Fact Check: PM ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਨੇ ਨਹੀਂ ਕੀਤਾ ਨਜ਼ਰਅੰਦਾਜ਼, ਵਾਇਰਲ ਦਾਅਵਾ ਫਰਜ਼ੀ ਹੈ
Published : May 26, 2022, 7:16 pm IST
Updated : May 26, 2022, 7:16 pm IST
SHARE ARTICLE
Fact Check Video Of PM Modi Meeting Joe Biden Shared With Misleading Claim
Fact Check Video Of PM Modi Meeting Joe Biden Shared With Misleading Claim

ਨਰੇਂਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਨੇ ਨਜ਼ਰਅੰਦਾਜ਼ ਨਹੀਂ ਕੀਤਾ ਸੀ। ਹੁਣ ਇੱਕ ਛੋਟੇ ਭਾਗ ਨੂੰ ਕੱਟ ਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

RSFC (Team Mohali)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਲ ਹੀ ਵਿਚ ਜਾਪਾਨ ਵਿਖੇ ਆਯੋਜਿਤ ਕਵਾਡ ਸਮਿਟ ਵਿਖੇ ਹਿੱਸਾ ਲੈ ਕੇ ਵਾਪਸ ਭਾਰਤ ਪਰਤੇ ਹਨ। ਇਸ ਬੈਠਕ 'ਚ ਅਮਰੀਕਾ, ਜਪਾਨ, ਆਸਟ੍ਰੇਲੀਆ ਸਣੇ ਭਾਰਤ ਦੇ ਨੇਤਾਵਾਂ ਵਿਚਕਾਰ ਹੋਈ ਇਸ ਬੈਠਕ 'ਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ , ਜਪਾਨੀ ਪ੍ਰਧਾਨ ਮੰਤਰੀ ਫੂਮੀਓ ਕਿਸ਼ੀਦਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਸਨ।

ਹੁਣ ਇਸ ਬੈਠਕ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਅਮਰੀਕੀ ਰਾਸ਼ਟਰਪਤੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਇੱਕ ਹੋਰ ਵਿਅਕਤੀ ਨਾਲ ਮੁਲਾਕਾਤ ਕਰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ Quad summit ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਜ਼ਰਅੰਦਾਜ਼ ਕੀਤਾ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਭਾਰਤ ਦੇ PM ਨਰੇਂਦਰ ਮੋਦੀ 'ਤੇ ਤੰਜ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਨਰੇਂਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਨੇ ਨਜ਼ਰਅੰਦਾਜ਼ ਨਹੀਂ ਕੀਤਾ ਸੀ। ਹੁਣ ਇੱਕ ਛੋਟੇ ਭਾਗ ਨੂੰ ਕੱਟ ਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "ਪੰਜਾਬ ਦੀ ਆਵਾਜ਼" ਨੇ 25 ਮਈ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਬਾਇਡਨ ਨੇ ਵਿਸਵ ਗੁਰੂ ਨੂੰ ਇਗਨੋਰ ਹੀ ਕਰ ਦਿੱਤਾ.."

ਇਸੇ ਤਰ੍ਹਾਂ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਈ ਸਾਰੇ ਯੂਜ਼ਰਸ ਵਾਇਰਲ ਕਰ ਰਹੇ ਹਨ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਦਾ ਅਸਲ ਵੀਡੀਓ ਕਈ ਮੀਡੀਆ ਸੰਸਥਾਨਾਂ ਦੀ ਰਿਪੋਰਟ ਵਿਚ ਪ੍ਰਕਾਸ਼ਿਤ ਮਿਲਿਆ। 

ਹਿੰਦੀ ਮੀਡੀਆ ਅਦਾਰੇ ਆਜਤਕ ਨੇ 24 ਮਈ 2022 ਨੂੰ ਇਸ ਸਮਿਟ ਦਾ ਵੀਡੀਓ ਸ਼ੇਅਰ ਕੀਤਾ ਜਿਸਦੇ ਵਿਚ ਵਾਇਰਲ ਵੀਡੀਓ ਦੇ ਮੌਕੇ ਦੇ ਵੱਡੇ ਦ੍ਰਿਸ਼ ਨੂੰ ਵੇਖਿਆ ਜਾ ਸਕਦਾ ਸੀ। ਮੀਡੀਆ ਅਦਾਰੇ ਨੇ ਵੀਡੀਓ ਰਿਪੋਰਟ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ ਸੀ, "Quad Summit 2022: 'जब तक रूस युद्ध जारी रखता है, हम भागीदार बने रहेंगे': Joe Biden | America | Modi"

Aak Tak ReportAak Tak Report

ਇਸ ਵੀਡੀਓ ਵਿਚ ਸਾਫ-ਸਾਫ ਵੇਖਿਆ ਜਾ ਸਕਦਾ ਹੈ ਕਿ PM ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨਜ਼ਰਅੰਦਾਜ਼ ਨਹੀਂ ਕਰਦੇ ਹਨ ਬਲਕਿ ਹਾਸੀ ਮਜ਼ਾਕ ਸਣੇ ਗੱਲਾਂ ਕਰਦੇ ਹਨ। 

ਦੱਸ ਦਈਏ ਕਿ ਵੀਡੀਓ ਵਿਚ ਦਿੱਸ ਰਹੇ ਤੀਜੇ ਵਿਅਕਤੀ ਆਸਟ੍ਰੇਲੀਆ ਦੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਹਨ।

ਹੋਰ ਸਰਚ ਕਰਨ 'ਤੇ ਸਾਨੂੰ ਇਸ ਵੀਡੀਓ ਦੇ ਕੁਝ ਅੰਸ਼ PM ਮੋਦੀ ਦੇ ਅਧਿਕਾਰਿਕ Youtube ਅਕਾਊਂਟ ਤੋਂ ਸ਼ੇਅਰ ਕੀਤੇ ਮਿਲੇ। ਵੀਡੀਓ ਵਿਚ ਸਾਫ-ਸਾਫ ਵੇਖਿਆ ਜਾ ਸਕਦਾ ਹੈ ਕਿ PM ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨਜ਼ਰਅੰਦਾਜ਼ ਨਹੀਂ ਕਰਦੇ ਹਨ ਬਲਕਿ ਹਾਸੀ ਮਜ਼ਾਕ ਸਣੇ ਗੱਲਾਂ ਕਰਦੇ ਹਨ। 

ModiNarendra Modi Account

ਮਤਲਬ ਸਾਫ ਸੀ ਕਿ ਵਾਇਰਲ ਪੋਸਟ ਰਾਹੀਂ PM ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਨਰੇਂਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਨੇ ਨਜ਼ਰਅੰਦਾਜ਼ ਨਹੀਂ ਕੀਤਾ ਸੀ। ਹੁਣ ਇੱਕ ਛੋਟੇ ਭਾਗ ਨੂੰ ਕੱਟ ਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

Claim- Joe Biden Ingnored PM Modi At Quad Summit Meet
Claimed By- FB Page ਪੰਜਾਬ ਦੀ ਆਵਾਜ਼
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement