
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਤੰਜ ਦੇ ਤੌਰ 'ਤੇ ਬਣਾਇਆ ਗਿਆ ਵੀਡੀਓ ਲੋਕ ਅਸਲ ਮੰਨ ਕੇ ਵਾਇਰਲ ਕਰ ਰਹੇ ਹਨ।
RSFC (Team Mohali)- ਸੋਸ਼ਲ ਮੀਡੀਆ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੋਹਾਨ ਦਾ ਭਜਨ ਗਾਉਂਦੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਗੌਰ ਕਰਨ ਵਾਲੀ ਗੱਲ ਹੈ ਕਿ ਵੀਡੀਓ ਵਿਚ ਮੁੱਖ ਮੰਤਰੀ ਮਹਿੰਗਾਈ ਖਿਲਾਫ ਭਜਨ ਬੋਲ ਰਹੇ ਹਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਤੰਜ ਦੇ ਤੌਰ 'ਤੇ ਬਣਾਇਆ ਗਿਆ ਵੀਡੀਓ ਲੋਕ ਅਸਲ ਮੰਨ ਕੇ ਵਾਇਰਲ ਕਰ ਰਹੇ ਹਨ।
ਵਾਇਰਲ ਪੋਸਟ
ਫੇਸਬੁੱਕ ਪੇਜ "दरभंगा जिला कांग्रेस सोशल मीडिया" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "शिवराज ने खोला मोदी के खिलाफ मोर्चा"
ਵਾਇਰਲ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ ਨੂੰ ਦੇਖ ਕੇ ਅੰਦੇਸ਼ਾ ਹੋ ਜਾਂਦਾ ਹੈ ਕਿ ਮਹਿੰਗਾਈ ਨੂੰ ਲੈ ਕੇ ਭਜਨ ਐਡਿਟ ਕਰਕੇ ਵੀਡੀਓ ਵਿਚ ਚਿਪਕਾਇਆ ਗਿਆ ਹੈ।
ਅੱਗੇ ਵਧਦੇ ਹੋਏ ਅਸੀਂ "शिवराज सिंह चौहान भजन" ਅੱਡੀ ਵਰਗੇ ਕੀਵਰਡ ਇਸਤੇਮਾਲ ਕਰ ਅਸਲ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਖਬਰਾਂ ਅਨੁਸਾਰ ਸ਼ਿਵਰਾਜ ਸਿੰਘ ਚੋਹਾਨ ਨੇ ਪੰਨਾ ਵਿਖੇ ਸ਼ਰਦ ਪੂਰਨਿਮਾ ਮੌਕੇ ਪ੍ਰਾਨਨਾਥ ਮੰਦਰ ਦਾ ਦੌਰਾ ਕੀਤਾ ਸੀ।
Zee MP-Chhattisgarh ਦੇ ਟਵੀਟ ਕੀਤੇ ਵੀਡੀਓ ਵਿਚ ਵਾਇਰਲ ਵੀਡੀਓ ਦੇ ਵੱਖਰੇ ਦ੍ਰਿਸ਼ ਨੂੰ ਵੇਖਿਆ ਜਾ ਸਕਦਾ ਹੈ। ਅਸਲ ਵੀਡੀਓ ਵਿਚ ਮਹਿੰਗਾਈ ਨੂੰ ਲੈ ਕੇ ਕੋਈ ਭਜਨ ਨਹੀਂ ਬੋਲਿਆ ਗਿਆ ਸੀ।
सीएम शिवराज का पन्ना दौरा, शरद पूर्णिमा महोत्सव में होंगे शामिल...@ChouhanShivraj #SharadPurnima2021 #MPNews pic.twitter.com/xDYEgZ8LtL
— Zee MP-Chhattisgarh (@ZeeMPCG) October 21, 2021
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਤੰਜ ਦੇ ਤੌਰ 'ਤੇ ਬਣਾਇਆ ਗਿਆ ਵੀਡੀਓ ਲੋਕ ਅਸਲ ਮੰਨ ਕੇ ਵਾਇਰਲ ਕਰ ਰਹੇ ਹਨ।
Claim- Shivraj Singh Chauhan singing against inflation
Claimed By- FB Page दरभंगा जिला कांग्रेस सोशल मीडिया
Fact Check- Fake