Fact Check: ਕੀ ਯੂਕਰੇਨ ਦੇ ਰਾਸ਼ਟਰਪਤੀ ਵਰਦੀ ਪਾ ਕੇ ਜੰਗ ਦੇ ਮੈਦਾਨ 'ਚ ਉਤਰੇ? ਨਹੀਂ, ਵਾਇਰਲ ਤਸਵੀਰ ਪੁਰਾਣੀ ਹੈ
Published : Feb 28, 2022, 7:42 pm IST
Updated : Feb 28, 2022, 7:42 pm IST
SHARE ARTICLE
Fact Check Old Image Ukraine President In Army Gear Shared As Recent
Fact Check Old Image Ukraine President In Army Gear Shared As Recent

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਅਪ੍ਰੈਲ 2021 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

RSFC (Team Mohali)- ਸੋਸ਼ਲ ਮੀਡੀਆ 'ਤੇ ਯੂਕਰੇਨ ਦੇ ਰਾਸ਼ਟਰਪਤੀ Volodymyr Zelensky ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਫੌਜੀ ਵਰਦੀ ਵਿਚ ਦੇਖਿਆ ਜਾ ਸਕਦਾ ਹੈ। ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰੂਸ ਨਾਲ ਹੋ ਰਹੀ ਜੰਗ ਦੌਰਾਨ ਹਾਲੀਆ ਸਥਿਤੀ ਨੂੰ ਵੇਖਦਿਆਂ ਯੂਕਰੇਨ ਦੇ ਰਾਸ਼ਟਰਪਤੀ Volodymyr Zelensky ਆਪ ਫੋਜੀ ਵਰਦੀ ਪਾ ਕੇ ਮੈਦਾਨ ਵਿਚ ਜੰਗ ਲੜ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਅਪ੍ਰੈਲ 2021 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "Australia vich vasde Punjabi ਆਸਟ੍ਰੇਲੀਆ ਵਿਚ ਵਸਦੇ ਪੰਜਾਬੀ" ਨੇ 26 ਫਰਵਰੀ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਯੂਕ੍ਰੇਨ ਦਾ ਰਾਸ਼ਟਰਪਤੀ ਖੁਦ ਵਰਦੀ ਪਹਿਨ ਕੇ ਜੰਗ ਦੇ ਮੈਦਾਨ ਪਹੁੰਚਿਆ ਹੈ ਇਹ ਹੁੰਦੇ ਯੋਧੇ। ਜੋ ਆਪਣੇ ਲੋਕਾਂ ਲਈ ਲੜਦੇ ਨੇ। ਆਸਟ੍ਰੇਲੀਆ ਵਿਚ ਵਸਦੇ ਪੰਜਾਬੀ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਤਸਵੀਰ ਅਪ੍ਰੈਲ 2021 ਦੀ ਹੈ

ਸਾਨੂੰ ਇਹ ਤਸਵੀਰ Reuters ਦੀ 21 ਅਪ੍ਰੈਲ 2021 ਦੀ ਖਬਰ ਵਿਚ ਪ੍ਰਕਾਸ਼ਿਤ ਮਿਲੀ। ਖਬਰ ਵਿਚ ਵਾਇਰਲ ਤਸਵੀਰ ਦਾ ਇਸਤੇਮਾਲ ਸੀ ਅਤੇ ਤਸਵੀਰ ਨਾਲ ਡਿਸਕ੍ਰਿਪਸ਼ਨ ਦਿੱਤਾ ਗਿਆ ਸੀ, "Ukraine's President Volodymyr Zelenskiy visits positions of armed forces near the frontline with Russian-backed separatists in Donbass region, Ukraine April 9, 2021. Ukrainian Presidential Press Service/Handout via REUTERS"

Reuters

ਡਿਸਕ੍ਰਿਪਸ਼ਨ ਅਨੁਸਾਰ ਤਸਵੀਰ 9 ਅਪ੍ਰੈਲ 2021 ਦੀ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਇਹ ਤਸਵੀਰ https://www.duvarenglish.com/ ਦੀ ਇੱਕ ਖਬਰ ਵਿਚ ਪ੍ਰਕਾਸ਼ਿਤ ਮਿਲੀ। ਇਸ ਖਬਰ ਅਨੁਸਾਰ ਵੀ ਇਹ ਤਸਵੀਰ 9 ਅਪ੍ਰੈਲ 2021 ਦੀ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਅਪ੍ਰੈਲ 2021 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

Claim- Ukraine President Is Participating As Soldier Against Russian Attack
Claimed By- FB Page Australia vich vasde Punjabi ਆਸਟ੍ਰੇਲੀਆ ਵਿਚ ਵਸਦੇ ਪੰਜਾਬੀ
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement