ਤੱਥ ਜਾਂਚ: ਦਰਬਾਰ ਸਾਹਿਬ ਵੱਲੋਂ ਪੰਜਾਬ ਦੇ PPE ਕਿੱਟ ਤੇ ਵੈਂਟੀਲੇਟਰ ਦਾ ਖਰਚਾ ਚੁੱਕਣ ਦਾ ਦਾਅਵਾ ਗਲਤ
Published : Apr 26, 2021, 5:29 pm IST
Updated : Apr 26, 2021, 5:31 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਇਹ ਵਾਇਰਲ ਦਾਅਵਾ ਗਲਤ ਹੈ, SGPC ਨੇ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਇਹ ਦਾਅਵਾ ਪਿਛਲੇ ਸਾਲ ਵੀ ਵਾਇਰਲ ਹੋ ਚੁੱਕਿਆ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਕੇਸ ਦਿਨੋਂ-ਦਿਨ ਵੱਧ ਰਹੇ ਹਨ ਅਤੇ ਸੋਸ਼ਲ ਮੀਡੀਆ 'ਤੇ ਇਸ ਪ੍ਰਕੋਪ ਨੂੰ ਲੈ ਕੇ ਕਈ ਪੋਸਟ ਵੀ ਵਾਇਰਲ ਹੋ ਰਹੇ ਹਨ। ਹੁਣ ਇਸੇ ਲੜੀ ਵਿਚ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਪੰਜਾਬ ਭਰ ਵਿਚ PPE ਕਿੱਟ ਅਤੇ ਵੈਂਟੀਲੇਟਰਾ ਦਾ ਖਰਚ ਚੁੱਕਿਆ ਜਾਵੇਗਾ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵਾਇਰਲ ਦਾਅਵਾ ਗਲਤ ਹੈ। SGPC ਦੁਆਰਾ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਇਹ ਦਾਅਵਾ ਪਿਛਲੇ ਸਾਲ ਵੀ ਵਾਇਰਲ ਹੋ ਚੁੱਕਿਆ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Anjum K" ਨੇ ਇੱਕ ਪੋਸਟ ਅਪਲੋਡ ਕਰਦਿਆਂ ਲਿਖਿਆ, "Sri Harmandir Sahib will bear the entire cost of PPE kits and ventilators in Punjab!"

ਇਸ ਪੋਸਟ ਦਾ ਆਰਕਾਇਵਡ ਲਿੰਕ।

 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਨਿਊਜ਼ ਸਰਚ ਕੀਤੀਆਂ। ਸਾਨੂੰ ਮਾਮਲੇ ਨੂੰ ਲੈ ਕੇ ਅਜਿਹੀ ਕੋਈ ਰਿਪੋਰਟ ਨਹੀਂ ਮਿਲੀ ਜਿਸ ਦੇ ਵਿਚ ਦਾਅਵਾ ਕੀਤਾ ਗਿਆ ਹੋਵੇ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਪੂਰੇ ਪੰਜਾਬ ਭਰ ਵਿਚ PPE ਕਿੱਟ ਅਤੇ ਵੈਂਟੀਲੇਟਰਾਂ ਦਾ ਖਰਚ ਚੁੱਕਿਆ ਜਾਵੇਗਾ।

ਸਾਨੂੰ ਆਪਣੀ ਸਰਚ ਦੌਰਾਨ ਕਈ Fact Check ਆਰਟੀਕਲ ਮਿਲੇ ਜਿਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਸੀ। 

ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਸਾਡੇ ਰੋਜ਼ਾਨਾ ਸਪੋਕਸਮੈਨ ਦੇ ਅੰਮ੍ਰਿਤਸਰ ਇੰਚਾਰਜ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ। ਰਾਜੇਸ਼ ਨੇ SGPC ਪ੍ਰਧਾਨ ਬੀਬੀ ਜਗੀਰ ਕੌਰ ਦੇ PA ਨਾਲ ਮਾਮਲੇ ਨੂੰ ਲੈ ਕੇ ਗੱਲ ਕੀਤੀ। ਉਨ੍ਹਾਂ ਨੇ ਵੀ ਸਾਫ਼ ਕਿਹਾ ਕਿ ਅਜਿਹਾ ਕੋਈ ਫੈਸਲਾ SGPC ਅੰਮ੍ਰਿਤਸਰ ਵੱਲੋਂ ਨਹੀਂ ਲਿਆ ਗਿਆ ਹੈ।

ਦੱਸ ਦਈਏ ਕਿ ਇਹ ਦਾਅਵਾ ਪਿਛਲੇ ਸਾਲ ਵੀ ਵਾਇਰਲ ਹੋਇਆ ਸੀ। ਸਾਨੂੰ ਮਾਮਲੇ ਨੂੰ ਲੈ ਕੇ ਪੰਜਾਬੀ ਮੀਡੀਆ ਖ਼ਬਰ ਵਾਲੇ ਡਾਟ ਕਾਮ ਦੀ ਖਬਰ ਮਿਲੀ ਜਿਸਦੇ ਵਿਚ ਦੱਸਿਆ ਗਿਆ ਸੀ ਕਿ SGPC ਨੇ ਇਸ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ ਅਤੇ ਮਾਮਲੇ ਨੂੰ ਲੈ ਕੇ ਨੋਟਿਸ ਵੀ ਲਿਆ ਹੈ। ਇਹ ਖਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Photo

ਇਸ ਦਾਅਵੇ ਨੂੰ ਲੈ ਕੇ Sikh 24 ਦੀ ਖਬਰ ਵੀ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। ਇਸ ਖ਼ਬਰ ਵਿਚ SGPC ਦੇ ਬੁਲਾਰੇ ਦਾ ਬਿਆਨ ਪੜ੍ਹਿਆ ਜਾ ਸਕਦਾ ਹੈ।

Photo

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵਾਇਰਲ ਦਾਅਵਾ ਗਲਤ ਹੈ। SGPC ਦੁਆਰਾ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਇਹ ਦਾਅਵਾ ਪਿਛਲੇ ਸਾਲ ਵੀ ਵਾਇਰਲ ਹੋ ਚੁੱਕਿਆ ਹੈ।

Claim:  ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਪੰਜਾਬ ਭਰ ਵਿਚ PPE ਕਿੱਟ ਅਤੇ ਵੈਂਟੀਲੇਟਰਾ ਦਾ ਖਰਚ ਚੁੱਕਿਆ ਜਾਵੇਗਾ।
Claimed By: ਫੇਸਬੁੱਕ ਯੂਜ਼ਰ "Anjum K"
Fact Check:  ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement