Fact Check: ਭਾਜਪਾ ਨੇਤਾ ਨਾਲ ਹੋਈ ਕੁੱਟਮਾਰ ਦੀ ਪੁਰਾਣੀ ਤਸਵੀਰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
Published : Jan 26, 2022, 4:39 pm IST
Updated : Jan 26, 2022, 4:39 pm IST
SHARE ARTICLE
Fact Check Old image of BJP leader beaten by farmers shared with misleading claim
Fact Check Old image of BJP leader beaten by farmers shared with misleading claim

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਕਿਸਾਨਾਂ ਵੱਲੋਂ ਰਾਜਸਥਾਨ 'ਚ ਇੱਕ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਇੱਕ ਵਿਅਕਤੀ ਦੇ ਕੱਪੜੇ ਫਟੇ ਹੋਏ ਹਨ ਅਤੇ ਉਹ ਪੁਲਿਸ ਮੁਲਾਜ਼ਮ ਅਤੇ ਕੁਝ ਲੋਕਾਂ ਨਾਲ ਸੜਕ 'ਤੇ ਚਲਦਾ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਉੱਤਰ ਪ੍ਰਦੇਸ਼ ਦੀ ਹੈ ਜਿਥੇ ਇੱਕ ਭਾਜਪਾ ਆਗੂ ਆਪਣਾ ਚੋਣ ਪ੍ਰਚਾਰ ਕਰਨ ਗਿਆ ਸੀ ਅਤੇ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਕਿਸਾਨਾਂ ਵੱਲੋਂ ਰਾਜਸਥਾਨ 'ਚ ਇੱਕ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ ਸੀ। ਇਸ ਤਸਵੀਰ ਦਾ ਉੱਤਰ ਪ੍ਰਦੇਸ਼ ਅਤੇ ਹਾਲੀਆ ਯੂਪੀ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।

ਵਾਇਰਲ ਪੋਸਟ

ਟਵਿੱਟਰ ਅਕਾਊਂਟ "Pragya Ke Tweet" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "वोट माँगने जनता के बीच गए भाजपा नेता जी का हाल,योगी बाबा को मैसेज करके बताया कि मै ज़िंदा लौट कर आ गया हूँ।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ "www.newsbharati.com" ਨਾਂਅ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇੱਕ ਆਰਟੀਕਲ ਵਿਚ ਮਿਲੀ। ਇਹ ਆਰਟੀਕਲ 31 ਜੁਲਾਈ 2021 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਅਤੇ ਇਸ ਆਰਟੀਕਲ ਅਨੁਸਾਰ ਇਹ ਤਸਵੀਰ ਰਾਜਸਥਾਨ ਦੀ ਹੈ ਜਿਥੇ ਕਿਸਾਨਾਂ ਵੱਲੋਂ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ ਸੀ। ਖਬਰ ਅਨੁਸਾਰ ਭਾਜਪਾ ਆਗੂ ਕੈਲਾਸ਼ ਮੇਘਵਾਲ ਨਾਲ ਹੋਈ ਕੁੱਟਮਾਰ ਦੀ ਇਹ ਤਸਵੀਰ ਹੈ।

hhh

ਹੋਰ ਪੁਸ਼ਟੀ ਲਈ ਅਸੀਂ ਅੱਗੇ ਵਧਦੇ ਹੋਏ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ ਜਿਨ੍ਹਾਂ ਵੱਲੋਂ ਪੁਸ਼ਟੀ ਹੋਈ ਕਿ ਇਹ ਤਸਵੀਰ ਰਾਜਸਥਾਨ ਦੀ ਹੈ ਜਿਥੇ ਕਿਸਾਨਾਂ ਵੱਲੋਂ ਭਾਜਪਾ ਆਗੂ ਨਾਲ ਕੁੱਟਮਾਰ ਹੋਈ ਸੀ।

ਇਸ ਮਾਮਲੇ ਨੂੰ ਲੈ ਕੇ 30 ਜੁਲਾਈ 2021 ਨੂੰ ANI ਨੇ ਟਵੀਟ ਵੀ ਕੀਤਾ ਸੀ। ANI ਨੇ ਟਵੀਟ ਕਰ ਮਾਮਲੇ ਦੀਆਂ ਹੋਰ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਡਿਸਕ੍ਰਿਪਸ਼ਨ ਲਿਖਿਆ ਸੀ, "Rajasthan: Farmers protesting in Sri Ganganagar against the Central Government's three farm laws, tore the clothes of BJP leader Kailash Meghwal. The leader had arrived to participate in a BJP protest over inflation and irrigation when the incident took place."


ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਕਿਸਾਨਾਂ ਵੱਲੋਂ ਰਾਜਸਥਾਨ 'ਚ ਇੱਕ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ ਸੀ। ਇਸ ਤਸਵੀਰ ਦਾ ਉੱਤਰ ਪ੍ਰਦੇਸ਼ ਅਤੇ ਹਾਲੀਆ ਯੂਪੀ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।

Claim- BJP Leader from UP thrashed by people while campaigning for votes
Claimed By- Twitter Account Pragya Ke Tweet
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement