Fact Check: ਭਗਵੰਤ ਮਾਨ ਦੀ PM ਅਤੇ ਨਰੇਂਦਰ ਤੋਮਰ ਨਾਲ ਮੁਲਾਕਾਤ ਦੀਆਂ ਤਸਵੀਰਾਂ ਪੁਰਾਣੀਆਂ ਹਨ
Published : Jul 28, 2021, 5:38 pm IST
Updated : Jul 28, 2021, 5:38 pm IST
SHARE ARTICLE
Fact Check Old Images of Bhagwant Mann meeting BJP leaders shared with fake claim
Fact Check Old Images of Bhagwant Mann meeting BJP leaders shared with fake claim

ਇਹ ਤਸਵੀਰਾਂ ਹਾਲੀਆ ਨਹੀਂ ਸਗੋਂ ਪੁਰਾਣੀਆਂ ਹਨ। ਹੁਣ ਪੁਰਾਣੀਆਂ ਤਸਵੀਰਾਂ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਕੁਝ ਤਸਵੀਰਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਖੇਤੀਬਾੜੀ ਮੰਤਰੀ ਨਾਲ ਹਸਦਿਆਂ ਵੇਖਿਆ ਜਾ ਸਕਦਾ ਹੈ। ਤਸਵੀਰਾਂ ਨੂੰ ਹਾਲੀਆ ਦਸਕੇ ਸ਼ੇਅਰ ਕਰਦੇ ਹੋਏ ਭਗਵੰਤ ਮਾਨ ਅਤੇ ਆਪ ਪੰਜਾਬ 'ਤੇ ਤੰਜ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਤਸਵੀਰਾਂ ਹਾਲੀਆ ਨਹੀਂ ਸਗੋਂ ਪੁਰਾਣੀਆਂ ਹਨ। ਹੁਣ ਪੁਰਾਣੀਆਂ ਤਸਵੀਰਾਂ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ We Support Sukhbir Singh Badal ਨੇ ਵਾਇਰਲ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ, "ਮੋਦੀ ਤੇ ਤੋਮਰ ਨਾਲ ਅਜਿਹੀ ਕਿਹੜੀ ਮੱਲ ਮਾਰ ਆਇਆ ਪ੍ਰਧਾਨ ਬੜਾ ਖੁਸ਼ ਆ...!!! ਅੰਦਰੂਨੀ ਗੱਠਜੋੜ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰਾਂ ਕਈ ਵੈਬਸਾਈਟ 'ਤੇ ਅਪਲੋਡ ਮਿਲੀ।

ਇਹ ਤਸਵੀਰਾਂ ਦਿਸੰਬਰ 2018 ਦੀਆਂ ਹਨ

The Hindu Images ਨੇ ਆਪਣੀ ਗੈਲਰੀ ਵਿਚ ਤਸਵੀਰਾਂ ਸ਼ੇਅਰ ਕਰਦਿਆਂ ਡਿਸਕ੍ਰਿਪਸ਼ਨ ਲਿਖਿਆ, "Prime Minister Narendra Modi, Union Minister Narendra Singh Tomar, Bhagwant Mann and D Raja after All party meeting by the Government on the eve of winter session of Parliament, in New Delhi on December 10, 2018. Photo: Sandeep Saxena"

HinduImages

ਡਿਸਕ੍ਰਿਪਸ਼ਨ ਅਨੁਸਾਰ ਇਹ ਤਸਵੀਰਾਂ 10 ਦਿਸੰਬਰ 2018 ਦੀਆਂ ਹਨ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਯੂਨੀਅਨ ਮਿਨਿਸਟਰ ਨਰੇਂਦਰ ਸਿੰਘ ਤੋਮਰ, ਭਗਵੰਤ ਮਾਨ ਅਤੇ ਡੀ ਰਾਜਾ ਨੂੰ ਸਾਰੀਆਂ ਧਿਰਾਂ ਦੀ ਮੀਟਿੰਗ ਤੋਂ ਬਾਅਦ ਬਾਹਰ ਆਉਂਦੇ ਵੇਖਿਆ ਗਿਆ ਸੀ। ਇਹ ਤਸਵੀਰਾਂ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਦੀਆਂ ਹਨ।

ਇਹ ਤਸਵੀਰ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਇਹ ਤਸਵੀਰਾਂ indiacontent.in ਨਾਂਅ ਦੀ ਵੈੱਬਸਾਈਟ 'ਤੇ ਸ਼ੇਅਰ ਕੀਤੀਆਂ ਮਿਲੀਆਂ। ਇਥੇ ਮੌਜੂਦ ਜਾਣਕਾਰੀ ਅਨੁਸਾਰ ਵੀ ਇਹ ਤਸਵੀਰਾਂ  10 ਦਿਸੰਬਰ 2018 ਦੀਆਂ ਹਨ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਯੂਨੀਅਨ ਮਿਨਿਸਟਰ ਨਰੇਂਦਰ ਸਿੰਘ ਤੋਮਰ, ਭਗਵੰਤ ਮਾਨ ਅਤੇ ਡੀ ਰਾਜਾ ਨੂੰ ਸਾਰੀਆਂ ਧਿਰਾਂ ਦੀ ਮੀਟਿੰਗ ਤੋਂ ਬਾਅਦ ਬਾਹਰ ਆਉਂਦੇ ਵੇਖਿਆ ਗਿਆ ਸੀ। 

India Content

ਇਨ੍ਹਾਂ ਤਸਵੀਰਾਂ ਨੂੰ ਇਥੇ ਅਤੇ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਤਸਵੀਰਾਂ ਹਾਲੀਆ ਨਹੀਂ ਸਗੋਂ ਪੁਰਾਣੀਆਂ ਹਨ। ਹੁਣ ਪੁਰਾਣੀਆਂ ਤਸਵੀਰਾਂ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Recent Images of Bhagwant Mann meeting PM and Agriculture Minister
Claimed By- FB Page- We Support Sukhbir Singh Badal
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement