Fact Check: ਨਹੀਂ, ਬੱਸਾਂ 'ਚ ਨਹੀਂ ਬੰਦ ਹੋ ਰਿਹਾ ਔਰਤਾਂ ਦਾ ਮੁਫ਼ਤ ਸਫ਼ਰ, ਵਾਇਰਲ ਦਾਅਵਾ ਫ਼ਰਜ਼ੀ
Published : May 25, 2022, 5:23 pm IST
Updated : May 25, 2022, 5:23 pm IST
SHARE ARTICLE
Fact Check Fake News Viral In The Name Of Free Bus Service In Punjab For Women
Fact Check Fake News Viral In The Name Of Free Bus Service In Punjab For Women

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫ਼ਰਜ਼ੀ ਪਾਇਆ ਹੈ।

RSFC (Team Mohali)- ਸੋਸ਼ਲ ਮੀਡਿਆ 'ਤੇ ਇੱਕ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵੇ ਅਨੁਸਾਰ ਭਗਵੰਤ ਮਾਨ ਦੀ ਅਗੁਆਈ ਵਾਲੀ ਭਗਵੰਤ ਮਾਨ ਸਰਕਾਰ 1 ਜੂਨ ਤੋਂ ਔਰਤਾਂ ਦਾ ਬੱਸਾਂ 'ਚ ਮੁਫ਼ਤ ਸਫ਼ਰ ਬੰਦ ਕਰਨ ਜਾ ਰਹੀ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫ਼ਰਜ਼ੀ ਪਾਇਆ ਹੈ। ਇਸ ਦਾਅਵੇ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪ ਫ਼ਰਜ਼ੀ ਦੱਸਿਆ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "ਨਿਰਪੱਖ ਅਵਾਜ" ਨੇ 22 ਮਈ ਨੂੰ ਵਾਇਰਲ ਦਾਅਵੇ ਨੂੰ ਲੈ ਕੇ ਗ੍ਰਾਫਿਕ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "CM ਮਾਨ ਦਾ ਫੈਸਲਾ"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਦਾਅਵੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵਾਇਰਲ ਦਾਅਵਾ ਫਰਜ਼ੀ ਹੈ

ਸਾਨੂੰ ਇਸ ਦਾਅਵੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਖਬਰਾਂ ਅਨੁਸਾਰ ਇਸ ਦਾਅਵੇ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪ ਫਰਜ਼ੀ ਦੱਸਿਆ ਹੈ। ਮਾਮਲੇ ਨੂੰ ਲੈ ਕੇ ABP Live ਨੇ 23 ਮਾਰਚ 2022 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "Free Travel for women in Punjab: ਪੰਜਾਬ 'ਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਹੋਣ ਦੀਆਂ ਅਫਵਾਹਾਂ 'ਤੇ ਬੋਲੇ ਟ੍ਰਾਂਸਪੋਰਟ ਮੰਤਰੀ"

ਖਬਰ ਅਨੁਸਾਰ, "ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ 'ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।"

ਸਾਨੂੰ ਲਾਲਜੀਤ ਭੁੱਲਰ ਵੱਲੋਂ ਜਾਰੀ ਸਪਸ਼ਟੀਕਰਣ ਦਾ ਵੀਡੀਓ ਉਨ੍ਹਾਂ ਦੇ ਫੇਸਬੁੱਕ ਪੇਜ 'ਤੇ ਅਪਲੋਡ ਮਿਲਿਆ। ਵੀਡੀਓ ਉਨ੍ਹਾਂ ਵੱਲੋਂ 22 ਮਈ 2022 ਨੂੰ ਅਪਲੋਡ ਕੀਤਾ ਗਿਆ ਸੀ ਜਿਸਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ:

ਮਤਲਬ ਸਾਫ ਸੀ ਕਿ ਔਰਤਾਂ ਦਾ ਮੁਫ਼ਤ ਸਫ਼ਰ ਬੰਦ ਨਹੀਂ ਹੋ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫ਼ਰਜ਼ੀ ਪਾਇਆ ਹੈ। ਇਸ ਦਾਅਵੇ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪ ਫ਼ਰਜ਼ੀ ਦੱਸਿਆ ਹੈ।

Claim- Free Bus Service For Women In Punjab Will Going To Stop From 1 June 2022
Claimed By- FB Page ਨਿਰਪੱਖ ਅਵਾਜ
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement