Fact Check: ਓਪਰੇਸ਼ਨ ਥੀਏਟਰ 'ਚ ਲੜ ਰਹੇ ਡਾਕਟਰਾਂ ਦਾ ਇਹ ਮਾਮਲਾ ਹਾਲੀਆ ਨਹੀਂ ਬਲਕਿ 2017 ਦਾ ਹੈ
Published : Jan 27, 2022, 7:15 pm IST
Updated : Jan 27, 2022, 7:15 pm IST
SHARE ARTICLE
Fact Check Old video of doctors fight in operation theater viral as recent
Fact Check Old video of doctors fight in operation theater viral as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਓਪਰੇਸ਼ਨ ਦੌਰਾਨ ਕੁਝ ਡਾਕਟਰਾਂ ਨੂੰ ਆਪਸ 'ਚ ਲੜਦੇ ਵੇਖਿਆ ਜਾ ਸਕਦਾ ਹੈ। ਹੁਣ ਯੂਜ਼ਰਸ ਇਸ ਵੀਡੀਓ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਹਨ। ਕੁਝ ਯੂਜ਼ਰਸ ਤੰਜ ਕਸਦਿਆਂ ਇਸ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Old Delhi Films ਨੇ ਇਸ ਵੀਡੀਓ ਨੂੰ 27 ਜਨਵਰੀ 2022 ਨੂੰ ਸ਼ੇਅਰ ਕਰਦਿਆਂ ਲਿਖਿਆ, "Doctors fighting in the OT Patient : To kya karun main mar jaun?"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਇਹ ਵੀਡੀਓ ਟਵਿੱਟਰ 'ਤੇ ਵੀ ਖੂਬ ਵਾਇਰਲ ਹੋ ਰਿਹਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਇਹ ਮਾਮਲਾ 2017 ਦਾ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ ਜਿਨ੍ਹਾਂ ਵਿਚ ਇਸ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਮਾਮਲੇ ਨੂੰ ਲੈ ਕੇ ਜਾਣਕਾਰੀ ਸ਼ੇਅਰ ਕੀਤੀ ਗਈ ਸੀ। ਇਹ ਸਾਰੀਆਂ ਖਬਰਾਂ ਅਗਸਤ 2017 ਦੀਆਂ ਸਨ। 

31 ਅਗਸਤ 2017 ਨੂੰ Hindustan Times ਨੇ ਆਪਣੀ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "Doctors fight in operation theatre in Jodhpur hospital, woman loses newborn"

HT

ਖਬਰ ਅਨੁਸਾਰ, "ਜੋਧਪੁਰ ਦੇ ਸਰਕਾਰੀ ਹਸਪਤਾਲ ਦਾ ਕੁਝ ਦਿਨਾਂ ਪਹਿਲਾਂ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸਦੇ ਵਿਚ 2 ਡਾਕਟਰਾਂ ਨੂੰ ਆਪਸ 'ਚ ਓਪਰੇਸ਼ਨ ਥੀਏਟਰ ਅੰਦਰ ਲੜਦੇ ਵੇਖਿਆ ਜਾ ਸਕਦਾ ਸੀ। ਹੁਣ ਇਸ ਵੀਡੀਓ ਨੂੰ ਲੈ ਕੇ ਰਾਜਸਥਾਨ ਸਰਕਾਰ ਨੇ ਸਖਤ ਨੋਟਿਸ ਲਿਆ ਹੈ।"

ਦੱਸ ਦਈਏ ਕਿ ਇਸ ਲੜਾਈ ਦਾ ਕਾਰਨ ਸੀ ਕਿ ਓਪਰੇਸ਼ਨ ਸਮੇਂ ਨਵ ਜੰਮੀ ਬੱਚੀ ਦੀ ਧੜਕਣ ਤੇਜ਼ੀ ਨਾਲ ਡਿੱਗ ਰਹੀ ਸੀ। ਬਾਅਦ ਵਿਚ ਉਸ ਬੱਚੀ ਦੀ ਮੌਤ ਵੀ ਹੋ ਗਈ ਸੀ।

ਮਤਲਬ ਸਾਫ ਸੀ ਕਿ ਜੋਧਪੁਰ ਦੇ ਪੁਰਾਣੇ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਇਹ ਵੀਡੀਓ ਸਾਨੂੰ ਮਸ਼ਹੂਰ ਮੀਡੀਆ ਅਦਾਰੇ Deccan Herald ਦੇ ਟਵੀਟ ਵਿਚ ਵੀ ਪ੍ਰਕਾਸ਼ਿਤ ਮਿਲਿਆ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Video of doctors fighting in operation theater is recent
Claimed By- Sm Users
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement