Fact Check: ਮਨਾਲੀ 'ਚ ਲੱਗਿਆ ਕਈ ਕਿਲੋਮੀਟਰ ਦਾ ਜਾਮ? ਇਹ ਤਸਵੀਰ ਸਾਲ ਪੁਰਾਣੀ ਹੈ
Published : Dec 27, 2022, 3:16 pm IST
Updated : Dec 27, 2022, 3:16 pm IST
SHARE ARTICLE
Fact Check Old Image Of Traffic Jam in Manali Shared As Recent
Fact Check Old Image Of Traffic Jam in Manali Shared As Recent

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਸਾਲ ਪੁਰਾਣੀ ਹੈ। ਹੁਣ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਕਈ ਕਿਲੋਮੀਟਰ ਲੰਬਾ ਜਾਮ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਇਸਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਦਾ ਦੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਸਾਲ ਪੁਰਾਣੀ ਹੈ। ਹੁਣ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਪੰਜਾਬੀ ਮੀਡੀਆ ਅਦਾਰੇ News 18 ਪੰਜਾਬ ਨੇ 26 ਦਿਸੰਬਰ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਮਨਾਲੀ 'ਚ ਲੱਗਿਆ ਕਈ ਕਿਲੋਮੀਟਰ ਦਾ ਜਾਮ"

ਇਸ ਪੋਸਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਤਸਵੀਰ ਘਟੋਂ-ਘਟ ਸਾਲ ਪੁਰਾਣੀ ਹੈ

ਸਾਨੂੰ ਇਹ ਤਸਵੀਰ ਇੱਕ ਫੇਸਬੁੱਕ ਪੇਜ ਦੁਆਰਾ 11 ਜੁਲਾਈ 2022 ਨੂੰ ਸ਼ੇਅਰ ਕੀਤੀ ਮਿਲੀ ਅਤੇ ਇਸ ਤਸਵੀਰ ਦਾ ਕਰੈਡਿਟ Yash Handa ਨੂੰ ਦਿੱਤਾ ਗਿਆ।

ਅਸੀਂ ਇਸ ਯੂਜ਼ਰ ਬਾਰੇ ਸਰਚ ਕੀਤਾ ਅਤੇ ਅਸੀਂ ਯੂਜ਼ਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਇਸ ਤਸਵੀਰ ਨੂੰ 27 ਜਨਵਰੀ 2022 ਦਾ ਸਾਂਝਾ ਕੀਤਾ ਪਾਇਆ। ਦੱਸ ਦਈਏ ਕਿ Yash Handa ਇੱਕ ਟ੍ਰੈਵਲਰ ਅਤੇ Youtuber ਹੈ। ਇਸ ਪੋਸਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

ਦੱਸ ਦਈਏ ਕਿ Yash ਨੇ ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦਿਆਂ ਇਸ ਤਸਵੀਰ ਜਨਵਰੀ 2022 ਦਾ ਦੱਸਿਆ ਹੈ। 

ਮਤਲਬ ਸਾਫ ਸੀ ਕਿ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਸਾਲ ਪੁਰਾਣੀ ਹੈ। ਹੁਣ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

Claim- Recent image of Traffic Jam in Manali
Claimed By- Media House News 18 Punjab
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement