Fact Check: ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਿਰਫ ਅਫਵਾਹ ਹੈ
Published : Jun 26, 2021, 3:19 pm IST
Updated : Jun 28, 2021, 9:29 am IST
SHARE ARTICLE
Rakesh Tikait
Rakesh Tikait

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ  ਨਹੀਂ ਹੋਈ ਹੈ। ਦਿੱਲੀ ਪੁਲਿਸ ਨੇ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਗਲਤ ਦੱਸਿਆ ਹੈ।

RSFC (Team Mohali)- ਅੱਜ 26 ਜੂਨ 2021 ਨੂੰ ਕਿਸਾਨ ਅੰਦੋਲਨ ਨੂੰ 7 ਮਹੀਨੇ ਪੂਰੇ ਹੋ ਗਏ ਅਤੇ ਅੱਜ ਦੇ ਦਿਨ ਦੇਸ਼ ਦੇ ਕਿਸਾਨ ਹਰ ਪਾਸੇ ਰੋਸ ਜਤਾ ਰਹੇ ਹਨ। ਹੁਣ ਸੋਸ਼ਲ ਮੀਡੀਆ 'ਤੇ ਇੱਕ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰੀ ਕਰ ਲਿਆ ਹੈ। 

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ  ਨਹੀਂ ਹੋਈ ਹੈ। ਦਿੱਲੀ ਪੁਲਿਸ ਨੇ ਖੁਦ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਗਲਤ ਦੱਸਿਆ ਹੈ।

ਵਾਇਰਲ ਪੋਸਟ

ਵਟਸਐਪ 'ਤੇ ਇੱਕ ਸਕ੍ਰੀਨਸ਼ਾਟ ਵਾਇਰਲ ਹੋ ਰਿਹਾ ਹੈ ਜਿਸ ਜ਼ਰੀਏ  ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਜੇ ਦਿੱਲੀ ਵਿਖੇ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਹ ਸਕ੍ਰੀਨਸ਼ਾਟ ਹੇਠਾਂ ਵੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਈ ਸਾਰੇ ਫੇਸਬੁੱਕ ਯੂਜ਼ਰਜ਼ ਨੇ ਵੀ ਇਹ ਦਾਅਵਾ ਸ਼ੇਅਰ ਕੀਤਾ।

ff
 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਨਿਊਜ਼ ਸਰਚ ਜ਼ਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ DCP East Delhi ਦੇ ਅਧਿਕਾਰਿਕ ਅਕਾਊਂਟ ਕੀਤਾ ਇੱਕ ਟਵੀਟ ਮਿਲਿਆ ਜਿਸ ਵਿਚ ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਸੀ। 26 ਜੂਨ ਨੂੰ ਕਰੀਬ 1 ਵਜੇ ਟਵੀਟ ਕਰਦਿਆਂ ਲਿਖਿਆ ਗਿਆ, "Fake news ! Don’t believe , strictest action will be taken for anyone trying to spread lies and indulging in mischief #Delhipolice#fightingFAKENEWS"

ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

 

 


ਇਸੇ ਟਵੀਟ ਦੇ ਜਵਾਬ ਵਿਚ Ghaziabad Police ਨੇ ਵੀ ਦੱਸਿਆ ਕਿ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ 'ਤੇ ਮੌਜੂਦ ਹਨ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

 

 

ਹੋਰ ਸਰਚ ਕਰਨ 'ਤੇ ਸਾਨੂੰ ਰਾਕੇਸ਼ ਟਿਕੈਤ ਦਾ ਵੀ ਟਵੀਟ ਮਿਲਿਆ ਜਿਸ ਵਿਚ ਉਨ੍ਹਾਂ ਨੇ ਸਾਫ ਕੀਤਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਲਿਖਿਆ, "मेरी गिरफ्तारी की खबरे भ्रामक है। मैं गाजीपुर बॉर्डर पर हूँ। सब सामान्य हसि।"

ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

 

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ  ਨਹੀਂ ਹੋਈ ਹੈ। ਦਿੱਲੀ ਪੁਲਿਸ ਨੇ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਗਲਤ ਦੱਸਿਆ ਹੈ।

 

Claim- Rakesh Tikait Arrested by Delhi Police
Claimed By- Several Social Media User
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement