Fact Check: ਕੁੜੀਆਂ ਨਾਲ ਛੇੜਛਾੜ ਕਰ ਰਹੇ ਦਰਜੀ ਦਾ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ 
Published : Mar 28, 2023, 7:13 pm IST
Updated : Mar 28, 2023, 7:16 pm IST
SHARE ARTICLE
Fact Check Scripted video of tailor misbehaving with women viral as real incident
Fact Check Scripted video of tailor misbehaving with women viral as real incident

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਦਰਜੀ ਨੂੰ ਨਾਪ ਲੈਂਦਿਆਂ ਕੁੜੀਆਂ ਨਾਲ ਛੇੜਖਾਨੀ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਅੰਤ 'ਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਨਿਕਲਦੀ ਹੈ ਜਿਸ ਤੋਂ ਬਾਅਦ ਟੇਲਰ ਮਾਫੀਆਂ ਮੰਗਦਾ ਦਿਖਾਈ ਦਿੰਦਾ ਹੈ। ਹੁਣ ਇਸ ਵੀਡੀਓ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਹੈ ਰਿਹਾ ਹੈ।

ਫੇਸਬੁੱਕ ਪੇਜ "ਗਿੱਲ ਹੰਡਿਆਇਆ" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, 'ਮੇਚ ਲੈਣ ਬਹਾਨੇ ਦਰਜੀ ਕਰਦਾ ਸੀ ਇਹ ਕੰਮ ਕੀ ਕਹੋਂਗੇ ਕੁਮੈਂਟ ਕਰਕੇ ਸ਼ੇਅਰ ਕਰ ਦਿਓ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਸਕ੍ਰਿਪਟਿਡ ਨਾਟਕ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਪੁਰਾਣੀ ਰਿਪੋਰਟਾਂ ਮਿਲੀਆਂ ਜਿਨ੍ਹਾਂ 'ਚ ਦੱਸਿਆ ਗਿਆ ਕਿ ਵਾਇਰਲ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ।

ਇਸੇ ਸਰਚ ਦੌਰਾਨ ਸਾਨੂੰ ਇਹ ਵੀਡੀਓ 3RD EYE ਨਾਮ ਦੇ ਇਕ YouTube ਚੈਨਲ 'ਤੇ 12 ਮਾਰਚ 2022 ਨੂੰ ਅਪਲੋਡ ਮਿਲੀ। ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਜਾਗਰੂਕਤਾ ਲਈ ਬਣਾਈ ਗਈ ਹੈ। 

YT ChannelYT Channel

ਦੱਸ ਦਈਏ ਕਿ ਇਸ ਚੈਨਲ 'ਤੇ ਅਜਿਹੀਆਂ ਕਈ ਹੋਰ ਸਕ੍ਰਿਪਟਿਡ ਵੀਡੀਓਜ਼ ਦੇਖੀਆਂ ਜਾ ਸਕਦੀਆਂ ਹਨ। ਵੀਡੀਓ ਵਿੱਚ ਇੱਕ ਸਮਾਨ ਸੀਸੀਟੀਵੀ ਅਤੇ ਟਾਈਮ ਸਟੈਮਪ ਨੂੰ ਵੀ ਦੇਖਿਆ ਜਾ ਸਕਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement