ਨਸ਼ੇ 'ਚ ਰੁਲਦੀ ਜਵਾਨੀ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਰਾਜਸਥਾਨ ਦਾ ਹੈ, Fact Check ਰਿਪੋਰਟ
Published : Jun 28, 2024, 3:22 pm IST
Updated : Jun 28, 2024, 5:40 pm IST
SHARE ARTICLE
Fact Check Video of Drug Addicted Man From Rajasthan Viral In The Name Of Punjab By INC Punjab
Fact Check Video of Drug Addicted Man From Rajasthan Viral In The Name Of Punjab By INC Punjab

ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਅਧੀਨ ਆਉਂਦੇ ਸਾਦੁਲ ਸ਼ਹਿਰ ਕਸਬੇ ਦਾ ਹੈ।

Claim

ਸੋਸ਼ਲ ਮੀਡੀਆ 'ਤੇ ਪੰਜਾਬ ਕਾਂਗਰਸ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਜਿਸਦੇ ਵਿਚ ਇੱਕ ਵਿਅਕਤੀ ਨੂੰ ਨਸ਼ੇ ਵਿਚ ਝੂਲਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ ਅਤੇ ਪੰਜਾਬ ਵਿਚ ਨਸ਼ਿਆਂ ਦੇ ਮਾੜੇ ਹਲਾਤਾਂ ਨੂੰ ਜ਼ਾਹਿਰ ਕੀਤਾ ਗਿਆ। ਵੀਡੀਓ ਸਾਂਝਾ ਕਰ ਯੂਜ਼ਰਸ ਨੇ ਦਾਅਵਾ ਕਰਨਾ ਸ਼ੁਰੂ ਕਰ ਦਿੱਤਾ ਕਿ ਇਹ ਵੀਡੀਓ ਪੰਜਾਬ ਦਾ ਹੈ।

INC Punjab ਨੇ ਇਸ ਵੀਡੀਓ ਨੂੰ ਟਵੀਟ ਕਰਦਿਆਂ ਲਿਖਿਆ, "ਤਿੰਨ ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਨੂੰ ਨੌਜਵਾਨਾਂ ਦਾ ਇਹ ਹਾਲ ਕਿਉਂ ਨਹੀਂ ਦਿਖਾਈ ਦੇ ਰਿਹਾ? ਮਾਂਵਾਂ ਦੇ ਪੁੱਤ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਮਹਿਜ਼ ਡਰਾਮੇ ਕਰ ਰਹੀ ਹੈ! #ਬਦਲਾਅ"

Viral PostViral Post

ਦੱਸ ਦਈਏ ਕਿ ਹੁਣ ਇਹ ਪੋਸਟ ਪੰਜਾਬ ਕਾਂਗਰਸ ਵੱਲੋਂ ਹਟਾ ਦਿੱਤਾ ਗਿਆ ਹੈ ਪਰ ਇਸ ਪੋਸਟ ਨੂੰ ਇਸ ਆਰਕਾਇਵਡ ਲਿੰਕ 'ਤੇ ਕਲਿਕ ਕਰ ਦੇਖਿਆ ਜਾ ਸਕਦਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਅਧੀਨ ਆਉਂਦੇ ਸਾਦੁਲ ਸ਼ਹਿਰ ਕਸਬੇ ਦਾ ਹੈ। ਇਸ ਵੀਡੀਓ ਨੂੰ ਬਣਾਉਣ ਵਾਲੇ ਪੱਤਰਕਾਰ ਨੇ ਸਾਡੇ ਨਾਲ ਗੱਲ ਕਰਦਿਆਂ ਆਪ ਵੀਡੀਓ ਦੀ ਪੁਸ਼ਟੀ ਕੀਤੀ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਰਾਜਸਥਾਨ ਦਾ ਹੈ

ਪੱਤਰਕਾਰ Raju Soni ਨੇ ਇਸ ਵੀਡੀਓ ਨੂੰ 22 ਮਈ 2024 ਨੂੰ ਸਾਂਝਾ ਕਰਦਿਆਂ ਲਿਖਿਆ, "उड़ता सादुलशहर ड्रग डिपार्टमेंट बेपरवाह: नशा छुड़ाने वाले इंजेक्शन का ही उपयोग नशे के लिए लाईव तस्वीरे आप के मोबाइल स्क्रीन पर हो सके तो प्लीज वीडियो को शेयर करें"

ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਰਾਜਸਥਾਨ ਦਾ ਦੇ ਸਾਦੁਲ ਸ਼ਹਿਰ ਦਾ ਦੱਸਿਆ ਗਿਆ ਤੇ ਕਿਉਂਕਿ ਇਹ ਪੇਜ ਇੱਕ ਪੱਤਰਕਾਰ ਦਾ ਸੀ ਤਾਂ ਅਸੀਂ ਰਾਜੂ ਨਾਲ ਸੰਪਰਕ ਕੀਤਾ। ਰਾਜੂ ਨੇ ਸਾਡੇ ਨਾਲ ਗੱਲ ਕਰਦਿਆਂ ਵੀਡੀਓ ਦੀ ਪੁਸ਼ਟੀ ਕੀਤੀ ਅਤੇ ਦੱਸਿਆ, "ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਰਾਜਸਥਾਨ ਦੇ ਸਾਦੁਲ ਸ਼ਹਿਰ ਦਾ ਹੈ ਅਤੇ ਇਸ ਵੀਡੀਓ ਨੂੰ ਮੈਂ ਆਪ ਬਣਾਇਆ ਹੈ। ਸਾਦੁਲ ਸ਼ਹਿਰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਅਧੀਨ ਆਉਂਦਾ ਇੱਕ ਕਸਬਾ ਹੈ।"

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਅਧੀਨ ਆਉਂਦੇ ਸਾਦੁਲ ਸ਼ਹਿਰ ਕਸਬੇ ਦਾ ਹੈ। ਇਸ ਵੀਡੀਓ ਨੂੰ ਬਣਾਉਣ ਵਾਲੇ ਪੱਤਰਕਾਰ ਨੇ ਸਾਡੇ ਨਾਲ ਗੱਲ ਕਰਦਿਆਂ ਆਪ ਵੀਡੀਓ ਦੀ ਪੁਸ਼ਟੀ ਕੀਤੀ ਹੈ।

Result- Misleading

Our Sources

Meta Post Of Raju Soni Shared On 22 May 2024

Physical Verification Quote Over Call With Journalist Raju Soni 

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement