੀਆਂ। ਇਹ ਟਵੀਟ 26 ਅਪ੍ਰੈਲ 2017 ਨੂੰ ਕੀਤਾ ਗਿਆ ਸੀ ਅਤੇ ਇਸ ਨੂੰ ਅਪਲੋਡ ਕਰਦਿਆਂ ਲਿਖਿਆ ਗਿਆ, "Sri Lankan Prime Minister Ranil Wickremesinghe met former PM Manmohan Singh and Sonia Gandhi in Delhi"

ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਮਨਮੋਹਨ ਸਿੰਘ 2004 ਤੋਂ ਲੈ ਕੇ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ 2014 ਤੋਂ ਲੈ ਕੇ ਹੁਣ ਤਕ ਨਰੇਂਦਰ ਮੋਦੀ ਪ੍ਰਧਾਨ ਸੇਵਕ ਦੀ ਕੁਰਸੀ 'ਤੇ ਕਾਇਮ ਹਨ। 

ਨਤੀਜਾ - ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਵੀਡੀਓ 2017 ਦਾ ਹੈ ਜਦੋਂ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਨੇ ਸੋਨੀਆ ਗਾਂਧੀ, ਮਨਮੋਹਨ ਸਿੰਘ ਸਣੇ ਕਈ ਕਾਂਗਰੇਸ ਲੀਡਰਾਂ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਸੀ। ਵੀਡੀਓ ਦਾ ਮਨਮੋਹਨ ਸਿੰਘ ਦੇ ਕਾਰਜਕਲ ਨਾਲ ਕੋਈ ਸਬੰਧ ਨਹੀਂ ਹੈ।

Claim: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵੀਡੀਓ 
Claimed By: ਫੇਸਬੁੱਕ ਯੂਜ਼ਰ "Amit Bhatt"
Fact Check: ਫਰਜ਼ੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement