Fact Check: 2020 ਦਿੱਲੀ ਦੰਗਿਆਂ ਨਾਲ ਸਬੰਧਿਤ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਹੋ ਰਿਹਾ ਵਾਇਰਲ
Published : Jan 26, 2022, 6:42 pm IST
Updated : Jan 26, 2022, 6:42 pm IST
SHARE ARTICLE
Fact Check Old Video related to Delhi Riots 2020 shared with misleading claim
Fact Check Old Video related to Delhi Riots 2020 shared with misleading claim

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2020 'ਚ CAA ਕਾਨੂੰਨਾਂ ਨੂੰ ਲੈ ਕੇ ਹੋਏ ਦਿੱਲੀ ਵਿਚ ਦੰਗਿਆਂ ਨਾਲ ਸਬੰਧਿਤ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ 5 ਨੌਜਵਾਨਾਂ ਨੂੰ ਜ਼ਮੀਨ 'ਤੇ ਜਖਮੀ ਹਾਲਤ ਵਿਚ ਡਿੱਗਿਆ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਵਿਚ ਇਨ੍ਹਾਂ ਜਖਮੀ ਨੌਜਵਾਨਾਂ ਨੂੰ ਦੇਸ਼ ਦਾ ਰਾਸ਼ਟਰੀ ਗੀਤ ਗਾਉਂਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਪੁਲਿਸ ਦੇ ਜਵਾਨਾਂ ਨੂੰ ਉਨ੍ਹਾਂ ਵਿਅਕਤੀਆਂ ਤੋਂ ਰਾਸ਼ਟਰੀ ਗੀਤ ਗਾਉਣ ਲਈ ਬੋਲਦੇ ਸੁਣਿਆ ਜਾ ਸਕਦਾ ਹੈ ਅਤੇ ਪੁਲਿਸ ਦੇ ਜਵਾਨ ਉਨ੍ਹਾਂ ਨੌਜਵਾਨਾਂ ਨਾਲ ਕੁੱਟਮਾਰ ਵੀ ਕਰ ਰਹੇ ਹਨ। ਹੁਣ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਤੋਂ ਕਸ਼ਮੀਰ ਗਈ ਨੌਜਵਾਨਾਂ ਵੱਲੋਂ ਦੇਸ਼ ਵਿਰੋਧੀ ਨਾਅਰੇ ਲਗਾਏ ਗਏ ਅਤੇ ਇਸਤੋਂ ਬਾਅਦ ਕਸ਼ਮੀਰ ਵਿਚ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2020 'ਚ CAA ਕਾਨੂੰਨਾਂ ਨੂੰ ਲੈ ਕੇ ਹੋਏ ਦਿੱਲੀ ਵਿਚ ਦੰਗਿਆਂ ਨਾਲ ਸਬੰਧਿਤ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Gourav Gupta" ਨੇ 24 ਜਨਵਰੀ 2020 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "*राजस्थान से कई लङके कश्मीर घूमने गये। वहां ये लोग जोर शोर से नारे लगाने लगे : " पाकिस्तान जिंदाबाद !"भारत को हिंदू राष्ट्र नहीं बनने देंगे !" हाहा। इन नारा लगाने वाल लफंगेे देशद्रोहियों को भारतीय सैनिकों ने ऐसे ठोका ऐसे ठोका कि हालत खराब कर दी। आगे से ये लुच्चे लफंगे ऐसे नारे लगाने से पहले सौ बार सोचेंगे।*" 

ਇਸ ਵੀਡੀਓ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

https://www.facebook.com/100060471314427/videos/265488722359882/

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਲਿੰਕ ਨੂੰ InVID ਟੂਲ 'ਚ ਪਾ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। 

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ ਜਿਨ੍ਹਾਂ ਤੋਂ ਸਾਬਿਤ ਹੋਇਆ ਕਿ ਮਾਮਲਾ ਹਾਲੀਆ ਨਹੀਂ ਹੈ ਅਤੇ ਨਾ ਹੀ ਕਸ਼ਮੀਰ ਦਾ।

ਸਾਨੂੰ ਇਸ ਮਾਮਲੇ ਨੂੰ ਲੈ ਕੇ HW News ਦੀ ਇੱਕ ਖਬਰ ਮਿਲੀ। ਇਹ 29 ਫਰਵਰੀ 2020 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਸਿਰਲੇਖ ਲਿਖਿਆ ਗਿਆ ਸੀ, "23 year old man lying on Delhi road who was asked to sing National Anthem dies"

HW News

ਖਬਰ ਅਨੁਸਾਰ ਕੁਝ ਦਿਨਾਂ ਪਹਿਲਾਂ ਦਿੱਲੀ ਵਿਚ ਹੋਏ ਨਾਗਰਿਕਤਾ ਸੋਧ ਕਾਨੂੰਨਾਂ ਨੂੰ ਲੈ ਕੇ ਦੰਗਿਆਂ ਦੌਰਾਨ ਪੁਲਿਸ ਵੱਲੋਂ ਕੁੱਟੇ ਗਏ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦਾ ਨਾਂਅ ਫੈਜ਼ਲ ਹੈ ਜੋ ਦਿੱਲੀ ਪੂਰਬੀ ਦਾ ਵਸਨੀਕ ਸੀ।

ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ ਹੋਰ ਸਰਚ ਕਰਨ 'ਤੇ ਸਾਨੂੰ India Today ਦੀ ਇੱਕ ਖਬਰ ਮਿਲੀ। ਇਹ ਖਬਰ ਫਰਵਰੀ 2021 ਵਿਚ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਸਿਰਲੇਖ ਦਿੱਤਾ ਗਿਆ ਸੀ, "Delhi riots: Year on, police yet to identify cops who forced injured protesters to sing national anthem"

IT

ਖਬਰ ਅਨੁਸਾਰ, ਪਿੱਛਲੇ ਸਾਲ ਦਿੱਲੀ ਵਿਚ ਹੋਏ ਦੰਗਿਆਂ ਦੌਰਾਨ ਪੁਲਿਸ ਦਾ ਸ਼ਿਕਾਰ ਬਣੇ ਫੈਜ਼ਲ ਨੂੰ ਇਨਸਾਫ ਨਹੀਂ ਮਿਲਿਆ ਹੈ। ਪੁਲਿਸ ਇੱਕ ਸਾਲ ਬਾਅਦ ਵੀ ਵੀਡੀਓ ਵਿਚ ਦਿੱਸ ਰਹੇ ਪੁਲਿਸ ਜਵਾਨਾਂ ਦੀ ਪਛਾਣ ਨਹੀਂ ਕਰ ਪਾਈ ਹੈ।

ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਮਤਲਬ ਸਾਫ ਸੀ ਕਿ ਫਰਵਰੀ 2020 ਦੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2020 'ਚ CAA ਕਾਨੂੰਨਾਂ ਨੂੰ ਲੈ ਕੇ ਹੋਏ ਦਿੱਲੀ ਵਿਚ ਦੰਗਿਆਂ ਨਾਲ ਸਬੰਧਿਤ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Youth from Rajasthan went in Kashmir getting beaten by Army for raising Anti-India Slogans
Claimed By- FB User Gourav Gupta
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement