
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਭਾਰਤੀ ਕ੍ਰਿਕੇਟ ਟੀਮ ਨੂੰ ਮੰਦੇ ਸ਼ਬਦ ਬੋਲੇ ਜਾ ਰਹੇ ਹਨ ਅਤੇ ਸਟੈਂਡਸ ਵਿਚ ਜਾ ਰਹੇ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਵੀ ਗਲਤ ਸ਼ਬਦਾਂ ਨਾਲ ਬੁਲਾਇਆ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਹੋਏ T20 ਵਿਸ਼ਵ ਕੱਪ ਦੌਰਾਨ ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਟੀਮ ਇੰਡੀਆ ਨੂੰ ਜਲੀਲ ਕੀਤਾ ਗਿਆ। ਇਸ ਵੀਡੀਓ ਨੂੰ ਪੰਜਾਬੀ ਵੈੱਬ ਮੀਡੀਆ ਅਦਾਰੇ ਨੇ ਵੀ ਹਾਲੀਆ ਦੱਸਕੇ ਸ਼ੇਅਰ ਕੀਤਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਪੰਜਾਬੀ ਵੈੱਬ ਮੀਡੀਆ ਅਦਾਰੇ ਨੇ 27 ਅਕਤੂਬਰ 2021 ਨੂੰ ਇਹ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਟੀਮ ਇੰਡੀਆ ਨੂੰ ਕੀਤਾ ਗਿਆ ਜਲੀਲ ਵੀਡੀਓ ਵਾਇਰਲ"
ਇਹ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਇਹ ਵੀਡੀਓ 2017 ਦਾ ਹੈ
ਸਾਨੂੰ ਇਹ ਵੀਡੀਓ NDTV ਦੀ ਜੂਨ 2017 ਦੀ ਖਬਰ ਵਿਚ ਪ੍ਰਕਾਸ਼ਿਤ ਮਿਲਿਆ। 20 ਜੂਨ 2021 ਨੂੰ NDTV ਨੇ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "Virat Kohli Mocked By Pakistan Fan After Champions Trophy Final Defeat"
ਖਬਰ ਅਨੁਸਾਰ ਚੈਮਪਿਯੰਸ ਟਰਾਫੀ ਦੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਸਟੈਂਡ ਵਿਚ ਜਾ ਰਹੀ ਭਾਰਤੀ ਟੀਮ ਨੂੰ ਪਾਕਿਸਤਾਨ ਸਮਰਥਕਾਂ ਵੱਲੋਂ ਬੁਰਾ-ਭਲਾ ਆਖਿਆ ਗਿਆ ਅਤੇ ਜਲੀਲ ਕੀਤਾ ਗਿਆ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਇਸ ਵੀਡੀਓ ਨੂੰ ਹੇਠਾਂ 19 ਜੂਨ 2017 ਦੇ ਟਵੀਟ ਵਿਚ ਵੇਖਿਆ ਜਾ ਸਕਦਾ ਹੈ।
MS Dhoni, the ultimate gentleman. #INDvPAK pic.twitter.com/aLFkDUOiwo
— Sand-d Singh (@Sand_In_Deed) June 19, 2017
ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Claim- Team faced disgraced after losing from Pakistan
Claimed By- Web Media Channel The Summer News
Fact Check- Misleading