Fact Check: ਪੁਲਿਸ ਵੱਲੋਂ ਸਬਜ਼ੀ ਵਾਲਿਆਂ ਦੀ ਰੇਹੜੀ ਨੂੰ ਤੋੜਨ ਦਾ ਇਹ ਵੀਡੀਓ ਹਾਲੀਆ ਨਹੀਂ
Published : Apr 28, 2021, 5:26 pm IST
Updated : Apr 28, 2021, 5:26 pm IST
SHARE ARTICLE
Old video from ahmedabad shared as recent
Old video from ahmedabad shared as recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ।

ਰੋਜ਼ਾਨਾ ਸਪੋਕਸਮੈਨ (ਫੈਕਟ ਚੈੱਕ ਡੈਸਕ): ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਪੁਲਿਸ ਵੱਲੋਂ ਸਬਜ਼ੀ ਵਾਲਿਆਂ ਦੀ ਰੇਹੜੀ ਨੂੰ ਤੋੜਦੇ ਅਤੇ ਉਹਨਾਂ ਦੀ ਸਬਜ਼ੀ ਨੂੰ ਸੁੱਟਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਸੰਕਟ ਦੌਰਾਨ ਜਾਰੀ ਲਾਕਡਾਊਨ ਮੌਕੇ ਪੁਲਿਸ ਨੇ ਗਰੀਬ ਸਬਜ਼ੀ ਵਾਲਿਆਂ 'ਤੇ ਜ਼ੁਲਮ ਕੀਤਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਮਾਰਚ ਮਹੀਨੇ ਦਾ ਹੈ। ਦੱਸ ਦਈਏ ਕਿ ਵੀਡੀਓ ਵਿਚ ਸਬਜ਼ੀ ਨੂੰ ਸੁੱਟ ਰਹੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ।

 

ਵਾਇਰਲ ਪੋਸਟ

ਫੇਸਬੁੱਕ ਪੇਜ Agg Bani ਨੇ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ, "????Desh di Halat Khrab Krn Ch koi Kasar Nhi Shad Rhe Eh Lok. EH Sb krn nal corona nhi rukna bs greeb public da nuksaan krna tuc ???? #shameless"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

Viral Post

 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸਬੰਧਤ ਕੀਵਰਡ ਨਾਲ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਹ ਵੀਡੀਓ ਨਵਭਾਰਤ ਟਾਇਮਸ ਦੀ ਇੱਕ ਖਬਰ ਵਿਚ ਅਪਲੋਡ ਮਿਲਿਆ। ਇਹ ਖਬਰ 31 ਮਾਰਚ 2020 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖਬਰ ਦਾ ਸਿਰਲੇਖ ਲਿਖਿਆ ਗਿਆ ਸੀ, "COVID0-19: अहमदाबाद में रेहड़ी तोड़ने वाले पुलिस इंस्पेटर को किया गया निलंबित"

Photo

ਖਬਰ ਅਨੁਸਾਰ ਇਹ ਮਾਮਲਾ ਗੁਜਰਾਤ ਦੇ ਅਹਿਮਦਾਬਾਦ ਦਾ ਸੀ ਜਿਥੇ ਲਾਕਡਾਊਨ ਦੌਰਾਨ ਪੁਲਿਸ ਨੇ ਸਬਜ਼ੀ ਵਾਲਿਆਂ ਦੀ ਰੇਹੜੀ ਦੀ ਭੰਨਤੋੜ ਕੀਤੀ। ਮਾਮਲੇ ਵਿਚ ਕਾਰਵਾਈ ਕਰਦਿਆਂ ਭੰਨਤੋੜ ਕਰਨ ਵਾਲੇ ਇੰਸਪੈਕਟਰ ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਸੀ। ਖਬਰ ਤੋਂ ਸਾਫ ਹੋਇਆ ਕਿ ਇਹ ਵੀਡੀਓ ਪਿਛਲੇ ਸਾਲ ਦਾ ਹੈ ਅਤੇ ਇਸ ਦਾ ਹਾਲੀਆ ਲਾਕਡਾਊਨ ਨਾਲ ਕੋਈ ਸਬੰਧ ਨਹੀਂ ਹੈ। ਇਹ ਖਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ ਰਾਜਸਥਾਨ ਪਤ੍ਰਿਕਾ ਦੀ ਖਬਰ ਇੱਥੇ ਕਲਿੱਕ ਕਰ ਪੜ੍ਹੀ ਜਾ ਸਕਦੀ ਹੈ।

Photo

"ਇਸ ਮਹਾਂਮਾਰੀ ਦੇ ਦੌਰ ਵਿਚ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ: ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਮਾਰਚ ਮਹੀਨੇ ਦਾ ਹੈ। ਦੱਸ ਦਈਏ ਕਿ ਵੀਡੀਓ ਵਿਚ ਸਬਜ਼ੀ ਸੁੱਟ ਰਹੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ।

Claim: ਇਕ ਸਾਲ ਪੁਰਾਣਾ ਵੀਡੀਓ ਹਾਲੀਆ ਦੱਸ ਕੇ ਕੀਤਾ ਗਿਆ ਵਾਇਰਲ

Claim By: ਫੇਸਬੁੱਕ ਪੇਜ Agg Bani

Fact Check: ਗੁੰਮਰਾਹਕੁਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement