Fact Check: ਪੰਜਾਬ 'ਚ ਲੱਗਣ ਲੱਗੇ ਪ੍ਰੀਪੇਡ ਮੀਟਰ? ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
Published : Mar 27, 2022, 5:17 pm IST
Updated : Mar 28, 2022, 7:29 pm IST
SHARE ARTICLE
Fact Check Old Video Of Bharti Kisan Union Dakaunda Protesting Against New Power Meters shared as recent
Fact Check Old Video Of Bharti Kisan Union Dakaunda Protesting Against New Power Meters shared as recent

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਮੁੜ ਤੋਂ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਪ੍ਰੀਪੇਡ ਮੀਟਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਇਹ ਓਸੇ ਮਾਮਲੇ ਨੂੰ ਲੈ ਕੇ ਲੋਕਾਂ ਦਾ ਵਿਰੋਧ ਦਾ ਵੀਡੀਓ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਪਿਛਲੇ ਸਾਲ ਮਾਰਚ ਦਾ ਹੈ ਜਿਸਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ 

ਇਸ ਵੀਡੀਓ ਨੂੰ ਆਮ ਯੂਜ਼ਰਸ ਤੋਂ ਅਲਾਵਾ ਕਈ ਨਾਮੀ ਪੰਜਾਬੀ ਮੀਡੀਆ ਅਦਾਰਿਆਂ ਵੱਲੋਂ ਸ਼ੇਅਰ ਕੀਤਾ ਗਿਆ। ਇਨ੍ਹਾਂ ਦੇ ਵੀਡੀਓ ਇਥੇ, ਇਥੇ ਅਤੇ ਇਥੇ ਕਲਿਕ ਕਰ ਵੇਖੇ ਜਾ ਸਕਦੇ ਹਨ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਸੁਣਿਆ ਤੇ ਵੇਖਿਆ। ਇਸ ਵੀਡੀਓ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਇਨ੍ਹਾਂ ਮੀਟਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਇਕ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਆਪਣੀ ਸਰਚ ਦੌਰਾਨ ਇਹ ਵੀਡੀਓ ਕਈ ਪੁਰਾਣੇ ਪੋਸਟਾਂ ਵਿਚ ਅਪਲੋਡ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਅਕਤੂਬਰ 2021 ਦੇ ਮਿਲੇ।

ਫੇਸਬੁੱਕ ਪੇਜ "Pendu Janta" ਨੇ 10 ਅਕਤੂਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਪਿੰਡ ਜੇਠੂਕੇ ਵਿਖੇ ਚਿੱਪ ਵਾਲਾ ਇਲੈਕਟ੍ਰੋਨਿਕ ਬਿਜਲੀ ਮੀਟਰ ਲਾਉਣ ਆਏ ਸੀ ਬਿਜਲੀ ਮਹਿਕਮੇ ਦੇ ਮੁਲਾਜ਼ਮ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਲੋਂ ਬੇਰੰਗ ਵਾਪਸ ਕਰ ਦਿਤੇ ਗਏ ਵਿਰੋਧ ਕਰਕੇ"

ਇਸ ਪੋਸਟ ਅਨੁਸਾਰ ਵੀਡੀਓ ਨੂੰ ਪਿੰਡ ਜੇਠੂਕੇ ਦਾ ਦੱਸਿਆ ਗਿਆ ਜਿਥੇ ਚਿੱਪ ਵਾਲੇ ਮੀਟਰਾਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਵਿਰੋਧ ਕੀਤਾ ਗਿਆ ਸੀ।

ਅੱਗੇ ਵਧਦੇ ਹੋਏ ਅਸੀਂ ਇਸ ਵੀਡੀਓ ਨੂੰ ਲੈ ਕੇ ਸਥਾਨਕ ਪੱਤਰਕਾਰ ਨਾਲ ਗੱਲਬਾਤ ਕੀਤੀ। ਪੱਤਰਕਾਰ ਨੇ ਵੀਡੀਓ ਨੂੰ ਲੈ ਕੇ ਗੱਲ ਕਰਦਿਆਂ ਕਿਹਾ, "ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।"

ਪੱਤਰਕਾਰ ਨੇ ਸਾਨੂੰ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਵਾਇਰਲ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਵੀਡੀਓ ਸ਼ੇਅਰ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਰਾਮਪੁਰਾ ਤੋਂ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਮਾਰਚ ਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਬਿਜਲੀ ਦੇ ਮੁਲਾਜ਼ਮ ਟਾਵਰਾਂ ਤੇ ਪ੍ਰੀਪੇਡ ਮੀਟਰ ਲਗਾਉਣ ਆਏ ਸਨ ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ ਸੀ

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਪਿਛਲੇ ਸਾਲ ਮਾਰਚ ਦਾ ਹੈ ਜਿਸਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

"ਡਿਸਕਲੇਮਰ: ਇਹ ਖਬਰ 27 ਮਾਰਚ 2022 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ 28 ਮਾਰਚ 2022 ਨੂੰ ਕੁਝ ਤੱਥਾਂ ਨੂੰ ਜੋੜ ਕੇ ਮੁੜ ਅਪਡੇਟ ਕੀਤੀ ਗਈ ਹੈ। ਖਬਰ ਨੂੰ ਅਪਡੇਟ ਕਰਨਾ SOP ਅਨੁਸਾਰ ਹੀ ਹੈ ਅਤੇ ਅਪਡੇਟ ਨਾਲ ਇਸਦੇ ਨਤੀਜੇ ਵਿਚ ਕੋਈ ਫਰਕ ਨਹੀਂ ਪਿਆ ਹੈ।"

Claim- Recent Video of Prepaid meters implementing in Punjab
Claimed By- Several Media Houses
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement