Fact Check: ਸ਼ਾਹਰੁਖ ਖਾਨ ਦੀ ਪੁਰਾਣੀ ਤਸਵੀਰ ਨੂੰ ਐਡਿਟ ਕਰ ਕੀਤਾ ਜਾ ਰਿਹਾ ਵਾਇਰਲ
Published : Oct 26, 2021, 6:07 pm IST
Updated : Oct 26, 2021, 6:07 pm IST
SHARE ARTICLE
Fact Check Morphed image of shahrukh khan viral with misleading claim
Fact Check Morphed image of shahrukh khan viral with misleading claim

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਉਨ੍ਹਾਂ ਦੀਆਂ ਅੱਖਾਂ ਅਤੇ ਚਿਹਰਾ ਵਾਇਰਲ ਤਸਵੀਰ ਵਰਗਾ ਲਾਲ ਨਹੀਂ ਸੀ।

RSFC (Team Mohali)- ਬੌਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਦੀਆਂ ਅੱਖਾਂ ਅਤੇ ਚਿਹਰੇ ਨੂੰ ਲਾਲ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਾਹਰੁਖ ਦੇ ਬੇਟੇ ਆਰਯਨ ਖਾਨ ਦੇ ਜੇਲ੍ਹ ਵਿਚ ਹੋਣ ਕਾਰਨ ਉਸਦੀ ਫਿਕਰ 'ਚ ਸ਼ਾਹਰੁਖ ਖਾਨ ਟੈਨਸ਼ਨ ਵਿਚ ਹਨ ਅਤੇ ਉਨ੍ਹਾਂ ਦੇ ਚਿਹਰੇ ਦਾ ਇਹ ਹਾਲ ਵੇਖਣ ਨੂੰ ਮਿਲਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਉਨ੍ਹਾਂ ਦੀਆਂ ਅੱਖਾਂ ਅਤੇ ਚਿਹਰਾ ਵਾਇਰਲ ਤਸਵੀਰ ਵਰਗਾ ਲਾਲ ਨਹੀਂ ਸੀ ਅਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਬਲਕਿ 2017 ਦੀ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Agg Bani ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ। ਇਸ ਤਸਵੀਰ ਦੇ ਉੱਤੇ ਲਿਖਿਆ ਹੋਇਆ ਸੀ, "Bacche Ki Tension"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ The Quint ਦੇ ਇੱਕ ਆਰਟੀਕਲ ਵਿਚ ਪ੍ਰਕਾਸ਼ਿਤ ਮਿਲੀ। ਇਹ ਆਰਟੀਕਲ ਮਾਰਚ 2017 ਵਿਚ ਪ੍ਰਕਾਸ਼ਿਤ ਕੀਤਾ ਗਿਆ ਸੀ ਅਤੇ ਇਸਦਾ ਸਿਰਲੇਖ ਦਿੱਤਾ ਗਿਆ ਸੀ, "Here’s What Happened When SRK’s Car Injured a Photographer"

The QuintThe Quint

ਅਸਲ ਤਸਵੀਰ ਵਿਚ ਸਾਫ-ਸਾਫ ਦੇਖਿਆ ਜਾ ਸਕਦਾ ਹੈ ਕਿ ਸ਼ਾਹਰੁਖ ਖਾਨ ਦੀਆਂ ਅੱਖਾਂ ਲਾਲ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦਾ ਚਿਹਰਾ। ਮਤਲਬ ਸਾਫ ਸੀ ਕਿ ਪੁਰਾਣੀ ਤਸਵੀਰ ਨੂੰ ਐਡਿਟ ਕਰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

cl

ਦੱਸ ਦਈਏ ਕਿ ਸ਼ਾਹਰੁਖ ਖਾਨ ਦੇ ਬੇਟੇ ਆਰਯਨ ਖਾਨ ਨੂੰ ਮੁੰਬਈ ਦੇ ਇੱਕ ਤਟ ਤੋਂ ਇੱਕ ਕਰੂਜ਼ ਸ਼ਿਪ ਵਿਚ ਪਾਰਟੀ ਦੌਰਾਨ ਫੜ੍ਹਿਆ ਗਿਆ ਸੀ ਅਤੇ ਆਰਯਨ ਖਾਨ ਕੋਲ ਡਰੱਗ ਵੀ ਮੌਜੂਦ ਸਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਉਨ੍ਹਾਂ ਦੀਆਂ ਅੱਖਾਂ ਅਤੇ ਚਿਹਰਾ ਵਾਇਰਲ ਤਸਵੀਰ ਵਰਗਾ ਲਾਲ ਨਹੀਂ ਸੀ ਅਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਬਲਕਿ 2017 ਦੀ ਹੈ।

Claim- Changes on Shahrukh khan face due to arrest of his son aryan khan 
Claimed By- FB Page Agg Bani
Fact Check- Morphed 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement