ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਪੁਰਾਣੇ ਵੀਡੀਓ: ਬੇਅਦਬੀ ਦੀ ਇਹ ਘਟਨਾ 2017 ਦੀ ਹੈ
Published : Dec 25, 2021, 8:01 pm IST
Updated : Dec 25, 2021, 8:04 pm IST
SHARE ARTICLE
Fact Check Old video of sacrilege done by childrens shared as recent
Fact Check Old video of sacrilege done by childrens shared as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦੇ ਵੇਖਿਆ ਜਾ ਸਕਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "Punjabi Ghaint Status" ਨੇ ਅੱਜ 25 ਦਿਸੰਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਹੁਣ ਬੱਚਿਆ ਤੋ ਵੀ ਏਦਾਂ ਕਰਾਉਣ ਲੱਗ ਗਏ? ਕਿੱਥੇ ਦੀ ਵੀਡੀਉ ਇਹ"

ਇਸ ਵੀਡੀਓ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ 

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਹ ਵੀਡੀਓ CCTV ਫੁਟੇਜ ਹੈ ਅਤੇ ਇਸ ਫੁਟੇਜ ਵਿਚ ਇਸਦੀ ਮਿਤੀ ਵੇਖੀ ਜਾ ਸਕਦੀ ਹੈ। ਇਸ ਵੀਡੀਓ ਦੀ ਮਿਤੀ 22-ਜਨਵਰੀ-2017 ਹੈ ਜਿਸਤੋਂ ਸਾਫ ਹੋਇਆ ਕਿ ਵੀਡੀਓ ਹਾਲੀਆ ਤਾਂ ਬਿਲਕੁਲ ਵੀ ਨਹੀਂ ਹੈ।

Old Video

ਅੱਗੇ ਵਧਦੇ ਹੋਏ ਅਸੀਂ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਕੀਤਾ। ਸਾਨੂੰ ਇਸ ਵੀਡੀਓ ਨੂੰ ਲੈ ਕੇ ਮੀਡੀਆ ਅਦਾਰੇ Jagbani ਦੀ ਵੀਡੀਓ ਰਿਪੋਰਟ ਮਿਲੀ। ਇਹ ਵੀਡੀਓ ਰਿਪੋਰਟ 23 ਜਨਵਰੀ 2017 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ।

ਖਬਰ ਅਨੁਸਾਰ ਮਾਮਲਾ ਨਵਾਂ ਸ਼ਹਿਰ ਦਾ ਹੈ ਜਿਥੇ ਬੱਚਿਆਂ ਵੱਲੋਂ ਬੇਅਦਬੀ ਦੀ ਇਹ ਮੰਦਭਾਗੀ ਘਟਨਾ ਕੀਤੀ ਗਈ ਸੀ।

"ਮਾਮਲਾ ਨਵਾਂ ਸ਼ਹਿਰ ਅਧੀਨ ਪੈਂਦੇ ਸੜੋਆ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਵਾਪਰਿਆ ਸੀ ਅਤੇ ਇਸ ਘਟਨਾ ਦੀ CCTV ਵਿਚ 4 ਛੋਟੇ ਬੱਚੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦੇ ਨਜ਼ਰੀਂ ਆਏ ਸਨ।

ਇਸ ਮਾਮਲੇ ਨੂੰ ਲੈ ਕੇ Punjab Kesri ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Recent video of Guru Granth Sahib Sacrilege 
Claimed By- FB Page Punjabi Ghaint Status
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement