ਬੇਅਦਬੀ ਦੇ ਪੁਰਾਣੇ ਵੀਡੀਓਜ਼ ਤੋਂ ਲੈ ਕੇ PM ਦੇ ਕਾਸ਼ੀ ਦੌਰੇ ਤੱਕ, ਪੜ੍ਹੋ Top 5 Fact Checks
Published : Dec 27, 2021, 1:03 pm IST
Updated : Dec 27, 2021, 1:04 pm IST
SHARE ARTICLE
Read Our 9th Edition Of Top 5 Fact Checks
Read Our 9th Edition Of Top 5 Fact Checks

ਇਸ ਹਫਤੇ ਦੇ Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਪਿੰਡ ਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦਾ ਇਹ ਵੀਡੀਓ ਹਾਲੀਆ ਨਹੀਂ ਅਕਤੂਬਰ 2021 ਦਾ ਹੈ

Fact Check Old video sacrilege viral as recent

ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪਿਛਲੇ ਦਿਨੀ ਬੇਅਦਬੀ ਦਾ ਰੋਸ ਹਾਲੇ ਸ਼ਾਂਤ ਵੀ ਨਹੀਂ ਹੋਇਆ ਸੀ ਕਿ ਸੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰ ਇੱਕ ਪੋਸਟ ਵਾਇਰਲ ਕਰਨ ਲੱਗ ਗਏ। ਇਸ ਪੋਸਟ ਵਿਚ ਇੱਕ ਵੀਡੀਓ ਸੀ ਜਿਸਦੇ ਵਿਚ ਇੱਕ ਵਿਅਕਤੀ ਇੱਕ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਉੱਤੇ ਚੜ੍ਹ ਕੇ ਬੇਅਦਬੀ ਕਰਦਾ ਦਿੱਸ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਹਾਲੀਆ ਹੈ ਅਤੇ ਪਟਿਆਲਾ ਦੇ ਭਾਦਸੋਂ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ 2020 ਵਿਚ ਵੀ ਬੇਅਦਬੀ ਕੀਤੀ ਸੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2021 ਦਾ ਹੈ। ਹੁਣ ਅਕਤੂਬਰ ਦੇ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.2- Fact Check: ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਪੁਰਾਣੇ ਵੀਡੀਓ: ਬੇਅਦਬੀ ਦੀ ਇਹ ਘਟਨਾ 2017 ਦੀ ਹੈ

Fact Check Old video of sacrilege done by childrens shared as recent

ਸੋਸ਼ਲ ਮੀਡੀਆ 'ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਕੁਝ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2017 ਦਾ ਹੈ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.3- Fact Check: ਕੋਈ ਫਿਰਕੂ ਐਂਗਲ ਨਹੀਂ..ਮਨਜਿੰਦਰ ਸਿਰਸਾ ਨੇ ਫੈਲਾਇਆ ਝੂਠ, ਫੇਰ ਨੈਸ਼ਨਲ ਮੀਡੀਆ ਨੇ ਛਾਪੀਆਂ ਗਲਤ ਖਬਰਾਂ

Fact Check Manjinder Singh Sirsa Tweeted Video With Fake Communal Claim

21 ਦਿਸੰਬਰ 2021 ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡੀਓ ਟਵੀਟ ਕੀਤਾ। ਇਸ ਵੀਡੀਓ ਵਿਚ ਕੁਝ ਲੋਕਾਂ ਨੂੰ ਇੱਕ ਔਰਤ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਵੀਡੀਓ ਪਾਕਿਸਤਾਨ ਦੇ ਸਿੰਧ ਪ੍ਰਾਂਤ ਦਾ ਹੈ ਜਿੱਥੇ ਇੱਕ ਹਿੰਦੂ ਔਰਤ ਨੂੰ ਅਗਵਾ ਕੀਤਾ ਗਿਆ। ਇਸ ਵੀਡੀਓ ਨੂੰ ਸਿਰਸਾ ਨੇ ਫਿਰਕੂ ਰੰਗਤ ਦੇ ਕੇ ਸ਼ੇਅਰ ਕੀਤਾ ਅਤੇ ਨਾਲ ਹੀ ਪਾਕਿਸਤਾਨ ਸਰਕਾਰ 'ਤੇ ਸਵਾਲ ਵੀ ਚੁੱਕੇ।

ਰੋਜ਼ਾਨਾ ਸਪੋਕਸਮੈਨ ਨੇ ਪਾਕਿਸਤਾਨ ਦੇ ਪੱਤਰਕਾਰਾਂ ਨਾਲ ਗਲਬਾਤ ਕੀਤੀ ਅਤੇ ਪਾਇਆ ਕਿ ਇਸ ਮਾਮਲੇ ਵਿਚ ਕੋਈ ਫਿਰਕੂ ਜਾਂ ਕਿਹਾ ਜਾਵੇ ਹਿੰਦੂ-ਮੁਸਲਿਮ ਐਂਗਲ ਨਹੀਂ ਹੈ। ਅਸਲ ਵਿਚ, ਔਰਤ ਨੂੰ ਉਸਦੇ ਹੀ ਪਰਿਵਾਰ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਔਰਤ ਦੇ ਪਰਿਵਾਰ ਵਾਲੇ ਸਾਰੇ ਲੋਕ ਹਿੰਦੂ ਸਮੁਦਾਏ ਤੋਂ ਹਨ। ਇਸ ਮਾਮਲੇ ਨੂੰ ਪਾਕਿਸਤਾਨ ਦੇ ਮੀਡੀਆ ਅਦਾਰਿਆਂ ਨੇ ਵੀ ਕਵਰ ਕੀਤਾ ਹੈ ਅਤੇ ਸਾਰੀਆਂ ਖਬਰਾਂ ਅਨੁਸਾਰ ਔਰਤ ਨੂੰ ਉਸਦੇ ਹੀ ਪਰਿਵਾਰ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਔਰਤ ਦੇ ਪਰਿਵਾਰ ਵਾਲੇ ਸਾਰੇ ਲੋਕ ਹਿੰਦੂ ਸਮੁਦਾਏ ਤੋਂ ਸਨ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.4- Fact Check: ਕੀ PM ਖਿਲਾਫ ਲੋਕਾਂ ਨੇ ਕੀਤੀ ਨਾਅਰੇਬਾਜ਼ੀ? ਨਹੀਂ, ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ

Fact Check Video of people chanting in support of pm shared with fake claim

13 ਦਿਸੰਬਰ 2021 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ ਸੀ ਅਤੇ ਇਸੇ ਮੌਕੇ ਦੌਰਾਨ ਉਨ੍ਹਾਂ ਨੇ ਰਾਤ ਨੂੰ ਵਾਰਾਣਸੀ ਦਾ ਦੌਰਾ ਵੀ ਕੀਤਾ। ਹੁਣ ਸੋਸ਼ਲ ਮੀਡੀਆ 'ਤੇ ਇਸੇ ਦੌਰੇ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਕੀਤਾ ਗਿਆ। ਵੀਡੀਓ ਵਿਚ ਲੋਕਾਂ ਨੂੰ PM ਮੋਦੀ ਅਤੇ ਉੱਤਰ ਪ੍ਰਦੇਸ਼ ਦੇ CM ਯੋਗੀ ਸਾਹਮਣੇ ਨਾਅਰੇਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਲੋਕਾਂ ਨੇ PM ਖਿਲਾਫ ਨਾਅਰੇਬਾਜ਼ੀ ਕੀਤੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਲੋਕਾਂ ਨੇ PM ਖਿਲਾਫ ਨਹੀਂ ਬਲਕਿ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ ਸੀ। ਹੁਣ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.5- Fact Check: PM ਮੋਦੀ ਨਾਲ ਇਸ ਤਸਵੀਰ ਵਿਚ IAS ਆਰਤੀ ਡੋਗਰਾ ਨਹੀਂ ਹਨ

Fact Check Image Of PM Modi Touching Feets Of Women Shared with Misleading Claims

ਸੋਸ਼ਲ ਮੀਡੀਆ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਇੱਕ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ PM ਇੱਕ ਦਿਵਯਾਂਗ ਕੁੜੀ ਦੇ ਪੈਰ ਛੁਹਂਦੇ ਵੇਖੇ ਜਾ ਸਕਦੇ ਸਨ। ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਜਿਹੜੀ ਕੁੜੀ ਦੇ ਪੈਰ ਛੁਹ ਰਹੇ ਸਨ ਉਹ IAS ਅਫਸਰ ਆਰਤੀ ਡੋਗਰਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ IAS ਆਰਤੀ ਡੋਗਰਾ ਨਹੀਂ ਹਨ। ਤਸਵੀਰ ਵਿਚ ਦਿੱਸ ਰਹੀ ਕੁੜੀ ਦਾ ਨਾਂਅ ਸ਼ਿਖਾ ਰਸਤੋਗੀ ਹੈ ਜਿਸਨੂੰ ਕਾਸ਼ੀ ਵਿਸ਼ਵਨਾਥ ਕੋਰੀਡੋਰ ਵਿਚ ਇੱਕ ਦੁਕਾਨ ਦਿੱਤੀ ਗਈ ਸੀ। IAS ਆਰਤੀ ਡੋਗਰਾ ਇਸ ਸਮੇਂ ਰਾਜਸਥਾਨ ਵਿਚ ਕਾਰਜਤ ਹਨ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।

Fact Check SectionFact Check Section

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement