
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਿਮਾਚਲ ਪ੍ਰਦੇਸ਼ ਦਾ ਨਹੀਂ ਬਲਕਿ ਪਾਕਿਸਤਾਨ ਦਾ ਹੈ।
RSFC (Team Mohali)- ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜਿਲ੍ਹੇ ਵਿਚ ਕੁਦਰਤ ਦਾ ਕਹਿਰ ਵੇਖਣ ਨੂੰ ਮਿਲਿਆ ਜਦੋਂ ਲੈਂਡ ਸਲਾਈਡ ਕਰਕੇ ਕਈ ਸੈਲਾਨੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਹੁਣ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਪਹਾੜੀ ਸੜਕ 'ਤੇ ਕਈ ਕਿਲੋਮੀਟਰ ਲੰਮਾ ਜਾਮ ਵੇਖਣ ਨੂੰ ਮਿਲ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿੰਨੌਰ 'ਚ ਵਾਪਰੇ ਹਾਦਸੇ ਤੋਂ ਬਾਅਦ ਸੈਲਾਨੀ ਹੁਣ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਹਨ ਅਤੇ ਇਹ ਵੀਡੀਓ ਉਨ੍ਹਾਂ ਕਰਕੇ ਲੱਗੇ ਜਾਮ ਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਿਮਾਚਲ ਪ੍ਰਦੇਸ਼ ਦਾ ਨਹੀਂ ਬਲਕਿ ਪਾਕਿਸਤਾਨ ਦਾ ਹੈ ਜਦੋਂ ਈਦ ਮਨਾਉਣ ਤੋਂ ਬਾਅਦ ਸੈਲਾਨੀ ਆਪਣੇ ਘਰਾਂ ਨੂੰ ਜਾ ਰਹੇ ਹਨ। ਇਸ ਵੀਡੀਓ ਦਾ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਨਾਲ ਕੋਈ ਸਬੰਧ ਨਹੀਂ ਹੈ।
ਵਾਇਰਲ ਪੋਸਟ
ਟਵਿੱਟਰ ਅਕਾਊਂਟ The Himalyan Club ਨੇ ਅੱਜ (26 ਜੁਲਾਈ 2021) ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Tourists returning from #HimachalPradesh #Himachal #Kinnaur"
ਇਸ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਦੇ ਲਿੰਕ ਨੂੰ InVID ਟੂਲ 'ਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਇਸ ਵੀਡੀਓ ਦੇ ਸਕ੍ਰੀਨਸ਼ੋਟ ਇਸਤੇਮਾਲ ਕੀਤੀ 24newshd.tv ਦੀ ਇੱਕ ਖਬਰ ਮਿਲੀ। ਇਸ ਖਬਰ ਅਨੁਸਾਰ ਇਹ ਵੀਡੀਓ ਪਾਕਿਸਤਾਨ ਦੀ ਖਗਾਨ ਵੈਲੀ ਦਾ ਹੈ ਜਦੋਂ ਸੈਲਾਨੀ ਈਦ ਮਨਾਉਣ ਤੋਂ ਬਾਅਦ ਵਾਪਸ ਘਰ ਪਰਤ ਰਹੇ ਸੀ। ਸੈਲਾਨੀਆਂ ਦੀ ਭੀੜ ਕਾਫੀ ਹੋਣ ਕਰਕੇ ਓਥੇ ਜਾਮ ਲੱਗ ਗਿਆ ਸੀ।
ਹੋਰ ਸਰਚ ਕਰਨ 'ਤੇ ਸਾਨੂੰ ਇਸ ਮਾਮਲੇ ਨੂੰ ਲੈ ਕੇ Dawn ਦੀ ਇੱਕ ਖਬਰ ਮਿਲੀ। ਇਸ ਖਬਰ ਵਿਚ ਵਾਇਰਲ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਵੀਡੀਓ ਦਾ ਸਿਰਲੇਖ ਦਿੱਤਾ ਗਿਆ ਸੀ, "Roads choked, hotels full as tourists throng Kaghan valley in record numbers"
ਇਸ ਖਬਰ ਅਨੁਸਾਰ ਵੀ ਮਾਮਲਾ ਪਾਕਿਸਤਾਨ ਦੀ ਖਗਾਨ ਵੈਲੀ ਦਾ ਹੈ ਜਦੋਂ ਹਜਾਰਾਂ ਦੀ ਗਿਣਤੀ ਵਿਚ ਸੈਲਾਨੀ ਈਦ ਮਨਾਉਣ ਤੋਂ ਬਾਅਦ ਵਾਪਸ ਘਰ ਪਰਤ ਰਹੇ ਸੀ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਪੜਤਾਲ ਦੇ ਅੰਤਿਮ ਚਰਣ ਵਿਚ ਅਸੀਂ ਵੀਡੀਓ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜਿਲ੍ਹੇ DDMA ਦੇ IT ਸਹਾਇਕ ਕੁਲਦੀਪ ਸਿੰਘ ਨਾਲ ਵੀਡੀਓ ਨੂੰ ਲੈ ਕੇ ਗਲਬਾਤ ਕੀਤੀ। ਕੁਲਦੀਪ ਨੇ ਵੀਡੀਓ ਨੂੰ ਦੇਖ ਦੇ ਸਾਫ ਕਿਹਾ ਕਿ ਇਹ ਵੀਡੀਓ ਕਿੰਨੌਰ ਦਾ ਨਹੀਂ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਿਮਾਚਲ ਪ੍ਰਦੇਸ਼ ਦਾ ਨਹੀਂ ਬਲਕਿ ਪਾਕਿਸਤਾਨ ਦਾ ਹੈ ਜਦੋਂ ਈਦ ਮਨਾਉਣ ਤੋਂ ਬਾਅਦ ਸੈਲਾਨੀ ਆਪਣੇ ਘਰਾਂ ਨੂੰ ਜਾ ਰਹੇ ਹਨ। ਇਸ ਵੀਡੀਓ ਦਾ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਨਾਲ ਕੋਈ ਸਬੰਧ ਨਹੀਂ ਹੈ।
Claim- Video of traffic jam is from Himachal's Kinnaur
Claimed By- The Himalyan Club
Fact Check- Misleading