
ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਿਆ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇੱਕ ਸੜਕ ਤੋਂ ਕੂੜਾ ਚੁੱਕਦੇ ਅਤੇ ਉਸਨੂੰ ਕੂੜੇਦਾਨ ਵਿਚ ਸੁੱਟਦੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ ਅਤੇ ਤੰਜ ਕੱਸਿਆ ਜਾ ਰਿਹਾ ਹੈ ਕਿ ਚੋਣ ਨਜ਼ਦੀਕ ਆਉਂਦੇ ਹੀ ਸੁਖਬੀਰ ਸਿੰਘ ਬਾਦਲ ਸੜਕਾਂ 'ਤੇ ਆ ਗਏ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਿਆ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ ਗੁਰਸੇਵਕ ਸਿੰਘ ਭਾਣਾ Gursewak Singh Bhana ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਪੰਜਾਬ ਨੂੰ California ਬਣਾਉਣ ਦੀਆਂ ਤਿਆਰੀਆਂ ਮੁਕੰਮਲ #sukhbeer_badal ਉੱਤਰੇ ground zero ਤੇ"
ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਇਸਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਸਾਨੂੰ ਇਹ ਵੀਡੀਓ ਕਈ ਪੁਰਾਣੇ ਫੇਸਬੁੱਕ ਪੋਸਟਾਂ 'ਤੇ ਅਪਲੋਡ ਮਿਲਿਆ। ਫੇਸਬੁੱਕ ਪੇਜ 'We support shiromani akali dal' ਨੇ 27 ਸਿਤੰਬਰ 2019 ਨੂੰ ਵੀਡੀਓ ਅਪਲੋਡ ਕਰਦਿਆਂ ਲਿਖਿਆ, "ਅਸੀਂ ਵੀ ਆਪਣਾ ਫਰਜ਼ ਇਸੇ ਤਰਾਂ ਨਿਭਾਈਏ, ਪ੍ਰਧਾਨ ਸਾਹਿਬ ਸ.ਸੁਖਬੀਰ ਸਿੰਘ ਬਾਦਲ ਜੀ ਨੇ ਵਿਰਾਸਤੀ ਮਾਰਗ ਤੇ ਖਿੱਲਰੇ ਪਏ ਗੰਦ ਨੂੰ ਚੁੱਕ ਕੇ ਕੂੜੇਦਾਨ 'ਚ ਸੁਟਿਆ, ਬਾਕੀ ਹੱਥੀ ਬਣਵਾਏ ਇਸ ਮਾਰਗ ਨੂੰ ਖਰਾਬ ਹੁੰਦੇ ਨਹੀਂ ਦੇਖ ਸਕੇ ਪ੍ਰਧਾਨ ਸਾਹਿਬ .... ????????????"
ਇਸ ਵੀਡੀਓ ਵਿਚ ਸੁਖਬੀਰ ਬਾਦਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਵੀ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ।
"ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਗੱਲ ਤਹਿਤ 100 ਦਿਨ 100 ਹਲਕਾ ਦੀ ਆਪਣੀ ਮੁੱਢਲੀ ਚੋਣ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵੱਖ ਵੱਖ ਹਲਕਿਆਂ ਦੇ ਦੌਰੇ ਕਰ ਰਹੇ ਹਨ।"
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਿਆ ਜਾ ਰਿਹਾ ਹੈ।
Claim- Sukhbir Badal picking trash just because of Punjab Elections 2022
Claimed By- FB User Gursewak Singh Bhana
Fact Check: Fake